ਬਠਿੰਡਾ, 26 ਅਕਤੂਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲ਼ਾਫ ਚਲਾਈ ਗਈ ਮੁਹਿੰਮ ਤਹਿਤ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਵਦ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੁਲਿਸ ਵਲੋਂ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਸਵੇਰੇ 6 ਵਜੇ ਪੁਲਿਸ ਲਾਈਨ ਬਠਿੰਡਾ ਤੋਂ ਆਮ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰੈਲੀ ਵਿਚ ਬਠਿੰਡਾ ਸਾਈਕਲਿੰਗ ਗਰੁੱਪ, ਪੁਲਿਸ ਪਬਲਿਕ ਸਕੂਲ ਦੇ ਬੱਚੇ ਅਤੇ ਜਿਲ੍ਹਾ ਬਠਿੰਡਾ ਦੇ ਸਮੂਹ ਗਜਟਿਡ ਅਧਿਕਾਰੀਆਂ ਤੇ ਵੱਡੀ ਗਿਣਤੀ ਵਿਚ ਪੰਜਾਬ ਪੁਲਿਸ ਦੇ ਮੁਲਾਜਮਾਂ ਨੇ ਭਾਗ ਲਿਆ।
BIG NEWS: AIG ਮਲਵਿੰਦਰ ਸਿੰਘ ਸਿੱਧੂ ਨੂੰ ਅਦਾਲਤ ਨੇ ਇਕ ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜਿਆ
ਇਹ ਸਾਈਕਲ ਰੈਲੀ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਬਠਿੰਡਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋ ਹੁੰਦੀ ਹੋਈ ਫਾਇਰ ਬਿਰਗੇਡ ਚੌਂਕ ਪਹੁੰਚ ਕੇ ਸਮਾਪਤ ਹੋਈ। ਇਸ ਦੌਰਾਨ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਸਾਈਕਲ ਰੈਲੀ ਵਿਚ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਨਸ਼ੇ ਖਤਮ ਕਰਨ ਵਿੱਚ ਆਪਣਾ ਯੋਗਦਾਨ ਦੇਣ ਦੀ ਵੀ ਅਪੀਲ ਕੀਤੀ। ਐਸ.ਐਸ.ਪੀ ਨੇ ਕਿਹਾ ਕਿਜਿਹੜੇ ਵਿਅਕਤੀ/ਨੌਜਵਾਨ ਨਸ਼ੇ ਦਾ ਸੇਵਨ ਕਰਦੇ ਹਨ ਉਹਨਾਂ ਨੂੰ ਨਸ਼ਾ ਛੁਡਾਉਂ ਕੇਂਦਰਾਂ ਵਿਚ ਲਿਆਉਣ ਵਿਚ ਮਦਦ ਕੀਤੀ ਜਾਵੇਗੀ।
ਮਨਪ੍ਰੀਤ ਪਲਾਟ ਕੇਸ: ਬਿਕਰਮ ਸ਼ੇਰਗਿੱਲ ਤੇ ਪੰਕਜ ਕਾਲੀਆਂ ਦੇ ਅਦਾਲਤ ਵਲੋਂ ਗ੍ਰਿਫਤਾਰੀ ਵਰੰਟ ਜਾਰੀ
ਇਸ ਮੌਕੇ ਇਸ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਤੀਭਾਗੀਆਂ ਨੂੰ ਬਠਿੰਡਾ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਲੋਗੋ ਹੇਠ ਟੀ-ਸ਼ਰਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਐਸ.ਪੀ ਅਜੈ ਗਾਂਧੀ, ਐੱਸ.ਪੀ ਗੁਰਬਿੰਦਰ ਸਿੰਘ ਸੰਘਾ, ਐਸ.ਪੀ ਨਰਿੰਦਰ ਸਿੰਘ, ਡੀਐਸਪੀ ਦਵਿੰਦਰ ਸਿੰਘ , ਡੀਐਸਪੀ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਤੇ ਸਾਈਕਲ ਗਰੁੱਪ ਆਦਿ ਦੇ ਮੈਂਬਰ ਹਾਜ਼ਰ ਸਨ।