Sunday, April 19, 2026
spot_img
spot_img

ਭਗਵੰਤ ਮਾਨ ਸਰਕਾਰ ਨੇ ਮਹਿਜ਼ 18 ਮਹੀਨਿਆਂ ਵਿੱਚ 37100 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

Date:

spot_img

ਮੁੱਖ ਮੰਤਰੀ ਵਲੋਂ ਨੌਜਵਾਨਾਂ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਹਿਯੋਗ ਦੇਣ ਦਾ ਸੱਦਾ
ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਗ੍ਰਹਿ ਮਾਮਲੇ, ਟਰਾਂਸਪੋਰਟ ਅਤੇ ਮਾਲ ਵਿਭਾਗਾਂ ਦੇ ਨਵੇਂ ਭਰਤੀ ਹੋਏ 304 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸ਼ੁਰੂਆਤ ਵਿੱਚ ਪਹਿਲੇ ਨਵਰਾਤੇ ਦੇ ਪਵਿੱਤਰ ਮੌਕੇ ਦੀ ਲੋਕਾਂ ਨੂੰ ਵਧਾਈ ਦਿੱਤੀ। ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਇਕ ਇਤਿਹਾਸਕ ਮੌਕਾ ਹੈ ਕਿਉਂਕਿ ਨੌਜਵਾਨ ਹੁਣ ਰਸਮੀ ਤੌਰ ਉਤੇ ਸੂਬਾ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਗਏ ਹਨ।

ਸਾਬਕਾ ਕਾਂਗਰਸੀਆਂ ਦੀ ‘ਘਰ ਵਾਪਸੀ’ ਤੋਂ ਬਾਅਦ ਕਾਂਗਰਸ ਵਿਚ ਮੁੜ ਕਤਾਰਬੰਦੀ ਹੋਣ ਲੱਗੀ!

ਭਗਵੰਤ ਸਿੰਘ ਮਾਨ ਨੇ ਇਸ ਵਿਲੱਖਣ ਪ੍ਰਾਪਤੀ ਲਈ ਇਨ੍ਹਾਂ ਉਮੀਦਵਾਰਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਕਿਉਂਕਿ ਉਹ ਸਖ਼ਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਕਾਮਯਾਬ ਹੋਏ ਹਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਨੂੰ ਵਿਗਿਆਨਕ ਲੀਹਾਂ ’ਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁਢਲੇ ਫਰਜ਼ ਨੂੰ ਨਿਭਾਉਣ ਦੇ ਨਾਲ-ਨਾਲ ਹਮੇਸ਼ਾ ਹੀ ਦੇਸ਼ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲਦੇ ਹਾਲਤਾਂ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਆਧੁਨਿਕੀਕਰਨ ਹੋਣਾ ਸਮੇਂ ਦੀ ਲੋੜ ਹੈ।

ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਐਲਾਨ ਕਰਦਿਆਂ ਬਹੁਤ ਮਾਣ ਅਤੇ ਤਸੱਲੀ ਹੋ ਰਹੀ ਹੈ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਨਾਲ ਲਗਦੇ ‘ਕੱਚੇ’ ਸ਼ਬਦ ਨੂੰ ਖਤਮ ਕਰਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਪਾਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰੈਗੂਲਰ ਹੋਣ ਨਾਲ ਇਨ੍ਹਾਂ ਅਧਿਆਪਕਾਂ ਨੂੰ ਛੁੱਟੀਆਂ ਸਮੇਤ ਹੋਰ ਲਾਭ ਦੇ ਨਾਲ-ਨਾਲ ਤਨਖਾਹਾਂ ਵਿੱਚ ਪੰਜ ਫੀਸਦੀ ਦਾ ਸਾਲਾਨਾ ਵਾਧਾ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਜਾਣਗੀਆਂ, ਜਿਸ ਲਈ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ।

ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਦੀ ਇੱਕ ਵੀ ਬੂੰਦ ਵਾਧੂ ਨਹੀਂ: ਅਮਨ ਅਰੋੜਾ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਖਾਸ ਕਰਕੇ ਸਰਕਾਰੀ ਖੇਤਰ ਵਿੱਚ ਭਰਤੀਆਂ ਮੌਕੇ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ। ਉਨ੍ਹਾਂ ਕਿਹਾ ਕਿ ਰਸੂਖਵਾਨ ਲੋਕ ਖੁਦ ਹੀ ਇਨ੍ਹਾਂ ਪ੍ਰੀਖਿਆਵਾਂ ਦੇ ਪੇਪਰ ਲੀਕ ਕਰਵਾ ਕੇ ਮੋਟੀਆਂ ਰਕਮਾਂ ਲੈ ਕੇ ਅਯੋਗ ਵਿਅਕਤੀਆਂ ਦੇ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲੇ ਕਰਵਾਉਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾੜੀ ਪ੍ਰਥਾ ਨੂੰ ਖ਼ਤਮ ਕੀਤਾ ਹੈ ਅਤੇ ਹੁਣ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਮਿਲ ਰਹੀਆਂ ਹਨ।

ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਪੰਜਾਬ ਵਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਪਰਵਾਸ ਦੇ ਰੁਝਾਨ ਦਾ ਪੁੱਠਾ ਗੇੜ ਸ਼ੁਰੂ ਹੋ ਗਿਆ ਹੈ ਕਿਉਂਕਿ ਜੋ ਨੌਜਵਾਨ ਰੋਜ਼ਗਾਰ ਲਈ ਵਿਦੇਸ਼ ਗਏ ਸਨ, ਉਹ ਹੁਣ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਾਪਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ ਜਿਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣ ਸਕਣਗੇ।

ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ: ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇ ਕੇ ਉਨ੍ਹਾਂ ਦੇ ਵੱਧ ਅਧਿਕਾਰਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਇਸ ਮੌਕੇ ਮਾਲ ਮੰਤਰੀ ਮੰਤਰੀ ਬ੍ਰਮ ਸ਼ੰਕਰ ਜਿੰਪਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਡੀ.ਜੀ.ਪੀ. ਗੌਰਵ ਯਾਦਵ,ਵਿੱਤ ਕਮਿਸ਼ਨਰ (ਮਾਲ) ਕੇ.ਏ.ਪੀ. ਸਿਨਹਾ, ਸਕੱਤਰ ਗ੍ਰਹਿ ਗੁਰਕਿਰਤ ਕ੍ਰਿਪਾਲ ਸਿੰਘ, ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵੜਿੰਗ ਨੇ ਦਾਖਾ ਅਤੇ ਜਗਰਾਉਂ ਦੀਆਂ ਦਾਣਾ ਮੰਡੀ ਦਾ ਕੀਤਾ ਦੌਰਾ

👉ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਉੱਪਰ ਦਿੱਤਾ ਜ਼ੋਰ 👉ਅਧਿਕਾਰੀਆਂ...

ਪੰਜਾਬੀ ਫ਼ਿਲਮ ਇੰਡਸਟਰੀ ਦੇ ਉਭਰਦੇ ਸਿਤਾਰੇ ਦੀ ਹੋਈ ਸੜਕ ਹਾਦਸੇ ਵਿੱਚ ਮੌ/ਤ

Punjab News: ਪੰਜਾਬੀ ਫਿਲਮ ਇੰਡਸਟਰੀ ਦੇ ਉਬਰਦੇ ਹੋਏ ਇੱਕ...