Monday, April 20, 2026
spot_img
spot_img

ਖ਼ੂਨਦਾਨੀਆਂ ਦੇ ਸ਼ਹਿਰ ਬਠਿੰਡਾ ’ਚ ਸਰੀਰਦਾਨੀਆਂ ਦਾ ਵੀ ਹੋਇਆ ਸੈਂਕੜਾ

Date:

spot_img

ਮਾਤਾ ਜਗੀਰ ਕੌਰ ਇੰਸਾਂ ਦੀ ਮ੍ਰਿਤਕ ਦੇਹ ਪ੍ਰਵਾਰ ਵਲੋਂ ਮੈਡੀਕਲ ਖੋਜ਼ਾਂ ਲਈ ਭੇਂਟ
ਬਠਿੰਡਾ, 26 ਅਕਤੂਬਰ: ਖ਼ੂਨਦਾਨ ਦੇ ਖੇਤਰ ’ਚ ਪੰਜਾਬ ਭਰ ’ਚ ਜਾਣਿਆ ਜਾਂਦਾ ਸ਼ਹਿਰ ਬਠਿੰਡਾ ਹੁਣ ਸਰੀਰਦਾਨ ਦੇ ਖੇਤਰ ਵਿਚ ਵੀ ਨਵੇਂ ਰਿਕਾਰਡ ਬਨਾਉਣ ਲੱਗਾ ਹੈ। ਸਰੀਰਦਾਨ ਦੀ ਇਸ ਮੁਹਿੰਮ ’ਚ ਡੇਰਾ ਸੱਚਾ ਸੌਦਾ ਸਰਸਾ ਦਾ ਅਹਿਮ ਯੋਗਦਾਨ ਹੈ, ਜਿੰਨਾਂ ਦੇ ਸ਼ਰਧਾਲੂ ਮੌਤ ਉਪਰੰਤ ਸਰੀਰਦਾਨ ਕਰ ਰਹੇ ਹਨ। ਇਸੇ ਤਹਿਤ ਅੱਜ ਜੋਗੀ ਨਗਰ ਦੀ ਮਹਿਲਾ ਸ਼ਰਧਾਲੂ ਜਗੀਰ ਕੌਰ ਇੰਸਾਂ ਨੇ 100ਵੇਂ ਸਰੀਰਦਾਨੀ ਹੋਣ ਦਾ ਮਾਣ ਖੱਟਿਆ ਹੈ।

ਪੂਨਮ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਚਾਰਜ

ਪ੍ਰਾਪਤ ਵੇਰਵਿਆਂ ਅਨੁਸਾਰ ਬਲਾਕ ਬਠਿੰਡਾ ਦੇ ਏਰੀਆ ਪਰਸ ਰਾਮ ਨਗਰ-ਏ ਦੀ ਸੇਵਾਦਾਰ ਮਾਤਾ ਜਗੀਰ ਕੌਰ ਇੰਸਾਂ (90) ਦੇ ਦੇਹਾਂਤ ਤੋਂ ਬਾਅਦ ਉਸਦੇ ਪੁੱਤਰ ਅਵਤਾਰ ਸਿੰਘ ਇੰਸਾਂ, ਗੁਰਚਰਨ ਸਿੰਘ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਵਰਲਡ ਕਾਲਜ ਆਫ ਮੈਡੀਕਲ ਸਾਇੰਸਜ਼ ਝੱਜਰ (ਹਰਿਆਣਾ) ਨੂੰ ਦਾਨ ਕੀਤਾ। ਇਸ ਮੌਕੇ ਮਾਤਾ ਜਗੀਰ ਕੌਰ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਮਿਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ CM ਭਗਵੰਤ ਮਾਨ ਨੂੰ ਲਿਖੀ ਚਿੱਠੀ, ਮੋਹਾਲੀ ਵਿਧਾਇਕ ‘ਤੇ ਕਾਰਵਾਈ ਦੀ ਕੀਤੀ ਮੰਗ

ਇਸ ਮੌਕੇ ਏਰੀਆ ਪ੍ਰੇਮੀ ਸੇਵਕ ਜਗਜੀਤ ਸਿੰਘ ਇੰਸਾਂ ਅਤੇ ਪ੍ਰੇਮੀ ਸੇਵਕ ਭੈਣ ਕਮਲੇਸ਼ ਇੰਸਾਂ ਨੇ ਦੱਸਿਆ ਕਿ ਬੀਤੀ ਰਾਤ ਮਾਤਾ ਜਗੀਰ ਕੌਰ ਇੰਸਾਂ ਦਾ ਦੇਹਾਂਤ ਹੋ ਗਿਆ ਕਿਉਂਕਿ ਉਹ ਕੈਂਸਰ ਤੋਂ ਪੀੜਿਤ ਸਨ ਅਤੇ ਪਿਛਲੇ ਕਈ ਮਹੀਨਿਆਂ ਤੋਂ ਉਨਾਂ ਦਾ ਇਲਾਜ ਚੱਲ ਰਿਹਾ ਸੀ ਜਿਉਂਦੇ ਜੀਅ ਉਨਾਂ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ, ਜਿਸ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਇਸ ਮੌਕੇ ਸੇਵਾਦਾਰ ਭੈਣ ਰਮਾ ਇੰਸਾਂ ਨੇ ਦੱਸਿਆ ਕਿ ਮਾਤਾ ਜਗੀਰ ਕੌਰ ਇੰਸਾਂ ਦਾ ਪੂਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ

ਅਕਾਲੀ ਆਗੂ ਬੰਟੀ ਰੋਮਾਨਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਾਇਕ ਕੰਵਰ ਗਰੇਵਾਲ ਦਾ ਆਇਆ ਬਿਆਨ

ਇਸ ਮੌਕੇ ਪ੍ਰੇਮੀ ਸੰਮਤੀ ਏਰੀਆ ਪਰਸ ਰਾਮ ਨਗਰ-ਏ ਦੇ ਸੇਵਾਦਾਰ ਗੁਰਮਨਪ੍ਰੀਤ ਇੰਸਾਂ, ਰੌਕੀ ਇੰਸਾਂ, ਅਮਨਪ੍ਰੀਤ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।

BIG NEWS: AIG ਮਲਵਿੰਦਰ ਸਿੰਘ ਸਿੱਧੂ ਨੂੰ ਅਦਾਲਤ ਨੇ ਇਕ ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜਿਆ

ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ਤੇ ਚਲਦੇ ਹੋਏ ਬਲਾਕ ਬਠਿੰਡਾ ਦੀ ਸਾਧ ਸੰਗਤ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੀ ਹੈ ਡੇਰਾ ਸੱਚਾ ਸੌਦਾ ਵੱਲੋਂ ਪਿਛਲੇ ਲਗਭਗ 14-15 ਸਾਲਾਂ ਤੋਂ ਸਰੀਰਦਾਨ ਦੀ ਮੁਹਿੰਮ ਨੂੰ ਵੱਡੇ ਪੱਧਰ ਤੇ ਚਲਾਇਆ ਜਾ ਰਿਹਾ ਹੈ ਜਿਸ ਵਿਚ ਬਠਿੰਡਾ ਦੀ ਸਾਧ ਸੰਗਤ ਵੱਲੋਂ ਵੀ ਆਪਣਾ ਭਰਪੂਰ ਸਾਥ ਦਿੱਤਾ ਗਿਆ ਇਸੇ ਲੜੀ ਤਹਿਤ ਅੱਜ

BIG NEWS: ਪੰਜਾਬ ਕੈਬਨਿਟ ਮੰਤਰੀ ਮੀਤ ਹੇਅਰ ਵੀ ਜਲਦ ਬੱਝਣ ਜਾ ਰਹੇ ਨੇ ਵਿਆਹ ਦੇ ਬੱਧਨ ‘ਚ

ਬਲਾਕ ਬਠਿੰਡਾ ਦੇ ਏਰੀਆ ਪਰਸ ਰਾਮ ਨਗਰ-ਏ ਦੀ ਸੇਵਾਦਾਰ ਮਾਤਾ ਜਗੀਰ ਕੌਰ ਇੰਸਾਂ ਨੂੰ ਬਲਾਕ ਬਠਿੰਡਾ ਦੀ 100ਵੀਂ ਸਰੀਰਦਾਨੀ ਹੋਣ ਦਾ ਮਾਣ ਹਾਸਿਲ ਹੋਇਆ ਹੈ ਅਸੀਂ ਇਸ ਸੇਵਾਦਾਰ ਪਰਿਵਾਰ ਦੇ ਤਹਿਦਿਲੋਂ ਧੰਨਵਾਦੀ ਹਾਂ ਜਿੰਨਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨਾਂ ਤੇ ਫੁੱਲ ਚੜਾਉਂਦਿਆਂ ਮਾਤਾ ਦੀ ਮਿਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਹੈ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...