Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਸਰਕਾਰ ਦੇ ਹੁਕਮਾਂ ’ਤੇ ਬਾਦਲ ਪ੍ਰਵਾਰ ਦੀ ਮਾਲਕੀ ਵਾਲੀਆਂ ਬੱਸਾਂ ਦੇ ਪਰਮਿਟ ਰੱਦ

12 Views

ਚੰਡੀਗੜ੍ਹ, 21 ਅਕਤੂਬਰ: ਅਕਾਲੀ ਸਰਕਾਰ ਦੌਰਾਨ ਕਥਿਤ ਤੌਰ ‘ਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਗੈਰ-ਕਾਨੂੰਨੀ ਤਰੀਕੇ ਨਾਲ ਕਲੱਬ ਕੀਤੇ ਗਏ ਪਰਮਿਟਾਂ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਸਟੇਟ ਟ੍ਰਾਂਸਪੋਰਟ ਕਮਿਸ਼ਨਰ ਨੇ 39 ਪਰਮਿਟ ਰੱਦ ਕਰ ਦਿੱਤੇ ਹਨ। ਇੰਨ੍ਹਾਂ ਵਿਚੋਂ ਜਿਆਦਾਤਰ ਪਰਮਿਟ ਬਾਦਲ ਪ੍ਰਵਾਰ ਦੀ ਮਾਲਕੀ ਵਾਲੀ ਆਰਬਿਟ ਐਵੀਵੇਸ਼ਨ ਅਤੇ ਡੱਬਵਾਲੀ ਟ੍ਰਾਂਸਪੋਰਟ ਕੰਪਨੀ ਤੋਂ ਇਲਾਵਾ ਜੂਝਾਰ ਟ੍ਰਾਂਸਪੋਰਟ ਅਤੇ ਨਿਊ ਦੀਪ ਕੰਪਨੀ ਦੇ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਸ ਪਰਮਿਟ ਵਿੱਚ ਪਹੁੰਚ ਸਥਾਨ ਤੋਂ ਅੱਗੇ ਸਿਰਫ਼ ਇੱਕ ਵਾਰ ਵਾਧਾ ਲਿਆ ਜਾ ਸਕਦਾ ਹੈ ਪਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਗ਼ਲਤ ਢੰਗ ਤਰੀਕੇ ਅਪਣਾ ਕੇ ਇਨ੍ਹਾਂ ਪਰਮਿਟਾਂ ਵਿੱਚ ਕਈ ਵਾਰ ਅੱਗੇ ਤੋਂ ਅੱਗੇ ਵਾਧਾ ਲਿਆ ਗਿਆ।

ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਮੁੜ ਕੱਢੇ ਸੰਮਨ, ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 15786 ਆਫ਼ 1999 ਵਿੱਚ ਦਿੱਤੇ ਫ਼ੈਸਲੇ ਅਨੁਸਾਰ ਜਿਨ੍ਹਾਂ ਕਲੱਬ ਪਰਮਿਟ-ਧਾਰੀਆਂ ਦੇ ਰੂਟਾਂ ਦੇ ਵਾਧੇ ਇਕ ਵਾਰ ਤੋਂ ਵੱਧ ਹੋਏ ਸਨ, ਉਨ੍ਹਾਂ ਨੂੰ ਕੈਂਸਲ ਕਰਨ ਦੇ ਹੁਕਮ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ ਕਲੱਬ ਕੀਤੇ ਗਏ ਪਰਮਿਟਾਂ ਨੂੰ ਸੁਣਵਾਈ ਕਰਨ ਉਪਰੰਤ ਰੱਦ ਕਰਨ ਦੇ ਹੁਕਮ ਕੀਤੇ ਗਏ ਹਨ।ਸੂਬੇ ਦੇ ਵੱਖ-ਵੱਖ ਸ਼ਹਿਰਾਂ ਦੇ ਰੱਦ ਕੀਤੇ ਪਰਮਿਟਾਂ ਵਿੱਚ ਮੈਸਰਜ਼ ਡੱਬਵਾਲੀ ਟਰਾਂਸਪੋਰਟ ਕੰਪਨੀ ਪ੍ਰਾਈਵੇਟ ਲਿਮਟਿਡ ਬਠਿੰਡਾ ਦੇ 13 ਪਰਮਿਟ ਰੱਦ ਕੀਤੇ ਗਏ ਹਨ ਜਦਕਿ ਮੈਸਰਜ਼ ਆਰਬਿਟ ਏਵੀਏਸ਼ਨ ਪ੍ਰਾਈਵੇਟ ਲਿਮਟਿਡ ਬਠਿੰਡਾ ਦੇ 12, ਮੈਸਰਜ਼ ਜੁਝਾਰ ਪੈਸੇਂਜਰ ਬੱਸ ਸਰਵਿਸ ਪ੍ਰਾਈਵੇਟ ਲਿਮਟਿਡ ਲੁਧਿਆਣਾ ਦੇ 7, ਮੈਸਰਜ਼ ਨਿਊ ਦੀਪ ਮੋਟਰਜ਼ ਰਜਿ ਚੰਨੂ (ਗਿੱਦੜਬਾਹਾ) ਦੇ 2 ਅਤੇ ਮੈਸਰਜ਼ ਨਿਊ ਦੀਪ ਬੱਸ ਸਰਵਿਸ ਰਜਿ ਗਿੱਦੜਬਾਹਾ, ਮੈਸਰਜ਼ ਵਿਕਟਰੀ ਟਰਾਂਸਪੋਰਟ ਕੰਪਨੀ ਰਜਿ ਮੋਗਾ, ਮੈਸਰਜ਼ ਹਰਵਿੰਦਰਾ ਹਾਈਵੇਜ਼ ਬੱਸ ਸਰਵਿਸ ਰਜਿ ਮੋਗਾ, ਮੈਸਰਜ਼ ਐਕਸ-ਸਰਵਿਸਮੈਨ ਕੋਆਪ੍ਰੇਟਿਵ ਟਰਾਂਸਪੋਰਟ ਕੰਪਨੀ ਲਿਮਟਿਡ ਮੋਗਾ ਅਤੇ ਬਠਿੰਡਾ ਬੱਸ ਕੰਪਨੀ ਬਠਿੰਡਾ ਦਾ ਇੱਕ-ਇੱਕ ਪਰਮਿਟ ਸ਼ਾਮਲ ਹੈ।

ਪੰਜਾਬੀਆਂ ਲਈ ਦੂਰ ਹੋਇਆ ਕੈਨੇਡਾ! ਡਿਪਲੋਮੈਟਿਕ ਸਟਾਫ਼ ਵਾਪਸ ਬੁਲਾਉਣ ਕਾਰਨ ਵੀਜ਼ਾ ਮਿਲਣ ’ਚ ਹੋਵੇਗੀ ਦੇਰੀ

ਇਨ੍ਹਾਂ ਆਪ੍ਰੇਟਰਾਂ ਨੂੰ ਪੱਤਰ ਭੇਜ ਕੇ ਕਿਹਾ ਗਿਆ ਹੈ ਕਿ ਰੱਦ ਕੀਤੇ ਪਰਮਿਟਾਂ ਨੂੰ ਟਰਾਂਸਪੋਰਟ ਵਿਭਾਗ ਦੇ ਸਬੰਧਤ ਦਫ਼ਤਰਾਂ ਵਿਖੇ ਜਲਦ ਤੋਂ ਜਲਦ ਜਮਹਾਂ ਕਰਵਾਇਆ ਜਾਵੇ।ਇਸ ਤੋਂ ਇਲਾਵਾ ਸਮੂਹ ਰੀਜਨਲ ਟਰਾਂਸਪੋਰਟ ਅਥਾਰਟੀ ਦਫ਼ਤਰਾਂ ਦੇ ਸਕੱਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਦਫ਼ਤਰ ਅਧੀਨ ਬਣ ਰਹੇ ਕਿਸੇ ਵੀ ਟਾਈਮ ਟੇਬਲ ਵਿੱਚ ਰੱਦ ਕੀਤੇ ਸੀ.ਪੀ. (ਕਲੱਬ ਪਰਮਿਟਾਂ) ਨੂੰ ਨਾ ਵਿਚਾਰਨ ਅਤੇ ਜਿਨ੍ਹਾਂ ਟਾਈਮ ਟੇਬਲਾਂ ਵਿੱਚ ਅਜਿਹੇ ਪਰਮਿਟ ਸ਼ਾਮਲ ਹਨ, ਉਨ੍ਹਾਂ ਟਾਈਮ ਟੇਬਲਾਂ ਵਿੱਚੋਂ ਰੱਦ ਪਰਮਿਟ ਕੱਢ ਦਿੱਤੇ ਜਾਣ। ਇਸੇ ਤਰ੍ਹਾਂ ਪੀ.ਆਰ.ਟੀ.ਸੀ. ਫ਼ਰੀਦਕੋਟ, ਬਠਿੰਡਾ, ਬਰਨਾਲਾ ਅਤੇ ਬੁਢਲਾਡਾ ਦੇ ਜਨਰਲ ਮੈਨੇਜਰਾਂ ਨੂੰ ਕਿਹਾ ਗਿਆ ਹੈ ਕਿ ਰੱਦ ਕੀਤੇ ਪਰਮਿਟਾਂ ’ਤੇ ਚੱਲ ਰਹੀਆਂ ਬੱਸਾਂ ਨੂੰ ਬੱਸ ਅੱਡਿਆਂ ਤੋਂ ਤੁਰੰਤ ਪ੍ਰਭਾਵ ਨਾਲ ਰੋਕਿਆ ਜਾਵੇ।

Related posts

ਭਗਵੰਤ ਮਾਨ ਦਾ ਮੂੰਹ ਮਿੱਠਾ ਕਰਵਾਉਣ ਚੱਲੇ ਯੂਥ ਪ੍ਰਧਾਨ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ

punjabusernewssite

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

punjabusernewssite

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

punjabusernewssite