WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਲੁੱਟ ਦੀਆਂ ਵਾਰਦਾਤਾਂ ਅਤੇ ਨਸ਼ਿਆਂ ਦੇ ਮੁੱਦੇ ’ਤੇ ਅਕਾਲੀ ਦਲ ਨੇ ਘੇਰੀ ਆਪ ਸਰਕਾਰ

ਨੈਤਿਕਤਾ ਦੇ ਆਧਾਰ ਤੇ ਮੁੱਖ ਮੰਤਰੀ ਦੇਣ ਅਸਤੀਫਾ-ਬਬਲੀ ਢਿੱਲੋ
ਬਠਿੰਡਾ, 18 ਅਕਤੂਬਰ : ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੀ ਲੀਡਰਸ਼ਿਪ ਨੇ ਅਸਤੀਫ਼ਾ ਮੰਗਿਆ ਹੈ। ਅੱਜ ਇੱਥੇ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ ਅਤੇ ਹੋਰਨਾਂ ਆਗੂਆਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਹਰ ਫਰੰਟ ’ਤੇ ਫਲਾਪ ਸਾਬਿਤ ਹੋਈ ਹੈ। ਹਾਲਾਂਕਿ ਚੋਣਾਂ ਤੋਂ ਪਹਿਲਾਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਵੱਡੀਆਂ ਵੱਡੀਆਂ ਗਰੰਟੀਆਂ ਦਿੱਤੀਆਂ ਗਈਆਂ ਸਨ ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਆਪ ਦਿੱਤੀਆਂ ਗਰੰਟੀਆਂ ਪੂਰੀਆਂ ਕਰਨ ਵਿੱਚ ਅਸਫਲ ਸਾਬਤ ਹੋਈ ਹੈ।

ਆਮ ਆਦਮੀ ਪਾਰਟੀ ਵੱਲੋਂ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ

ਅਕਾਲੀ ਆਗੂਆਂ ਨੇ ਕਿਹਾ ਕਿ ਸ਼ਹਿਰ ਵਿੱਚ ਵੱਧ ਰਹੀਆਂ ਲੁੱਟ ਅਤੇ ਚੋਰੀ ਦੀਆਂ ਘਟਨਾਵਾਂ ਨਾਲ ਸਹਿਮ ਦਾ ਮਾਹੌਲ ਹੈ। ਨਸ਼ਿਆਂ ਦੇ ਮੁੱਦੇ ’ਤੇ ਬਬਲੀ ਢਿੱਲੋਂ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਫਤਿਆਂ ਅਤੇ ਬਾਅਦ ਵਿਚ ਕੇਜਰੀਵਾਲ ਨੇ ਚਾਰ ਮਹੀਨਿਆਂ ਵਿੱਚ ਨਸ਼ੇ ਖ਼ਤਮ ਕਰਨ ਦੀ ਗਰੰਟੀ ਦਿੱਤੀ ਸੀ ਪ੍ਰੰਤੂ ਹੁਣ ਸੂਬੇ ਵਿੱਚ ਨਸ਼ੇ ਖਤਮ ਤਾਂ ਕੀ ਹੋਣੇ ਸੀ ਬਲਕਿ ਨਸ਼ੇ ਪਹਿਲਾਂ ਨਾਲੋਂ ਕਈ ਗੁਣਾ ਵੱਧ ਗਏ ਹਨ। ਇਸੇ ਤਰ੍ਹਾਂ ਸਰਕਾਰ ਵੱਲੋਂ ਔਰਤਾਂ ਨਾਲ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਵਫਾ ਨਹੀਂ ਹੋਇਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਬਠਿੰਡਾ ਵਿੱਚ ਜੋ ਵੀ ਕੰਮ ਹੋਏ ਹਨ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਏ ਹਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਬਠਿੰਡਾ ਵਿੱਚ ਇੱਕ ਇੱਟ ਵੀ ਨਹੀਂ ਲਗਾਈ ਗਈ।

ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਇਨ੍ਹਾਂ ਫਸਲਾਂ ਦੇ MSP ਰੇਟਾ ਵਿਚ ਕੀਤਾ ਵਾਧਾ

ਜਿਸਦੇ ਚੱਲਦੇ ਪਿਛਲੇ ਦਿਨੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਰਜਿੰਦਰਾ ਕਾਲਜ ਦੇ ਸਟੇਡੀਅਮ ਅਤੇ ਵੱਖ ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦਿੱਤੀਆਂ ਗਈਆਂ। ਜੇਕਰ ਸ਼ਹਿਰ ਵਿੱਚ ਹੋ ਰਹੀਆਂ ਲੁੱਟ ਦੀਆਂ ਵਾਰਦਾਤਾਂ ਤੇ ਨਸ਼ਿਆਂ ਦੇ ਮਾਮਲਿਆਂ ਨੂੰ ਪ੍ਰਸ਼ਾਸਨ ਨੇ ਗੰਭੀਰਤਾ ਨਾਲ ਨਾ ਨਜਿੱਠਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਜਥੇਬੰਦੀ ਇਹਨਾਂ ਮੁੱਦਿਆਂ ਤੇ ਵੱਡੇ ਪ੍ਰਦਰਸ਼ਨ ਕਰੇਗੀ। ਇਸ ਮੋਕੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਨ ਐਡਵੋਕੇਟ ਰਾਜਵਿੰਦਰ ਸਿੰਘ ਸਿੱਧੂ ਕੌਂਸਲਰ ਹਰਪਾਲ ਸਿੰਘ ਢਿੱਲੋਂ ਐਸਜੀਪੀਸੀ ਮੈਂਬਰ ਜੋਗਿੰਦਰ ਕੌਰ, ਬਲਵਿੰਦਰ ਕੌਰ, ਨਿਰਮਲ ਸਿੰਘ ਸੰਧੂ ਕੌਂਸਲਰ ਰਣਵੀਰ ਸਿੰਘ ਰਾਣਾ ਹਰਵਿੰਦਰ ਗੰਜੂ ਗੁਰਸੇਵਕ ਸਿੰਘ ਮਾਨ, ਪਰਮਪਾਲ ਸਿੰਘ ਸਿੱਧੂ, ਅਮਰਜੀਤ ਵਿਰਦੀ, ਰਕੇਸ਼ ਕਾਕਾ, ਪ੍ਰੇਮ ਗਰਗ, ਮਿੱਠੂ ਰਾਮ, ਅਮਰਿੰਦਰ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਡਾ ਉਮ ਪ੍ਰਕਾਸ਼ ਸ਼ਰਮਾਂ, ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਤੇ ਸਮੁੱਚੀ ਜਥੇਬੰਦੀ ਹਾਜ਼ਰ ਸਨ।

 

 

Related posts

ਪਾਰਕ ’ਤੇ ਹੋਏ ਨਜਾਇਜ਼ ਕਬਜ਼ੇ ਨੂੰ ਹਟਾਉਣ ਲਈ ਮੁਹੱਲਾ ਵਾਸੀਆਂ ਨੇ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

punjabusernewssite

ਇੰਦਰਜੀਤ ਮਾਨ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

punjabusernewssite

ਸੂਬੇ ’ਚ ਆਪ ਦੀ ਸਰਕਾਰ ਬਣਨ ‘ਤੇ ਸਿਆਸੀ ਪਰਚੇ ਰੱਦ ਹੋਣਗੇ: ਭਗਵੰਤ ਮਾਨ

punjabusernewssite