ਆਯੂਸ਼ਮਾਨ ਭਾਰਤ ਤਹਿਤ ਦਿੱਤੀ ਜਾ ਰਹੀ ਹੈ ਆਸ਼ਾ ਵਰਕਰਾਂ ਨੂੰ ਸਿਖਲਾਈ: ਮਹੇਸ਼ ਸ਼ਰਮਾ
ਗੋਨਿਆਣਾ, 21 ਅਕਤੂਬਰ: ਸਥਾਨਕ ਸੀ.ਐਚ.ਸੀ. ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿਵਾਉਣ ਲਈ ਸਮੂਹ ਆਸ਼ਾ ਵਰਕਰਾਂ ਨੂੰ ਆਪਣੇ ਬਣਦੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖਾਸਕਰ ਪੇਂਡੂ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਵਿੱਚ ਆਸ਼ਾ ਵਰਕਰਾਂ ਦਾ ਵੱਡਾ ਰੋਲ ਹੁੰਦਾ ਹੈ। ਉਹ ਅੱਜ ਇੱਥੇ ਸੇਵਾਵਾਂ ਦੇ ਵਿਸਥਾਰ ਪੈਕੇਜ ਅਧੀਨ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ ਦੇ ਟਰੇਨਿੰਗ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ।
ਪੰਜਾਬੀਆਂ ਲਈ ਦੂਰ ਹੋਇਆ ਕੈਨੇਡਾ! ਡਿਪਲੋਮੈਟਿਕ ਸਟਾਫ਼ ਵਾਪਸ ਬੁਲਾਉਣ ਕਾਰਨ ਵੀਜ਼ਾ ਮਿਲਣ ’ਚ ਹੋਵੇਗੀ ਦੇਰੀ
ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਉਕਤ ਪੈਕੇਜ ਅਤੇ ਆਯੂਸ਼ਮਾਨ ਭਾਰਤ ਪ੍ਰੋਗਰਾਮ ਤਹਿਤ ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਦੀ ਅਗਵਾਈ ਹੇਠ ਇਹ 6 ਦਿਨਾਂ ਟਰੇਨਿੰਗ ਹੁਣ ਤੀਜੇ ਬੈਚ ਨੂੰ ਦਿੱਤੀ ਜਾ ਰਹੀ ਹੈ ਜਦਕਿ ਚੌਥੇ ਬੈਚ ਦੀ ਟਰੇਨਿੰਗ ਅਗਲੇ ਹਫ਼ਤੇ ਸ਼ੁਰੂ ਹੋਵੇਗੀ।
ਮਾਈਸਰਖਾਨਾ ਮੇਲਾ ਦੇਖਣ ਗਏ ਨੌਜਵਾਨ ਦਾ ਕਤਲ
ਉਨ੍ਹਾਂ ਦੱਸਿਆ ਕਿ ਮਾਨਸਿਕ, ਤੰਤੂ ਵਿਗਿਆਨ, ਪਦਾਰਥਾਂ ਦੀ ਵਰਤੋਂ, ਬਜ਼ੁਰਗਾਂ ਦੀ ਦੇਖਭਾਲ ਸਮੇਤ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਆਸ਼ਾ ਦੀ ਭੂਮਿਕਾ ਵਿਸ਼ਿਆਂ ਤੇ ਦਿੱਤੀ ਜਾ ਰਹੀ ਇਸ ਟਰੇਨਿੰਗ ਲਈ ਜ਼ਿਲ੍ਹਾ ਕਮਿਊਨਿਟੀ ਮੋਬਾਲਾਇਜ਼ਰ ਸ਼ਰਮੀਲਾ ਗੁਪਤਾ ਅਤੇ ਸੀ.ਐਚ.ਓ. ਮਰਜੀਨਾ ਖਾਨ ਸਮੇਤ ਉਹ ਖੁਦ ਆਸ਼ਾ ਵਰਕਰਾਂ ਦੀਆਂ ਕਲਾਸਾਂ ਲੈ ਰਹੇ ਹਨ।
ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਮੁੜ ਕੱਢੇ ਸੰਮਨ, ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ
ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਇਸ ਟਰੇਨਿੰਗ ਵਿੱਚ ਸਿਖਾਇਆ ਜਾ ਰਿਹਾ ਹੈ ਕਿ ਆਮ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਲਈ ਸਰਕਾਰੀ ਸੰਸਥਾਵਾਂ ਵਿੱਚ ਆਉਣ ਲਈ ਪ੍ਰੇਰਿਆ ਜਾਵੇ ਤਾਂ ਜੋ ਉਹ ਨਿੱਜੀ ਸੰਸਥਾਵਾਂ ਵਿੱਚ ਹੁੰਦੇ ਮਹਿੰਗੇ ਇਲਾਜ਼ਾਂ ਤੋਂ ਬਚ ਸਕਣ।ਉਨ੍ਹਾਂ ਦੱਸਿਆ ਕਿ ਇਹ ਟਰੇਨਿੰਗ ਅੰਤਲੇ ਪੜਾਅ ਤੇ ਹੈ, ਜਿਸ ਉਪਰੰਤ ਆਸ਼ਾ ਵਰਕਰਾਂ ਦੀ ਪੜ੍ਹਣ ਲਈ ਦਿੱਤੀ ਸਮੱਗਰੀ ਦੇ ਅਧਾਰ ਤੇ ਉਨ੍ਹਾਂ ਦੇ ਟੈਸਟ ਲਏ ਜਾਣਗੇ।
Share the post "ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿਵਾਉਣ ਲਈ ਬਣਦੇ ਯਤਨ ਕਰਨ ਆਸ਼ਾ ਵਰਕਰ: ਡਾ: ਧੀਰਾ ਗੁਪਤਾ"