Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹਧਰਮ ਤੇ ਵਿਰਸਾ

ਅਕਾਲੀ ਦਲ ਨੇ ਗੁਰਦੁਆਰਾ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟ੍ਰੇਸ਼ਨ ਤਿੰਨ ਮਹੀਨੇ ਵਧਾਉਣ ਦੀ ਕੀਤੀ ਅਪੀਲ

11 Views

ਜਸਟਿਸ ਸਾਰੋਂ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ ਪੱਤਰ

ਚੰਡੀਗੜ੍ਹ, 25 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ (ਸੇਵਾ ਮੁਕਤ) ਐਸ ਐਸ ਸਾਰੋਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਵੋਟਾਂ ਦੀ ਰਜਿਸਟਰੇਸ਼ਨ ਦਾ ਸਮਾਂ ਤਿੰਨ ਮਹੀਨੇ ਵਧਾਇਆ ਜਾਵੇ। ਉਨ੍ਹਾਂ ਮੁੱਖ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਇਸ ਸਬੰਧ ਵਿਚ ਮੰਗ ਪੱਤਰ ਸੌਂਪਿਆ ਅਤੇ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਵੋਟਰ ਪੇਂਡੂ ਖੇਤਰ ਤੋਂ ਹਨ, ਜੋ ਇਸ ਵੇਲੇ ਪਿਛਲੇ ਇਕ ਮਹੀਨੇ ਤੋਂ ਝੋਨੇ ਦੀ ਵਾਢੀ ਵਿਚ ਲੱਗੇ ਹਨ ਅਤੇ ਹੁਣ ਕਣਕ ਦੀ ਬਿਜਾਈ ਵਿਚ ਲੱਗੇ ਹਨ।

ਪਿੰਡ ਢਪਾਲੀ ਵਿਖੇ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਉਹਨਾਂ ਕਿਹਾ ਕਿ ਇਹ ਉਹ ਵੀ ਸਮਾਂ ਹੈ ਜਦੋਂ ਬੰਦੀ ਛੋੜ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਦਸੰਬਰ ਦੇ ਦੂਜੇ ਅੱਧ ਵਿਚ ਸਿੱਖ ਸੰਗਤ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੰਦਰਵਾੜਾ ਮਨਾਉਂਦੀ ਹੈ।ਸ: ਬਾਦਲ ਨੇ ਕਿਹਾ ਕਿ ਇਸ ਤੋਂ ਇਲਾਵਾ ਕਈ ਵੋਟਰਾਂ ਨੇ ਉਹਨਾਂ ਕੋਲ ਪਹੁੰਚ ਕੀਤੀ ਹੈ ਜਿਹਨਾਂ ਨੇ ਦੱਸਿਆ ਹੈ ਕਿ ਵੋਟਰਾਂ ਦੀ ਰਜਿਸਟਰੇਸ਼ਨ ਦੀ ਪ੍ਰਕਿਰਿਆ ਬਹੁਤ ਜਟਿਲ ਹੈ ਤੇ ਗੈਰ ਤਰਕਸੰਗਤ ਹੈ। ਉਹਨਾਂ ਕਿਹਾ ਕਿ ਮੌਜੂਦਾ ਦਿਸ਼ਾ ਨਿਰਦੇਸ਼ਾਂ ਮੁਤਾਬਕ ਸੰਭਾਵੀ ਵੋਟਰਾਂ ਲਈ ਲਾਜ਼ਮੀ ਹੈ ਕਿ ਉਹ ਆਪਣਾ ਆਧਾਰ ਕਾਰਡ ਤੇ ਵੋਟਰ ਸ਼ਨਾਖ਼ਤੀ ਕਾਰਡ ਨਾਲ ਲਗਾਉਣ। ਉਹਨਾਂ ਕਿਹਾ ਕਿ ਵੋਟਰਾਂ ਨੂੰ ਪਟਵਾਰਖਾਨੇ ਵਿਚ ਆਪ ਫਾਰਮ ਵੀ ਦੇਣਾ ਪੈਂਦਾ ਹੈ।

“ਪੰਜਾਬ ਸਰਕਾਰ ਤੁਹਾਡੇ ਦੁਆਰ” ਡੀਸੀ ਨੇ ਸਪੈਸ਼ਲ ਕੈਂਪ ਲਗਾ ਕੇ ਸੁਣੀਆਂ ਆਮ ਲੋਕਾਂ ਤੇ ਪੰਚਾਇਤਾਂ ਦੀਆਂ ਮੁਸ਼ਕਿਲਾਂ

ਉਹਨਾਂ ਕਿਹਾ ਕਿ 60 ਲੱਖ ਤੋਂ ਵੱਧ ਵੋਟਰ ਨਿੱਜੀ ਤੌਰ ’ਤੇ ਪਟਵਾਰਖਾਨੇ ਜਾ ਕੇ ਆਪਣਾ ਫਾਰਮ ਦੇਣ ਤੋਂ ਅਸਮਰਥ ਹਨ। ਉਹਨਾਂ ਕਿਹਾ ਕਿ ਕਈ ਪਿੰਡਾਂ ਵਿਚ ਤਾਂ ਨਾ ਹੀ ਫੋਟੋਕਾਪੀ ਤੇ ਫੋਟੋਗ੍ਰਾਫੀ ਦੀਆਂ ਸਹੂਲਤਾਂ ਉਪਲਬਧ ਹੈ।ਉਹਨਾਂ ਇਹਨਾਂ ਤੱਥਾਂ ਦੇ ਮੱਦੇਨਜ਼ਰ ਚੀਫ ਕਮਿਸ਼ਨਰ ਨੂੰ ਆਧਾਰ ਕਾਰਡ/ਵੋਟਰ ਸ਼ਨਾਖ਼ਤੀ ਕਾਰਡ ਦੀਆਂ ਫੋਟੋ ਕਾਪੀਆਂ ਦੇਣ ਸਮੇਤ ਕਈ ਸ਼ਰਤਾਂ ਨੂੰ ਤਬਦੀਲ ਕੀਤਾ ਜਾਵੇ। ਉਹਨਾਂ ਕਿਹਾ ਕਿ ਤਸਵੀਰਾਂ ਦੇਣ ਦੀ ਸ਼ਰਤ ਵੀ ਖਤਮ ਕੀਤੀ ਜਾ ਸਕਦੀ ਹੈ ਤੇ ਨਾਲ ਹੀ ਸਾਂਝੇ ਫਾਰਮਾਂ ਦੀ ਸ਼ਰਤ ਵੀ ਖਤਮ ਕੀਤੀ ਜਾ ਸਕਦੀ ਹੈ। ਸ: ਬਾਦਲ ਨੇ ਕਿਹਾ ਕਿ ਇਹਨਾਂ ਸਾਰੇ ਮੁੱਦਿਆਂ ਨੂੰ ਧਿਆਨ ਵਿਚ ਰੱਖਦਿਆਂ ਵੋਟਰਾਂ ਦੀ ਰਜਿਸਟਰੇਸ਼ਨ ਦਾ ਸਮਾਂ ਤਿੰਨ ਮਹੀਨੇ ਲਈ ਵਧਾਇਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਪੂਰੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ ਜਿਸ ਮਕਸਦ ਵਾਸਤੇ ਗੁਰਦੁਆਰਾ ਚੋਣਾਂ ਕਰਵਾਈਆਂ ਜਾਣੀਆਂ ਹਨ।

Related posts

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਐਡਵਾਈਜਰੀ ਬੋਰਡ ਅਤੇ ਐਗਜੀਕਿਊਟਿਵ ਕਮੇਟੀ ਦਾ ਐਲਾਨ

punjabusernewssite

ਪੰਜ IAS ਅਫਸਰਾਂ ਸਹਿਤ 50 PCS ਅਧਿਕਾਰੀ ਬਦਲੇ

punjabusernewssite

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕੇਂਦਰੀ ਮੰਤਰੀਆਂ ਅਰਜੁਨ ਰਾਮ ਮੇਘਵਾਲ ਤੇ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ

punjabusernewssite