Monday, April 20, 2026
spot_img
spot_img

ਮੰਤਰੀ ਬਣ ਕੇ ਵੀ ਮਰੀਜ਼ਾਂ ਦੀ ਜਾਂਚ ਕਰਕੇ ਜਾਰੀ ਹੈ ਡਾ: ਬਲਜੀਤ ਕੌਰ ਵਲੋਂ ਮਨੁੱਖਤਾ ਦੀ ਸੇਵਾ

Date:

spot_img
ਬਤੌਰ ਅੱਖਾਂ ਦੇ ਮਾਹਿਰ ਡਾਕਟਰ ਕੈਂਪ ਵਿਚ ਕੀਤੀ 1500 ਮਰੀਜਾਂ ਦੀ ਜਾਂਚ
ਚਿੱਟੇ ਮੋਤੀਏ ਦੇ 100 ਮਰੀਜਾਂ ਦੇ ਆਪ੍ਰੇਸ਼ਨ ਵੀ ਕਰਨਗੇ ਖੁਦ 
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ: ਮਾਲਵਾ ਪੱਟੀ ਦੇ ਪ੍ਰਸਿੱਧ ਅੱਖਾਂ ਦੇ ਮਾਹਿਰ ਡਾਕਟਰ ਮੰਨੇ ਜਾਂਦੇ ਬਲਜੀਤ ਕੌਰ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਵੀ ਮਰੀਜ਼ਾਂ ਦੀ ਜਾਂਚ ਕਰਕੇ ਮਨੁੱਖਤਾ ਦੀ ਸੇਵਾ ਜਾਰੀ ਰੱਖ ਰਹੇ ਹਨ। ਉਹ ਜਦੋਂ ਆਪਣੇ ਹਲਕੇ ਵਿਚ ਜਾਂਦੇ ਹਨ ਤਾਂ ਲੋਕ ਮੰਤਰੀ ਹੋਣ ਦੇ ਆਪਣੀਆਂ ਨਿੱਜੀ ਤੇ ਹਲਕੇ ਦੀਆਂ ਮੰਗਾਂ ਦੇ ਨਾਲ ਨਾਲ ਅਕਸਰ ਅੱਖਾਂ ਦੀ ਜਾਂਚ ਕਰਵਾਉਦੇ ਨਜ਼ਰ ਆਉਂਦੇ ਹਨ। ਡਾਕਟਰ ਬਲਜੀਤ ਕੌਰ ਵੀ ਉਨ੍ਹਾਂ ਨੂੰ ਨਿਰਾਸ਼ ਨਹੀਂ ਕਰਦੇ।
ਅੱਜ ਵੀ ਆਪਣੇ ਹਲਕੇ ਵਿੱਚ ਪੁੱਜੇ ਡਾਕਟਰ ਬਲਜੀਤ ਕੌਰ ਵਲੋਂ ਇੱਥੇ ਸੰਕਲਪ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਅਤੇ ਰਬਾਬ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਦੁਆਰਾ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਤੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕੈਂਪ ਵਿਚ ਬਤੌਰ ਡਾਕਟਰ ਸਾਰਾ ਦਿਨ ਸੇਵਾਵਾਂ ਦਿੱਤੀਆਂ। ਇਸ ਕੈਂਪ ਵਿਚ ਡਾ: ਬਲਜੀਤ ਕੌਰ ਨੇ ਖੁਦ 1500 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਨ੍ਹਾਂ ਵਿੱਚੋਂ 700 ਮਰੀਜਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ ਅਤੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆ ਗਈਆ।ਇਸ ਮੌਕੇ ਚਿੱਟੇ ਮੋਤੀਏ ਦੇ 100 ਮਰੀਜਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਹੈ, ਜਿਨ੍ਹਾਂ ਦੇ ਆਪ੍ਰੇਸ਼ਨ ਵੀ ਕੈਬਨਿਟ ਮੰਤਰੀ ਖੁਦ ਕਰਨਗੇ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮੌਕੇ ਦੱਸਿਆ ਕਿ “ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਹ ਕੈਂਪ ਲਗਾਇਆ ਗਿਆ ਹੈ।ਜਿਕਰਯੋਗ ਹੈ ਕਿ ਡਾ: ਬਲਜੀਤ ਕੌਰ ਸਿਆਸਤ ਵਿਚ ਆਉਣ ਤੋਂ ਪਹਿਲਾਂ ਅੱਖਾਂ ਦੇ ਮਾਹਿਰ ਡਾਕਟਰ ਵਜੋਂ ਇਸ ਜਿ਼ਲ੍ਹੇ ਵਿਚ ਹੀ ਸੇਵਾ ਕਰਦੇ ਰਹੇ ਹਨ ਅਤੇ ਉਨ੍ਹਾਂ ਬਾਰੇ ਲੋਕ ਰਾਏ ਸੀ ਕਿ ਲੋਕ ਉਨ੍ਹਾਂ ਤੋਂ ਆਪਣੀਆਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਨੂੰ ਹੀ ਤਰਜੀਹ ਦਿੰਦੇ ਸਨ। ਅੱਜ ਕੈਂਪ ਵਿਚ ਵੀ ਜਦ ਲੋਕਾਂ ਨੇ ਡਾ: ਬਲਜੀਤ ਕੌਰ ਨੂੰ ਅੱਖਾਂ ਦੀ ਜਾਂਚ ਕਰਦੇ ਪਾਇਆ ਤਾਂ ਉਨ੍ਹਾਂ ਦੇ ਚਿਹਰੇ ਦੀ ਰੌਣਕ ਹੋਰ ਵੀ ਵਧੀ ਹੋਈ ਨਜਰ ਆਈ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...