spot_img
spot_img

ਪਿੰਡ ਢਪਾਲੀ ਵਿਖੇ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

Date:

spot_img

ਬਠਿੰਡਾ,25 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਜਕਾਰੀ ਇੰਜੀਨੀਅਰ ਨਹਿਰ ਮੰਡਲ ਬਠਿੰਡਾ ਸੁਖਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਢਪਾਲੀ ਦੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਪਰਾਲੀ ਨਾ ਸਾੜਨ ਸਬੰਧੀ ਮੀਟਿੰਗ ਕੀਤੀ।ਮੀਟਿੰਗ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਵੱਧ ਤੋਂ ਵੱਧ ਸੁਪਰਸੀਡਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਮੰਤਰੀ ਬਣ ਕੇ ਵੀ ਮਰੀਜ਼ਾਂ ਦੀ ਜਾਂਚ ਕਰਕੇ ਜਾਰੀ ਹੈ ਡਾ: ਬਲਜੀਤ ਕੌਰ ਵਲੋਂ ਮਨੁੱਖਤਾ ਦੀ ਸੇਵਾ

ਇਸ ਤੋਂ ਇਲਾਵਾ ਕਿਸਾਨਾਂ/ਕਿਸਾਨ ਜਥੇਬੰਦੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਜੇਕਰ ਕੋਈ ਪਰਾਲੀ ਨੂੰ ਅੱਗ ਲਾਵੇਗਾ ਤਾਂ ਉਸਦੇ ਖਿਲਾਫ਼ ਸਖ਼ਤ ਤੋ ਸਖ਼ਤ ਕਾਰਵਾਈ ਹੋਵੇਗੀ ਅਤੇ ਜਮ੍ਹਾਂਬੰਦੀ ਵਿੱਚ ਲਾਲ ਐਂਟਰੀ, ਅਸਲੇ ਦੇ ਲਾਇਸੰਸ ਦਾ ਕੈਂਸਲ ਕੀਤਾ ਜਾਵੇਗਾ। ਇਸ ਮੌਕੇ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਆਪਣੀਆਂ ਮੁਸ਼ਕਿਲਾਂ ਦੱਸਣ ਦੇ ਨਾਲ-ਨਾਲ ਕਿਸਾਨਾਂ ਵੱਲੋਂ ਇਹ ਵੀ ਸੁਝਾਅ ਦਿੱਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਬਾਸਮਤੀ ਤੇ ਐਮ.ਐਸ.ਪੀ ਦੇਣ ਨਾਲ ਪਰਾਲੀ ਪ੍ਰਬੰਧਨ ਸੌਖਾ ਹੋ ਸਕਦਾ ਹੈ।

ਵੱਡੀ ਖ਼ਬਰ: ਭਾਰਤ ਨੇ ਮੂੜ ਸ਼ੁਰੂ ਕੀਤੀ ਕੈਨੇਡਾ ਲਈ ਵੀਜ਼ਾ ਸਰਵਿਸ

ਇਸ ਦੌਰਾਨ ਸੁਖਜੀਤ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਦੱਸਿਆ ਕਿ ਜਿੰਨ੍ਹਾਂ ਕਿਸਾਨਾਂ ਨੇ ਸਬਸਿਡੀ ਤੇ ਕੋਈ ਮਸ਼ੀਨਰੀ ਲਈ ਹੈ, ਜੇਕਰ ਉਹ ਪਰਾਲੀ ਨੂੰ ਅੱਗ ਲਾਉਣਗੇ ਤਾਂ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਹੋਵੇਗੀ ਸ  ਮੌਕੇ ਲਗਭਗ 50 ਕਿਸਾਨ, ਨੋਡਲ ਅਫ਼ਸਰ, ਸਪੈਸ਼ਲ  ਸੁਪਰਵਾਈਜਰ ਤੇ ਕਲੱਸਟਰ ਅਫ਼ਸਰ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Chandigarh ਦੇ ਸੈਕਟਰ 10-ਡੀ ਵਿੱਚ ਵਣ-ਮਹੋਤਸਵ ਮੌਕੇ ਬੱਚਿਆਂ ਅਤੇ ਵਸਨੀਕਾਂ ਨੇ ਲਗਾਏ ਰੁੱਖ

Chandigarh News: ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਸੈਕਟਰ 10-ਡੀ ਵੱਲੋਂ...