ਸੁਖਜਿੰਦਰ ਮਾਨ
ਬਠਿੰਡਾ, 20 ਅਕਤੂਬਰ: ਮਹਾਂਰਿਸ਼ੀ ਮਾਰਕੰਡੇ ਯੂਨੀਵਰਸਿਟੀ ਮੌਲਾਨਾ (ਅੰਬਾਲਾ) ਵਿਖੇ ਆਯੋਜਿਤ ਰਾਸ਼ਟਰੀ ਯੁਵਕ ਮੇਲੇ ਦੇ ਪੇਂਟਿੰਗ ਮੁਕਾਬਲਿਆਂ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ ਵਿਜ਼ੂਅਲ ਐਂਡ ਪਰਫੋਰਮਿੰਗ ਆਰਟਸ ਦੇ ਵਿਦਿਆਰਥੀਆਂ ਨੇ ਦੋ ਸੋਨੇ, ਛੇ ਚਾਂਦੀ ਦੇ ਤਗਮੇ ਜਿੱਤ ਕੇ ਪੇਂਟਿੰਗ ਮੁਕਾਬਲਿਆਂ ਵਿੱਚ ਜਿੱਤ ਦੀ ਝੰਡੀ ਲਹਿਰਾਈ।‘ਵਰਸਿਟੀ ਦੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਅਤੇ ਮੈਨੇਜ਼ਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਫੈਕਲਟੀ ਦੇ ਸਹਾਇਕ ਡੀਨ ਡਾ. ਕੰਵਲਜੀਤ ਕੌਰ ਅਤੇ ਜੇਤੂਆਂ ਨੂੰ ਵਧਾਈ ਦਿੱਤੀ।
ਇਫ਼ਕੋ ਦੀ ‘ਨੈਨੋ’ ਨੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਦੇ ਹੱਥ ਖੜ੍ਹੇ ਕਰਵਾਏ
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਲਈ ਵਰਸਿਟੀ ਵੱਲੋਂ ਉਨ੍ਹਾਂ ਦੀਆਂ ਪੇਂਟਿੰਗਸ, ਕਲਾ ਕਿ੍ਰਤੀਆਂ, ਸਿਲਾਈ ਕਢਾਈ ਆਦਿ ਦੀ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਜਾਂਦੀ ਹੈ ਜਿਸ ਸਦਕਾ ਵਿਦਿਆਰਥੀਆਂ ਨੂੰ ਆਰਟ ਗੈਲਰੀ ਸਥਾਪਿਤ ਕਰਨ, ਪਹਿਚਾਣ ਬਣਾਉਣ ਅਤੇ ਸਥਾਪਿਤ ਹੋਣ ਦੇ ਮੌਕੇ ਮਿਲਦੇ ਹਨ।ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਦੱਸਿਆ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫੋਰਮਿੰਗ ਆਰਟਸ ਦੀ ਲੈਬ ਨੂੰ ਹਰ ਤਰ੍ਹਾਂ ਦੀਆਂ ਆਧੁਨਿਕ ਸੁਵਿਧਾਵਾਂ ਅਤੇ ਮਸ਼ੀਨਾਂ ਨਾਲ ਜੌੜ ਦਿੱਤਾ ਗਿਆ ਹੈ। ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੇ ਹੁਨਰ ਅਤੇ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲਦਾ ਹੈ।
ਸਹਾਇਕ ਡੀਨ ਕੰਵਲਜੀਤ ਕੌਰ ਨੇ ਦੱਸਿਆ ਕਿ ਯੁਵਕ ਮੇਲੇ ਵਿੱਚ 100 ਤੋਂ ਵੱਧ ਵਿੱਦਿਅਕ ਅਦਾਰਿਆਂ ਦੇ 4652 ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਸ ਵਿੱਚ ਆਨ ਦਾ ਸਪੋਟ ਪੇਂਟਿੰਗ ਵਿੱਚ ਅਰਸ਼ਦੀਪ ਨੇ ਪਹਿਲਾ, ਜਸਵੀਰ ਨੇ ਦੂਜਾ, ਪੋਸਟਰ ਮੇਕਿੰਗ ਵਿੱਚ ਜਸਵੀਰ ਨੇ ਪਹਿਲਾ, ਰੁਕਸਾਨਾ ਖਾਨ ਨੇ ਡੂਡਲ ਡਰਬਿੰਗ ਤੇ ਮੂਰਤੀ ਸਥਾਪਨਾ ਕਲਾ ਵਿੱਚ ਦੂਜਾ, ਸਿਮਰ ਨੇ ਮੂਰਤੀ ਸਥਾਪਨਾ ਕਲਾ ਵਿੱਚ ਦੂਜਾ ਸਥਾਨ ਹਾਸਿਲ ਕੀਤਾ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਜੇਤੂਆਂ ਨੂੰ ਮੈਡਲ, ਸਰਟੀਫਿਕੇਟ ਤੋਂ ਇਲਾਵਾ ਕ੍ਰਮਵਾਰ 5000, 3000 ਅਤੇ 2500 ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।
Share the post "ਮਹਾਂਰਿਸ਼ੀ ਮਾਰਕੰਡੇ ਯੂਨੀਵਰਸਿਟੀ ਦੇ ਯੁਵਕ ਮੇਲੇ ਦੇ ਪੇਂਟਿੰਗ ਮੁਕਾਬਲਿਆਂ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਰਹੀ ਝੰਡੀ"