WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਪਰਾਧ ਜਗਤ

ਮਨਪ੍ਰੀਤ ਪਲਾਟ ਕੇਸ: ਬਿਕਰਮ ਸ਼ੇਰਗਿੱਲ ਤੇ ਪੰਕਜ ਕਾਲੀਆਂ ਦੇ ਅਦਾਲਤ ਵਲੋਂ ਗ੍ਰਿਫਤਾਰੀ ਵਰੰਟ ਜਾਰੀ

ਬਠਿੰਡਾ, 26 ਅਕਤੂਬਰ: ਬਠਿੰਡਾ ਦੇ ਮਾਡਲ ਟਾਊਨ ਇਲਾਕੇ ’ਚ ਤਤਕਾਲੀ ਵਿਤ ਮੰਤਰੀ ਮਨਪ੍ਰੀਤ ਬਾਦਲ ਨੂੰ ਪਲਾਟ ਦਿਵਾਉਣ ਵਿਚ ਕਥਿਤ ਭੂਮਿਕਾ ਨਿਭਾਉਣ ਦੇ ਮਾਮਲੇ ਵਿਚ ਵਿਜੀਲੈਂਸ ਕੇਸ ਦਾ ਸਾਹਮਣਾ ਕਰ ਰਹੇ ਪੀਸੀਐਸ ਅਧਿਕਾਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਤੇ ਸੁਪਰਡੈਂਟ ਪੰਕਜ ਕਾਲੀਆ ਦੇ ਹੁਣ ਅਦਾਲਤ ਨੇ ਗ੍ਰਿਫਤਾਰੀ ਵਰੰਟ ਜਾਰੀ ਕਰ ਦਿੱਤੇ ਹਨ। ਕੁੱਝ ਦਿਨ ਪਹਿਲਾਂ ਉਕਤ ਦੋਨਾਂ ਅਧਿਕਾਰੀਆਂ ਦੀ ਅਗਾਊਂ ਜਮਾਨਤ ਅਰਜੀ ਵੀ ਵਧੀਕ ਜ਼ਿਲ੍ਹਾ ਤੇ ਸੈਸਨ ਜੱਜ ਦੀ ਅਦਾਲਤ ਨੇ ਰੱਦ ਕਰ ਦਿੱਤੀ ਸੀ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ CM ਭਗਵੰਤ ਮਾਨ ਨੂੰ ਲਿਖੀ ਚਿੱਠੀ, ਮੋਹਾਲੀ ਵਿਧਾਇਕ ‘ਤੇ ਕਾਰਵਾਈ ਦੀ ਕੀਤੀ ਮੰਗ

ਇਸਤੋਂ ਪਹਿਲਾਂ ਉਕਤ ਦੋਨੋਂ ਅਧਿਕਾਰੀ ਜਮਾਨਤ ਲਈ ਹਾਈਕੋਰਟ ਜਾਂਦੇ ਵਿਜੀਲੈਂਸ ਬਿਉਰੋ ਵਲੋਂ ਅੱਜ ਮੈਡਮ ਦਲਜੀਤ ਕੌਰ ਦੀ ਅਦਾਲਤ ਵਿਚੋਂ ਗ੍ਰਿਫਤਾਰੀ ਵਰੰਟ ਜਾਰੀ ਕਰਵਾ ਲਏ ਹਨ। ਜਿਸਤੋਂ ਬਾਅਦ ਉਨ੍ਹਾਂ ਉਪਰ ਗ੍ਰਿਫਤਾਰੀ ਦਾ ਡਰ ਮੁੜ ਸਤਾਉਣ ਲੱਗਾ ਹੈ। ਪਰਚਾ ਦਰਜ਼ ਹੋਣ ਦੇ ਕਰੀਬ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਫ਼ਰਾਰ ਚੱਲ ਰਹੇ ਊਕਤ ਦੋਨਾਂ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਵਲੋਂ ਪਹਿਲਾਂ ਵੀ ਛਾਪੇਮਾਰੀ ਕੀਤੀ ਗਈ ਸੀ ਪ੍ਰੰਤੂ ਸਾਬਕਾ ਮੰਤਰੀ ਦੇ ਮੁਕਾਬਲੇ ਇੰਨ੍ਹਾਂ ਦੋਨਾਂ ਅਧਿਕਾਰੀਆਂ ਨੂੰ ਕਾਬੂ ਕਰਨ ਲਈ ਜਾਂਚ ਏਜੰਸੀ ਦੇ ਠੰਢੇ ਰਵੱਈਏ ਅਤੇ ਪੰਜਾਬ ਸਰਕਾਰ ਵਲੋਂ ਦੋਨਾਂ ਵਿਰੁਧ ਹੁਣ ਤੱਕ ਕੋਈ ਸਖ਼ਤ ਕਾਰਵਾਈ ਨਾ ਕਰਨ ਦੇ ਕਾਰਨ ਆਮ ਲੋਕਾਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਪਈਆਂ ਸਨ।

ਅਕਾਲੀ ਆਗੂ ਬੰਟੀ ਰੋਮਾਨਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਾਇਕ ਕੰਵਰ ਗਰੇਵਾਲ ਦਾ ਆਇਆ ਬਿਆਨ

ਦਸਣਾ ਬਣਦਾ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵਲੋਂ ਦਿੱਤੀ ਸਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਵਲੋਂ ਲੰਮੀ ਜਾਂਚ ਪੜਤਾਲ ਤੋਂ ਬਾਅਦ ਮਨਪ੍ਰੀਤ ਬਾਦਲ, ਬਿਕਰਮਜੀਤ ਸ਼ੇਰਗਿੱਲ, ਪੰਕਜ ਕਾਲੀਆ, ਰਾਜੀਵ ਕੁਮਾਰ, ਵਿਕਾਸ ਅਰੋੜਾ ਤੇ ਅਮਨਦੀਪ ਸਿੰਘ ਵਿਰੁਧ ਵੱਖ ਵੱਖ ਧਾਰਾਵਾਂ ਤਹਿਤ 24 ਸਤੰਬਰ ਨੂੰ ਪਰਚਾ ਦਰਜ਼ ਕੀਤਾ ਸੀ। ਪਰਚਾ ਦਰਜ਼ ਹੋਣ ਦੇ 24 ਘੰਟਿਆਂ ਅੰਦਰ ਹੀ ਇਸ ਕੇਸ ਵਿਚ ਮੁਜਰਮ ਬਣਾਏ ਗਏ ਤਿੰਨਾਂ ਪ੍ਰਾਈਵੇਟ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਸੀ, ਜੋ ਹੁਣ ਜੇਲ੍ਹ ਵਿਚ ਬੰਦ ਹਨ ਪ੍ਰੰਤੂ ਮਨਪ੍ਰੀਤ ਬਾਦਲ ਤੇ ਉਕਤ ਦੋਨੋਂ

BIG NEWS: AIG ਮਲਵਿੰਦਰ ਸਿੰਘ ਸਿੱਧੂ ਨੂੰ ਅਦਾਲਤ ਨੇ ਇਕ ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜਿਆ

ਸਰਕਾਰੀ ਅਧਿਕਾਰੀ ਵਿਜੀਲੈਂਸ ਦੇ ਹੱਥ ਨਹੀਂ ਆਏ ਸਨ। ਇਸ ਦੌਰਾਨ ਮਨਪ੍ਰੀਤ ਬਾਦਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚੋਂ ਅਗਾਊਂ ਜਮਾਨਤ ਮਿਲ ਚੁੱਕੀ ਹੈ। ਜਮਾਨਤ ਮਿਲਣ ਤੋਂ ਬਾਅਦ ਲੰਘੇ ਸੋਮਵਾਰ ਵਿਜੀਲੈਂਸ ਨੇ ਸ: ਬਾਦਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਬੁਲਾਇਆ ਸੀ ਪ੍ਰੰਤੂ ਪਿੱਠ ਦਰਦ ਹੋਣ ਕਾਰਨ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ ਤੇ ਆਪਣੇ ਵਕੀਲ ਸੁਖਦੀਪ ਸਿੰਘ ਭਿੰਡਰ ਰਾਹੀਂ ਡਾਕਟਰ ਵਲੋਂ ਦਿੱਤਾ ਮੈਡੀਕਲ ਸਰਟੀਫਿਕੇਟ ਤੇ ਪਾਸਪੋਰਟ ਜਾਂਚ ਅਧਿਕਾਰੀ ਨੂੰ ਸੌਂਪ ਦਿੱਤਾ ਸੀ।

 

Related posts

ਬਠਿੰਡਾ ਸ਼ਹਿਰ ’ਚ ਪਿਸਤੌਲ ਦੀ ਨੌਕ ’ਤੇ ਲੁੱਟਖੋਹ ਕਰਨ ਵਾਲਾ ਪੁਲਿਸ ਵਲੋਂ ਕਾਬੂ, ਇੱਕ ਫ਼ਰਾਰ

punjabusernewssite

ਬਠਿੰਡਾ ਦੇ ਅਦਾਲਤੀ ਕੰਪਲੈਕਸ ’ਚ ਹੰਗਾਮਾ, ਨਾਬਾਲਿਗ ਲੜਕੀ ਨੂੰ ਧੱਕੇ ਨਾਲ ਵਾਪਸ ਲੈਣ ਆਏ ਮਾਪਿਆਂ ਵਿਰੁਧ ਪਰਚਾ ਦਰਜ਼

punjabusernewssite

ਕਲਯੁਗ: ਪ੍ਰੇਮ ਸਬੰਧਾਂ ਦੀ ਭੇਂਟ ਚੜ੍ਹੇ ਸਕੀ ਚਾਚੀ-ਭਤੀਜਾ

punjabusernewssite