ਚੰਡੀਗੜ੍ਹ, 16 ਅਕਤੂਬਰ: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ 5 ਨਗਰ ਨਿਗਮਾਂ, ਜਿਨ੍ਹਾਂ ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ, ਦੀਆਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨੋਟੀਫਿਕੇਸ਼ਨ ਨੰ. 06/09/2023-5L71/1015, ਮਿਤੀ 5 ਅਕਤੂਬਰ, 2023 ਨੂੰ ਜਾਰੀ ਕੀਤਾ ਗਿਆ ਸੀ, ਜਿਸ ਅਨੁਸਾਰ ਪੰਜ ਨਗਰ ਨਿਗਮਾਂ (ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ) ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਨਵੀਨਤਮ ਵਾਰਡਬੰਦੀ ਅਨੁਸਾਰ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਤਿਆਰ ਕੀਤੀ ਗਈ ਹੈ, ਜੋ ਹੇਠ ਲਿਖੇ ਅਨੁਸਾਰ ਹੈ:-
ਦੇਸ਼ ਦੀ ਪ੍ਰਭੂਸੱਤਾ ਲਈ ਸੰਘਰਸ਼ ਕਰਦੇ ਫਲਸਤੀਨੀ ਦੇਸ਼ ਭਗਤ ਹਨ- ਜੋਗਾ
ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਪ੍ਰੋਗਰਾਮ:
1. ਵੋਟਰ ਸੂਚੀਆਂ ਤਿਆਰੀ ਕਰਨ ਦੀ ਮਿਤੀ: 19-10-2023 ਤੱਕ
2. ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕਰਨ ਦੀ ਮਿਤੀ: 21-10-2023 ਤੱਕ
3. ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ ਮਿਤੀ: 31-10-2023
4. ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ: 08-11-2023 ਤੱਕ
5. ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ: 10-11-2023
ਫੇਫੜੇ ਅਤੇ ਸਾਹ ਦੀਆਂ ਬੀਮਾਰੀਆਂ ਦੇ ਟੈਸਟਾਂ ਲਈ ਜਿਲ੍ਹਾ ਟੀ.ਬੀ ਹਸਪਤਾਲ ਵਿਖੇ ਸਪਾਈਰੋਮਿਟਰੀ ਮਸ਼ੀਨ ਦਾ ਕੀਤਾ ਉਦਘਾਟਨ
ਉਨ੍ਹਾਂ ਕਿਹਾ ਕਿ ਇਨ੍ਹਾਂ ਨਗਰ ਨਿਗਮਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਆਮ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਸਮਾਂ-ਸਾਰਣੀ ਤਹਿਤ ਨਿਰਧਾਰਤ ਸਮੇਂ ਦੌਰਾਨ ਸਬੰਧਤ ਈ.ਆਰ.ਓ. ਕੋਲ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਦੇ ਹਨ।
Share the post "ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ"