WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਪਰਾਧ ਜਗਤ

ਮਨਪ੍ਰੀਤ ਬਾਦਲ ਨਹੀਂ ਹੋਏ ਪੇਸ਼, ਵਕੀਲ ਨੇ ਵਿਜੀਲੈਂਸ ਨੂੰ ਸੌਂਪਿਆ ਪਾਸਪੋਰਟ

ਪਿੱਠ ਦਰਦ ਦਾ ਹਵਾਲਾ ਦਿੰਦਿਆਂ ਨਿੱਜੀ ਪੇਸ਼ੀ ਤੋਂ ਮੰਗੀ ਛੋਟ 
ਸੁਖਜਿੰਦਰ ਮਾਨ
ਬਠਿੰਡਾ, 23 ਅਕਤੂਬਰ: ਪਲਾਟ ਮਾਮਲੇ ਵਿੱਚ ਕੇਸ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਹਨਾਂ ਆਪਣੀ ਪਿੱਠ ਵਿੱਚ ਦਰਦ ਦਾ ਹਵਾਲਾ ਦਿੰਦਿਆਂ ਦਸ ਦਿਨਾਂ ਲਈ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ। ਇਸਦੇ ਲਈ ਪੀਜੀਆਈ ਦੇ ਡਾਕਟਰਾਂ ਦੁਆਰਾ ਇਕ ਹਫਤੇ ਲਈ ਦਿੱਤੀ ਰੈਸਟ ਦਾ ਸਰਟੀਫਿਕੇਟ ਵੀ ਸੌਂਪਿਆ। ਸ: ਬਾਦਲ ਵੱਲੋਂ ਪੇਸ਼ ਹੋਏ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਹੀ ਬਠਿੰਡਾ ਸਥਿਤ ਵਿਜੀਲੈਂਸ ਬਿਊਰੋ ਦੇ ਦਫਤਰ ਵਿੱਚ ਪੇਸ਼ ਹੋ ਕੇ ਸਾਬਕਾ ਮੰਤਰੀ ਦਾ ਮੈਡੀਕਲ ਸਰਟੀਫਿਕੇਟ ਅਤੇ ਪਾਸਪੋਰਟ ਜਾਂਚ ਅਧਿਕਾਰੀ ਨੂੰ ਸੌਂਪਿਆ।

ਨਸ਼ਾ ਤਸਕਰੀ ਦੇ ਸ਼ੱਕ ’ਚ ਨੌਜਵਾਨ ਦਾ ਕਤਲ ਕਰਨ ਦੇ ਦੋਸ਼ਾਂ ਹੇਠ ਨਸ਼ਾ ਛੁਡਾਊ ਕਮੇਟੀ ਦੇ ਮੈਂਬਰਾਂ ਵਿਰੁਧ ਪਰਚਾ ਦਰਜ਼

ਇਸ ਮੌਕੇ ਐਡਵੋਕੇਟ ਭਿੰਡਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਦੀ ਪਿੱਠ ਵਿੱਚ ਪਿਛਲੇ ਲੰਮੇ ਸਮੇਂ ਤੋਂ ਦਰਦ ਰਿਹਾ ਹੋ ਰਿਹਾ ਹੈ ਜਿਸ ਦੇ ਚਲਦੇ ਉਹ ਚੱਲਣ ਫਿਰਨ ਤੋਂ ਅਸਮਰੱਥ ਹਨ। ਜਿਸ ਕਾਰਨ ਉਹਨਾਂ ਦੀ ਨਿੱਜੀ ਪੇਸ਼ੀ ਵਿਚ ਛੋਟ ਲਈ ਵਿਜੀਲੈਂਸ ਅਧਿਕਾਰੀਆਂ ਨੂੰ ਮੈਡੀਕਲ ਰਿਕਾਰਡ ਵੀ ਸੌਂਪਿਆ ਗਿਆ ਹੈ। ਸ: ਭਿੰਡਰ ਨੇ ਦੱਸਿਆ ਕਿ ਉਹਨਾਂ ਦੇ ਮੁਵੱਕਲ ਦਾ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਜਿਸ ਦੇ ਚਲਦੇ ਉਹ ਅੱਜ ਪੇਸ਼ ਨਹੀਂ ਹੋ ਸਕੇ।

ਬਠਿੰਡਾ ਦੀ ਸੋ ਫੁੱਟੀ ਰੋਡ ’ਤੇ ਕਰੋੜਾਂ ਦੀ ਕੀਮਤ ਵਾਲੀ ਪਰਲਜ਼ ਗਰੁੱਪ ਦੀ ਜਮੀਨ ਵੇਚਣ ਤੇ ਖਰੀਦਣ ਵਾਲੇ ਗ੍ਰਿਫਤਰ

ਉਧਰ ਵਿਜੀਲੈਂਸ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਤਫਤੀਸ਼ ਵਿੱਚ ਸ਼ਾਮਿਲ ਹੋਣ ਲਈ ਬੁਲਾਇਆ ਗਿਆ ਸੀ ਪ੍ਰੰਤੂ ਉਹ ਪੇਸ਼ ਨਹੀਂ ਹੋਏ ਅਤੇ ਉਹਨਾਂ ਆਪਣਾ ਮੈਡੀਕਲ ਸਰਟੀਫਿਕੇਟ ਭੇਜਿਆ ਹੈ। ਜਿਸ ਦੇ ਚਲਦੇ ਹੁਣ ਉੱਚ ਅਧਿਕਾਰੀਆਂ ਤੇ ਕਾਨੂੰਨੀ ਮਸ਼ੀਰਾਂ ਨਾਲ ਮਸ਼ਵਰਾ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਵਿਜੀਲੈਂਸ ਦੇ ਅਧਿਕਾਰੀਆਂ ਨੇ ਦੱਬੀ ਜੁਬਾਨ ਵਿੱਚ ਇਸ ਗੱਲ ਦਾ ਵੀ ਖੁਲਾਸਾ ਕੀਤਾ ਕਿ ਮਨਪ੍ਰੀਤ ਬਾਦਲ ਵੱਲੋਂ ਭੇਜੇ ਹੋਏ ਮੈਡੀਕਲ ਰਿਕਾਰਡ ਅਤੇ ਸਰਟੀਫਿਕੇਟ ਦੀ ਜਾਂਚ ਲਈ ਮੈਡੀਕਲ ਬੋਰਡ ਵੀ ਬਿਠਾਇਆ ਜਾ ਸਕਦਾ ਹੈ ਤਾਂ ਕਿ ਸੱਚਾਈ ਸਾਹਮਣੇ ਆ ਸਕੇ।

ਪੰਜਾਬੀਆਂ ਲਈ ਦੂਰ ਹੋਇਆ ਕੈਨੇਡਾ! ਡਿਪਲੋਮੈਟਿਕ ਸਟਾਫ਼ ਵਾਪਸ ਬੁਲਾਉਣ ਕਾਰਨ ਵੀਜ਼ਾ ਮਿਲਣ ’ਚ ਹੋਵੇਗੀ ਦੇਰੀ

ਗੌਰਤਲਬ ਹੈ ਕਿ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਅਤੇ ਉਸਦੇ ਪੰਜ ਸਾਥੀਆਂ ਵਿਰੁੱਧ ਲੰਘੀ 24 ਸਤੰਬਰ ਨੂੰ ਬਠਿੰਡਾ ਦੇ ਮਾਡਲ ਟਾਊਨ ਇਲਾਕੇ ਵਿੱਚ ਬੀਡੀਏ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ 1560 ਗਜ ਦਾ ਪਲਾਟ ਖਰੀਦਣ ਦੇ ਮਾਮਲੇ ਵਿੱਚ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਹੋਇਆ ਹੈ। ਇਸ ਮਾਮਲੇ ਵਿੱਚ ਪਲਾਟ ਦੀ ਬੋਲੀ ਦੇਣ ਵਾਲੇ ਤਿੰਨ ਪ੍ਰਾਈਵੇਟ ਵਿਅਕਤੀਆਂ ਹੋਟਲ ਕਾਰੋਬਾਰੀ ਰਜੀਵ ਕੁਮਾਰ, ਵਪਾਰੀ ਵਿਕਾਸ ਅਰੋੜਾ ਅਤੇ ਇੱਕ ਠੇਕੇਦਾਰ ਦੇ ਮੁਲਾਜ਼ਮ ਅਮਨਦੀਪ ਨੂੰ ਵਿਜੀਲੈਂਸ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕਰਕੇ ਪੁਛਗਿੱਛ ਤੋਂ ਬਾਅਦ ਜੇਲ ਭੇਜਿਆ ਹੋਇਆ ਹੈ।

ਪੰਜਾਬ ਸਰਕਾਰ ਦੇ ਹੁਕਮਾਂ ’ਤੇ ਬਾਦਲ ਪ੍ਰਵਾਰ ਦੀ ਮਾਲਕੀ ਵਾਲੀਆਂ ਬੱਸਾਂ ਦੇ ਪਰਮਿਟ ਰੱਦ

ਜਦੋਂ ਕਿ ਇਸ ਮਾਮਲੇ ਵਿੱਚ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਵੱਲੋਂ ਵੱਡੀ ਪੱਧਰ ‘ਤੇ ਛਾਪੇਮਾਰੀ ਕੀਤੀ ਗਈ ਸੀ ਪ੍ਰੰਤੂ ਕੁਝ ਦਿਨ ਪਹਿਲਾਂ ਉਹਨਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦਿਆਂ ਉਨਾਂ ਨੂੰ ਅੰਤਿਮ ਜਮਾਨਤ ਦੇ ਦਿੱਤੀ ਸੀ ਅਤੇ ਨਾਲ ਹੀ ਇਹ ਵੀ ਹਦਾਇਤ ਕੀਤੀ ਸੀ ਕਿ ਉਹ ਆਪਣਾ ਪਾਸਪੋਰਟ ਵਿਜੀਲੈਂਸ ਦੇ ਜਾਂਚ ਅਧਿਕਾਰੀ ਨੂੰ ਸੌਂਪਣ ਅਤੇ ਜਦ ਵੀ ਵਿਜੀਲੈਂਸ ਅਧਿਕਾਰੀ ਉਹਨਾਂ ਨੂੰ ਪੁਛਗਿੱਛ ਲਈ ਬੁਲਾਉਣ ਉਹ ਉਸ ਵਿੱਚ ਸ਼ਾਮਿਲ ਹੋਣ ਲਈ ਪਬੰਧ ਹੋਣਗੇ।

ਮੁੱਖ ਮੰਤਰੀ ਨੇ ਮੁਲਕ ਵਿੱਚ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦਾ ਦਿੱਤਾ ਸੱਦਾ

ਪ੍ਰੰਤੂ ਹਾਈਕੋਰਟ ਵਿੱਚ ਰਾਹਤ ਮਿਲਣ ਤੋਂ ਬਾਅਦ ਵਿਜੀਲੈਂਸ ਵੱਲੋਂ ਅੱਜ ਸਾਬਕਾ ਮੰਤਰੀ ਨੂੰ ਪਹਿਲੀ ਵਾਰ ਬੁਲਾਇਆ ਗਿਆ ਸੀ ਪਰ ਉਹ ਪੇਸ਼ ਨਹੀਂ ਹੋ ਸਕੇ। ਦੂਜੇ ਪਾਸੇ ਮਨਪ੍ਰੀਤ ਦੇ ਨਾਲ ਕੇਸ ਵਿੱਚ ਫਸੇ ਬੀਡੀਏ ਦੇ ਤੱਤਕਾਲੀ ਅਧਿਕਾਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਸੁਪਰਡੈਂਟ ਪੰਕਜ ਕਾਲੀਆ ਦੀ ਅਗਾਊ ਜਮਾਨਤ ਵੀ ਅੱਜ ਬਠਿੰਡਾ ਅਦਾਲਤ ਵਿੱਚ ਲੱਗੀ ਹੋਈ ਹੈ ਜਿਸ ਉੱਪਰ ਅਦਾਲਤ ਵੱਲੋਂ ਫੈਸਲਾ ਸੁਣਾਇਆ ਜਾਣਾ ਹੈ। ਇਸੇ ਤਰ੍ਹਾਂ ਜੇਲ ਵਿੱਚ ਬੰਦ ਰਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਨੇ ਵੀ ਰੈਗੂਲਰ ਜਮਾਨਤ ਦੀ ਅਰਜੀ ਲਗਾਈ ਹੋਈ ਹੈ।

Related posts

ਪਹਿਲਾਂ ਇਕੱਠੇ ਪੀਤੀ ਸਰਾਬ , ਮੁੜ ਨਸ਼ੇ ਦੀ ਲੋਰ ’ਚ ਕੀਤਾ ਕਤਲ

punjabusernewssite

ਬਠਿੰਡਾ ਦੇ ਬੱਸ ਸਟੈਂਡ ’ਚ ਸ਼ੱਕੀ ਹਾਲਾਤਾਂ ਵਿਚ ਨੌਜਵਾਨ ਦੀ ਲਾਸ਼ ਬਰਾਮਦ

punjabusernewssite

ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਮੋਟਰਸਾਈਕਲ ਚੋਰ ਗਿਰੋਹ ਕਾਬੂ, ਪੰਜ ਮੋਟਰਸਾਈਕਲ ਬਰਾਮਦ

punjabusernewssite