ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪੰਜਾਬ ਬੇਅਤ ਸਿੰਘ ਕਤਲਕਾਂਡ ਦੇ ਮੁੱਖ ਦੋਸ਼ੀਆਂ ਵਿਚੋ ਇਕ ਪਰਮਜੀਤ ਸਿੰਘ ਭਿਓਰਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ ਪਰਮਜੀਤ ਸਿੰਘ ਭਿਓਰਾ ਵੱਲੋਂ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਪੈਰੋਲ ਦੀ ਅਰਜ਼ੀ ਲਗਾਈ ਗਈ ਸੀ। ਪਰ ਹਾਈਕੋਰਟ ਨੇ ਇਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।
ਸੀਨੀਅਰ ਐਡਵੋਕੇਟ ਐੱਚ.ਐੱਸ. ਫੂਲਕਾ ਨੇ 1 ਨਵੰਬਰ ਹੋਣ ਵਾਲੀ ਡਿਬੇਟ ‘ਚ ਸੰਚਾਲਕ ਬਣਨ ਲਈ ਭਰੀ ਹਾਮੀਂ
ਪਰਮਜੀਤ ਸਿੰਘ ਭਿਓਰਾ ਦੀ ਭਤੀਜੀ ਦਾ ਵਿਆਹ 29 ਅਕਤੂਬਰ ਨੂੰ ਦਿੱਲੀ ‘ਚ ਹੋਣਾ ਹੈ। ਤੁਹਾਨੂੰ ਦੱਸ ਦਈਏ ਕੀ ਪਰਮਜੀਤ ਸਿੰਘ ਭਿਓਰਾ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ। ਇਸ ਸਮੇਂ ਉਹ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਬੰਦ ਹੈ ਅਤੇ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।





