Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

Big News: ਪੰਜਾਬ ’ਚ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਸਿਰਫ਼ ਹਰੇ ਪਟਾਕੇ ਹੀ ਚੱਲਣਗੇ, ਉਹ ਵੀ ਥੋੜੇ ਸਮੇਂ ਲਈ

15 Views

ਪੰਜਾਬ ਸਰਕਾਰ ਨੇ ਸੂਬੇ ’ਚ ਪਟਾਕਿਆਂ ਦੇ ਆਨਲਾਈਨ ਆਰਡਰ ਅਤੇ ਵਿਕਰੀ ਲਈ ਸਾਰੀਆਂ ਈ-ਕਾਮਰਸ ਵੈੱਬਸਾਈਟਾਂ ’ਤੇ ਲਗਾਈ ਪਾਬੰਦੀ
ਚੰਡੀਗੜ੍ਹ, 27 ਅਕਤੂਬਰ: ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਸੂਬੇ ਵਿਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਲਿਆ ਹੈ। ਇਸ ਸਬੰਧ ਵਿਚ ਸੂਬੇ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ

ਖ਼ਪਤਕਾਰ ਫ਼ੋਰਮ ਦਾ ਫ਼ੁਰਮਾਨ: ਬਿਜਲੀ ਦੇ ਬਕਾਇਆ ਬਿੱਲਾਂ ਲਈ ਨਵਾਂ ਨਹੀਂ, ਪੁਰਾਣਾ ਮਕਾਨ ਮਾਲਕ ਹੋਵੇਗਾ ਜ਼ਿੰਮੇਵਾਰ

ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਤੀਆਂ ਗਈਆਂ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਰਫ਼ ਹਰੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਸਮੇਤ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਜਿਸ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਸਿਰਫ਼ ਹਰੇ ਪਟਾਕਿਆਂ ਦੀ ਹੀ ਇਜਾਜ਼ਤ ਦੇਵੇਗਾ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟਰੋਂਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ।

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ

ਮੀਤ ਹੇਅਰ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ (ਰਾਤ 8:00 ਤੋਂ ਰਾਤ 10:00 ਵਜੇ ਤੱਕ), ਗੁਰਪੁਰਬ ਮੌਕੇ (ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ), ਕ੍ਰਿਸਮਸ ’ਤੇ (ਰਾਤ 11:55 ਤੋਂ ਸਵੇਰੇ 12:30 ਤੱਕ) ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ (ਰਾਤ 11:55 ਤੋਂ ਸਵੇਰੇ 12:30 ਤੱਕ) ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ।ਵਾਤਾਵਰਣ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਜੁੜੇ ਹੋਏ ਪਟਾਕਿਆਂ (ਲੜੀ ਪਟਾਕੇ ਜਾਂ ਲੜੀਆਂ) ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪਟਾਕਿਆਂ ਦੀ ਵਿਕਰੀ ਲਾਇਸੈਂਸਸ਼ੁਦਾ ਵਪਾਰੀਆਂ ਰਾਹੀਂ ਹੀ ਕੀਤੀ ਜਾਵੇ।

BIG NEWS: ਪੰਜਾਬ ਕੈਬਨਿਟ ਮੰਤਰੀ ਮੀਤ ਹੇਅਰ ਵੀ ਜਲਦ ਬੱਝਣ ਜਾ ਰਹੇ ਨੇ ਵਿਆਹ ਦੇ ਬੱਧਨ ‘ਚ

ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਐਮਾਜ਼ਾਨ ਅਤੇ ਹੋਰਾਂ ਸਮੇਤ ਕੋਈ ਵੀ ਈ-ਕਾਮਰਸ ਵੈੱਬਸਾਈਟ ਸੂਬੇ ਵਿੱਚ ਨਾ ਤਾਂ ਕੋਈ ਆਨਲਾਈਨ ਆਰਡਰ ਲਵੇਗੀ ਅਤੇ ਨਾ ਹੀ ਆਨਲਾਈਨ ਵਿਕਰੀ ਕਰੇਗੀ।ਮੀਤ ਹੇਅਰ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੂਬੇ ਦੇ ਚੋਣਵੇਂ ਸ਼ਹਿਰਾਂ ਵਿੱਚ ਥੋੜ੍ਹੇ ਸਮੇਂ ਲਈ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਉਕਤ ਦੱਸੇ ਸਮੇਂ ਦੌਰਾਨ ਅਤੇ ਨਿਰਧਾਰਤ ਸਥਾਨਾਂ ’ਤੇ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਯਕੀਨੀ ਬਣਾਉਣਗੇ ਅਤੇ ਨਾਲ ਹੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ ’ਤੇ ਤੁਰੰਤ ਜੁਰਮਾਨਾ ਲਗਾਇਆ ਜਾਵੇਗਾ। ਵਾਤਾਵਰਣ ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਦੁਆਰਾ ਪਹਿਲਾਂ ਤੋਂ ਨਿਰਧਾਰਤ ਥਾਂਵਾਂ ‘ਤੇ ਹੀ ਮਿਲ ਕੇ ਪਟਾਕੇ ਚਲਾਉਣ।

Related posts

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਐਮਨੈਸਟੀ ਸਕੀਮ ਤਹਿਤ 5 ਅਗਸਤ ਤੱਕ ਬੱਸਾਂ ਦੇ ਬਕਾਇਆ ਟੈਕਸ ਭਰਨ ਦੀ ਹਦਾਇਤ

punjabusernewssite

ਆਮ ਆਦਮੀ ਪਾਰਟੀ ਜਲਦ ਸ਼ੁਰੂ ਕਰੇਗੀ ‘ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ’ ਪ੍ਰੋਗਰਾਮ

punjabusernewssite

ਭ੍ਰਿਸ਼ਟਾਚਾਰ ਦੇ ਕੇਸ ਵਿੱਚ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵਲੋਂ ਗ੍ਰਿਫਤਾਰ

punjabusernewssite