WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਪੀਐਮੳ ਦੁਆਰਾ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਦੀ ਨਿਲਾਮੀ ਮੰਦਭਾਗੀ:ਪ੍ਰਿੰਸੀਪਲ ਬੁੱਧ ਰਾਮ

ਚੰਡੀਗੜ੍ਹ, 26 ਅਕਤੂਬਰ: ਆਮ ਆਦਮੀ ਪਾਰਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਨਿਲਾਮ ਕਰਨ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਫੈਸਲੇ ਦੀ ਨਿੰਦਾ ਕੀਤੀ ਹੈ। ’ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਗੁਰੂ ਸਾਹਿਬ ਦੇ ਆਸ਼ੀਰਵਾਦ ਦੀ ਕੀਮਤ ਨਹੀਂ ਲਗਾ ਸਕਦਾ ਅਤੇ ਸਿੱਖ ਕੌਮ ਦੀ ਆਸਥਾ ਦੇ ਪ੍ਰਤੀਕ ਨੂੰ ਨਿਲਾਮ ਕਰਨਾ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾ ਰਿਹਾ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਪੀਐਮਓ ਨੂੰ ਤੁਰੰਤ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਉਕਤ ਮਾਡਲ ਨੂੰ ਨਿਲਾਮੀ ਵਾਲੀ ਥਾਂ ਤੋਂ ਹਟਾ ਦੇਣਾ ਚਾਹੀਦਾ ਹੈ।

BIG NEWS: ਪੰਜਾਬ ਕੈਬਨਿਟ ਮੰਤਰੀ ਮੀਤ ਹੇਅਰ ਵੀ ਜਲਦ ਬੱਝਣ ਜਾ ਰਹੇ ਨੇ ਵਿਆਹ ਦੇ ਬੱਧਨ ‘ਚ

ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪੀਐਮਓ ਵੱਲੋਂ ਬਿਨਾਂ ਸੋਚੇ ਸਮਝੇ ਇਸ ਨੂੰ ਨਿਲਾਮੀ ਲਈ ਰੱਖਿਆ ਗਿਆ ਹੈ। ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਵੇਚਿਆ ਨਹੀਂ ਜਾਣਾ ਚਾਹੀਦਾ। ਦਸਣਾ ਬਣਦਾ ਹੈ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2015 ਵਿੱਚ ਦਰਬਾਰ ਸਾਹਿਬ ਦੀ ਫੇਰੀ ਦੌਰਾਨ ਭੇਟ ਕੀਤਾ ਗਿਆ ਸੀ।ਪੀਐਮਓ ਮੋਦੀ ਵੱਲੋਂ ਤੋਹਫ਼ੇ ਵਜੋਂ ਪ੍ਰਾਪਤ 912 ਵਸਤਾਂ ਦੀ ਨਿਲਾਮੀ ਕਰ ਰਿਹਾ ਹੈ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਇਨ੍ਹਾਂ ਵਿੱਚੋਂ ਇੱਕ ਹੈ। ਇਸ ਨੂੰ ਨਿਲਾਮੀ ਸਾਈਟ ’ਤੇ 13,500 ਦੀ ਬੇਸ ਕੀਮਤ ਨਾਲ ਸੂਚੀਬੱਧ ਕੀਤਾ ਗਿਆ ਹੈ।

Related posts

ਐਫ਼.ਸੀ.ਆਈ ਦੇ ਨਵੇਂ ਹੁਕਮ ਕਣਕ ਖ਼ਰੀਦ ’ਚ ਆਪ ਸਰਕਾਰ ਲਈ ਖੜੀ ਕਰ ਸਕਦੇ ਹਨ ਮੁਸ਼ਕਿਲ

punjabusernewssite

ਡਾ. ਬਲਬੀਰ ਸਿੰਘ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ

punjabusernewssite

ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਐਕਟ ‘ਚ ਸੋਧ

punjabusernewssite