ਬਠਿੰਡਾ, 23 ਅਕਤੂਬਰ: ਠੇਕਾ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸੋਮਵਾਰ ਨੂੰ ਵੇਰਕਾ ਮਿਲਕ ਪਲਾਂਟ ਆਊਟਸੌਰਸ ਮੁਲਾਜ਼ਿਮ ਯੂਨੀਅਨ ਬਠਿੰਡਾ ਵੱਲੋਂ ਪੰਜਾਬ ਸਰਕਾਰ ਦਾ ਰਾਵਣ ਰੂਪੀ ਪੁਤਲਾ ਫੂਕਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਠਿੰਡਾ ਪਲਾਂਟ ਪ੍ਰਧਾਨ ਜਸਵੀਰ ਸਿੰਘ ਵੱਲੋਂ ਦੱਸਿਆ ਗਿਆ ਕਿ ਵੇਰਕਾ , ਜਲ ਸਪਲਾਈ, CHP, ਥਰਮਲ ਪਲਾਂਟ, ਬਿਜਲੀ ਬੋਰਡ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਾਮੇ ਅੱਜ ਵੀ ਪੱਕੇ ਰੁਜ਼ਗਾਰ ਦੇ ਲਈ ਸੰਘਰਸ਼ ਕਰ ਰਹੇ ਹਨ।ਜਿਥੇ ਪੰਜਾਬ ਸਰਕਾਰ ਵੱਲੋਂ ਕੱਚੇ ਕਾਮੇ ਨੂੰ ਪੱਕੇ ਕਰਨ ਦੇ ਦਾਅਵੇ ਕੀਤੇ ਗਏ ਹਨ ਓਥੇ ਹੀ ਪੰਜਾਬ ਦਾ ਮੁੱਖ ਮੰਤਰੀ 18 ਵਾਰ ਲਿਖ਼ਤੀ ਮੀਟਿੰਗ ਦੇ ਕੇ ਕਾਮੇ ਨਾਲ ਗੱਲਬਾਤ ਨਹੀ ਕਰ ਰਿਹਾ ਤਾਂ ਇਹ ਰਾਵਣ ਤੋਂ ਕਿਤੇ ਘੱਟ ਨਹੀਂ ਹਨ ।
ਮਨਪ੍ਰੀਤ ਬਾਦਲ ਨਹੀਂ ਹੋਏ ਪੇਸ਼, ਵਕੀਲ ਨੇ ਵਿਜੀਲੈਂਸ ਨੂੰ ਸੌਂਪਿਆ ਪਾਸਪੋਰਟ
ਇਸ ਲਈ ਪੰਜਾਬ ਸਰਕਾਰ ਦਾ ਰਾਵਣ ਰੂਪੀ ਪੁਤਲਾ ਫ਼ੂਕਿਆ ਗਿਆ ਤੇ ਸਰਕਾਰ ਕੱਚੇ ਕਾਮਿਆ ਨੂੰ ਮਹਿਕਮੇ ਵਿੱਚ ਲੈ ਕੇ ਪੱਕੇ ਕਰਨ ਦੀ ਮੰਗ ਪੰਜਾਬ ਸਰਕਾਰ ਨੂੰ ਕੀਤੀ ਤੇ ਨਾਲ ਹੀ ਜੇਕਰ ਮੰਗ ਦਾ ਹੱਲ ਨਾ ਕੀਤਾ ਤਾਂ 5 ਨਵੰਬਰ ਤੋਂ 25 ਨਵੰਬਰ ਤੱਕ ਪਿੰਡਾ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ ਅਤੇ ਠੇਕਾ ਸੰਘਰਸ਼ ਮੋਰਚਾ ਦੇ ਬੈਨਰ ਹੇਠ 30ਨਵੰਬਰ ਨੂੰ ਪੰਜਾਬ ਦਾ ਕੋਈ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ।ਇਸ ਮੌਕੇ ਅਮਨਦੀਪ ਸਿੰਘ, ਯਾਦਵਿੰਦਰ ਸਿੰਘ,ਬਲਜਿੰਦਰ ਸਿੰਘ, ਰਾਜ ਕੁਮਾਰ, ਕਿੰਗ ਕੌਂਸਿਲ, ਗੁਰਕਿੰਦਰ ਸਿੰਘ, ਖੁਸ਼ਦੀਪ ਸਿੰਘ ਤੇ ਹੋਰ ਸਾਥੀ ਹਾਜ਼ਿਰ ਸਨ।
Share the post "ਵੇਰਕਾ ਮਿਲਕ ਪਲਾਂਟ ਆਊਟਸੌਰਸ ਮੁਲਾਜ਼ਿਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਰਾਵਣ ਰੂਪੀ ਪੁਤਲਾ ਫੂਕਿਆ"