ਕਿਹਾ, ਮੁੱਦੇ ਨੂੰ ਹੱਲ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਨਾਲ ਫਿਰ ਮੀਟਿੰਗ ਕਰਨ ਨੂੰ ਹਾਂ ਤਿਆਰ
ਚੰਡੀਗੜ੍ਹ, 16 ਅਕਤੂਬਰ : ਪਿਛਲੇ ਕਰੀਬ ਚਾਰ ਦਹਾਕਿਆਂ ਤੋਂ ਪੰਜਾਬ ਤੇ ਹਰਿਆਣਾ ਵਿਚਕਾਰ ਟਕਰਾਅ ਦਾ ਕਾਰਨ ਬਣਦੇ ਆ ਰਹੇ ‘ਸਤਲੁਜ-ਯਮੁਨਾ ਲਿੰਕ ਨਹਿਰ’ (ਐਸਵਾਈਐਲ) ਦੇ ਮੁੱਦੇ ’ਤੇ ਪਿਛਲੇ ਦਿਨੀਂ ਸੁਪਰੀਮ ਕੋਰਟ ਵਲੋਂ ਸੁਣਾਏ ਫੈਸਲੇ ਤੋਂ ਬਾਅਦ ਦੋਨਾਂ ਸੂਬਿਆਂ ਵਿਚਕਾਰ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਸੋਮਵਾਰ ਨੂੰ ਐਸਵਾਈਐਲ ਦੇ ਮੁੱਦੇ ’ਤੇ ਮੁੜ ਗੇਂਦ ਪੰਜਾਬ ਦੇ ਪਾਲੇ ਵਿਚ ਸੁੱਟਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੁੜ ਮੀਟਿੰਗ ਕਰਨ ਲਈ ਕਿਹਾ ਹੈ।
BJP ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ CM ਮਾਨ ਨੂੰ ਸਵਾਲ, ਮਾਨ ਸਾਹਬ! ਸੱਦਾ ਦੇ ਕੇ ਹੁਣ ਭੱਜਦੇ ਕਿਉਂ ਹੋ?
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਿਚ ਇਸ ਮਾਮਲੇ ਵਲੋਂ ਦਿੱਤੇ ਆਦੇਸ਼ਾਂ ਤੋਂ ਬਾਅਦ ਉਹ ਐਸਵਾਈਐਲ ਨਹਿਰ ਦੇ ਨਿਰਮਾਣ ਦੇ ਰਸਤੇ ਵਿਚ ਆਉਣ ਵਾਲੀ ਕਿਸੇ ਵੀ ਰੁਕਾਵਟਨੂੰ ਹੱਲ ਕਰਨ ਲਈ ਉਨ੍ਹਾਂ ਨਾਲ ਮਿਲਣ ਨੂੰ ਤਿਆਰ ਹਨ। ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਦਾ ਹਰੇਕ ਨਾਗਰਿਕ 1996 ਦੇ ਬਾਅਦ ਪੰਜਾਬ ਦੇ ਹਿੱਸੇ ਵਿਚ ਐਸਵਾਈਐਲ ਨਹਿਰ ਦੇ ਨਿਰਮਾਣ ਦੇ ਜਲਦੀ ਪੁਰਾ ਹੋਣ ਦੀ ਉਤਸੁਕਤਾ ਨਾਲ ਉਡੀਕ ਕਰ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕੇ ਪੰਜਾਬ ਸਰਕਾਰ ਯਕੀਨੀ ਰੂਪ ਨਾਲ ਇਸ ਮਾਮਲੇ ਨੂੰ ਹੱਲ ਕਰਨ ਵਿਚ ਆਪਣਾ ਸਹਿਯੋਗ ਦਵੇਗੀ।
ਸਾਬਕਾ ਕਾਂਗਰਸੀਆਂ ਦੀ ‘ਘਰ ਵਾਪਸੀ’ ਤੋਂ ਬਾਅਦ ਕਾਂਗਰਸ ਵਿਚ ਮੁੜ ਕਤਾਰਬੰਦੀ ਹੋਣ ਲੱਗੀ!
ਹਰਿਆਣਾ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਨੇ ਹੀ 4 ਅਕਤੂਬਰ 2023 ਦੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਇਕ ਦਿਨ ਪਹਿਲਾਂ ਯਾਨੀ 3 ਅਕਤੂਬਰ ਨੂੰ ਹਰਿਆਣਾ ਸਰਕਾਰ ਨੂੰ ਪੱਤਰ ਲਿਖਕੇ ਇਸ ਮੁੱਦੇ ਨੂੰ ਲੈ ਕੇ ਦੋਪੱਖੀ ਮੀਟਿੰਗ ਕਰਨ ਲਈ ਸਮੇਂ ਮੰਗਿਆ ਸੀ। ਜਿਸਤੋਂ ਬਾਅਦ ਉਨ੍ਹਾਂ ਵਲੋਂ ਇਹ ਪੱਤਰ ਲਿਖਿਆ ਗਿਆ ਹੈ। ਦਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਆਖਰੀ ਵਾਰ 14 ਅਕਤੂਬਰ 2022 ਨੂੰ ਦੋਪੱਖੀ ਮੀਟਿੰਗ ਹੋਈ ਸੀ। ਇਸ ਦੇ ਬਾਅਦ ਕੇਂਦਰੀ ਜਲ ਸ਼ਕਤੀ ਮੰਤਰੀ ਨੇ 04 ਜਨਵਰੀ 2023 ਨੂੰ ਦੂਜੇ ਦੌਰਾ ਦੀ ਚਰਚਾ ਕੀਤੀ ਜਿਸ ਵਿਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਮੌਜੂਦ ਸਨ।













