ਸੈਕਟਰ-70 ਵਿੱਚ ਕਰਵਾਏ ਦੁਸਹਿਰਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ
ਮੋਹਾਲੀ, 24 ਅਕਤੂਬਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਚੰਗਿਆਈ ਦੀ ਹਮੇਸ਼ਾ ਬੁਰਾਈ ‘ਤੇ ਜਿੱਤ ਹੁੰਦੀ ਹੈ ਅਤੇ ਦੁਸਹਿਰੇ ਦਾ ਤਿਉਹਾਰ ਇਸੇ ਸੱਚਾਈ ਦਾ ਪ੍ਰਤੀਕ ਹੈ। ਉਹ ਅੱਜ ਸਥਾਨਕ ਸੈਕਟਰ-70 ਵਿੱਚ ਕਰਵਾਏ ਗਏ ਦੁਸਹਿਰਾ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ।
ਪੰਜਾਬ ਸਰਕਾਰ ਵੱਲੋਂ ਦੁਸਿਹਰੇ ਵਾਲੇ ਦਿਨ ਥੋਕ ਵਿੱਚ ਅਫਸਰਾਂ ਦੇ ਤਬਾਦਲੇ
ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਬੁਰਾਈ ਭਾਵੇਂ ਕਿੰਨੀ ਵੀ ਤਾਕਤਵਰ ਕਿਉਂ ਨਾ ਹੋਵੇ, ਉਸ ਦਾ ਅੰਤ ਨਿਸ਼ਚਿਤ ਹੈ ਅਤੇ ਚੰਗਿਆਈ ਦੀ ਜਿੱਤ ਯਕੀਨੀ ਹੈ। ਦੁਸਹਿਰੇ ਦਾ ਤਿਉਹਾਰ ਸਾਨੂੰ ਸਮਾਜਿਕ ਬੁਰਾਈਆਂ ਵਿਰੁੱਧ ਇਕਜੁੱਟ ਹੋ ਕੇ ਇਨ੍ਹਾਂ ਨੂੰ ਹਰਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ।
ਪੁਲਿਸ ਮੁਲਾਜਮ ਦਾ ਕਤਲ ਕਰਨ ਵਾਲੇ ਕਬੱਡੀ ਖਿਡਾਰੀ ਕਾਬੂ, ਇਕ ਦੇ ਲੱਤ ਵਿਚ ਵੱਜੀ ਗੋਲੀ
ਜਿੱਥੇ ਹੋਰਨਾਂ ਤੋਂ ਇਲਾਵਾ, ਸ਼੍ਰੀ ਰਾਮਲੀਲਾ ਕਮੇਟੀ ਦੇ ਪ੍ਰਧਾਨ ਪਰਮਵੀਰ ਸਿੰਘ ਵੈਦਵਾਨ, ਪ੍ਰਧਾਨ ਜਤਿੰਦਰ ਬਾਂਸਲ, ਮੰਦਰ ਪ੍ਰਧਾਨ ਨਰਿੰਦਰ ਵਤਸ, ਜਸਪ੍ਰੀਤ ਸਿੰਘ ਗਿੱਲ ਪ੍ਰਧਾਨ ਸ਼ਹਿਰੀ ਕਾਂਗਰਸ ਮੋਹਾਲੀ, ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਮੋਹਾਲੀ, ਪ੍ਰਮੋਦ ਮਿੱਤਰਾ ਐਮ.ਸੀ. ਆਦਿ ਹਾਜ਼ਰ ਸਨ।
Share the post "ਬੁਰਾਈ ‘ਤੇ ਚੰਗਿਆਈ ਦੀ ਹਮੇਸ਼ਾ ਜਿੱਤ ਹੁੰਦੀ ਹੈ: ਸੰਸਦ ਮੈਂਬਰ ਮਨੀਸ਼ ਤਿਵਾੜੀ"