ਲੁਧਿਆਣਾ, 30 ਅਕਤੂਬਰ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਐਸਵਾਈਐਲ ਪੰਜਾਬ ਦੀ ਹੌਂਦ ਨਾਲ ਜ਼ੁੜਿਆ ਮੁੱਦਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਪਿੱਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਦੇ ਪਰਦੇ ਪਿੱਛੇ ਲੁੱਕਣ ਦੀ ਬਜਾਏ ਹਰਿਆਣਾ ਵਿਚ ਆਪਣੀ ਪਾਰਟੀ ਦੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿਚ ਪੰਜਾਬ ਦੇ ਹਿੱਤਾਂ ਨਾਲ ਕਮਾਏ ਧ੍ਰੋਹ ਬਾਰੇ ਲੋਕਾਂ ਸਾਹਮਣਾ ਜਵਾਬਦੇਹ ਹੋਣ।ਸੁਨੀਲ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਜਾਣਬੁੱਝ ਕੇ ਪਿੱਛਲੀਆਂ ਸਰਕਾਰਾਂ ਸਿਰ ਦੋਸ਼ ਮੜ ਕੇ ਆਪਣੀ ਵਰਤਮਾਨ ਸਰਕਾਰ ਦੀ ਨਾਕਾਮੀ ਲੁਕਾਉਣਾ ਚਾਹੁੰਦੇ ਹਨ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਪਿੱਛਲੀਆਂ ਚੋਣਾਂ ਵਿਚ ਆਪ ਦੇ ਹੱਕ ਵਿਚ ਫਤਵਾ ਦੇ ਕੇ ਪਿੱਛਲੀਆਂ ਸਰਕਾਰਾਂ ਨੂੰ ਰੱਦ ਕਰ ਚੁੱਕੇ ਹਨ, ਅਤੇ ਇਹ ਹੁਣ ਮੁੱਖ ਮੰਤਰੀ ਦੀ ਹੀ ਕਾਰਗੁਜਾਰੀ ਵੇਖੀ ਜਾ ਰਹੀ ਹੈ ਜਿਸ ਵਾਰੇ ਪੰਜਾਬ ਦੇ ਲੋਕ ਸਵਾਲ ਪੁੱੱਛ ਰਹੇ ਹਨ।
ਰਾਜਪਾਲ ਖਿਲਾਫ਼ ਪੰਜਾਬ ਸਰਕਾਰ ਨੇ ਮੂੜ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ
ਉਨ੍ਹਾਂ ਨੇ ਕਿਹਾ ਕਿ ਹਰੇਕ ਪੰਜਾਬੀ ਸੂਬਾ ਸਰਕਾਰ ਵੱਲੋਂ ਸਰਵ ਉਚੱ ਅਦਾਲਤ ਵਿਚ ਲਏ ਗਏ ਤਰਕਹੀਣ ਸਟੈਂਡ ਸਬੰਧੀ ਆਪ ਦੀ ਸਰਕਾਰ ਨੂੰ ਸਵਾਲ ਕਰ ਰਿਹਾ ਹੈ।ਪੰਜਾਬ ਲਈ ਪਾਣੀਆਂ ਦੇ ਮੁੱਦੇ ਨੂੰ ਇਕ ਗੰਭੀਰ ਵਿਸ਼ਾ ਦੱਸਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਮਹੱਤਵਪੂਰਨ ਵਿਸੇ ਤੇ ਮੁੱਖ ਮੰਤਰੀ ਨੂੰ ਗੰਭੀਰਤਾ ਵਿਖਾਉਣੀ ਚਾਹੀਦੀ ਹੈ ਅਤੇ ਸਭ ਨੂੰ ਨਾਲ ਲੈਕੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਠੋਸ ਵਿਊਂਤਬੰਦੀ ਕਰਨੀ ਚਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਸਰਦਾਰਾ ਸਿੰਘ ਜ਼ੋਹਲ ਜ਼ੋ ਕਿ ਪੰਜਾਬ ਦੀ ਕਿਸਾਨੀ ਅਤੇ ਪੰਜਾਬ ਦੀ ਆਰਥਿਕਤਾ ਦੀ ਸਮਝ ਰੱਖਦੇ ਹਨ ਉਨ੍ਹਾਂ ਦੇ ਸੁਝਾਅ ਲੈਣੇ ਚਾਹੀਦੇ ਹਨ। ਲੁਧਿਆਣਾ ਵਿਚ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੇ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਵਿਚ ਭਾਗ ਲੈਂਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਬਾ ਦੀ ਏਕਤਾ ਬਹੁਤ ਮਹੱਤਵਪੂਰਨ ਹੈ ਪਰ ਮੁੱਖ ਮੰਤਰੀ ਇਸ ਵਿਸੇ ਤੇ ਗੰਭੀਰਤਾ ਨਹੀਂ ਵਿਖਾ ਰਹੇ।
ਅਕਾਲੀ ਦਲ ਦੀ ਮੰਗ: ਮੁੱਖ ਮੰਤਰੀ ਬਹਿਸ ਦੀ ਰੂਪ ਰੇਖਾ ਤੇ ਏਜੰਡਾ ਤੈਅ ਕਰਨ ਲਈ ਸਿਆਸੀ ਪਾਰਟੀਆਂ ਨਾਲ ਮੀਟਿੰਗ ਕਰਨ
ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਦੀ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ 36 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 20 ਹਜਾਰ ਨੁੰਮਾਇੰਦੇ 8000 ਤੋਂ ਜਿਆਦਾ ਅੰਮ੍ਰਿਤ ਕਲਸ ਲੈ ਕੇ 31 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਪੁੱਜ ਰਹੇ ਹਨ ਜਿੱਥੇ ਕਰਤਵ ਪੱਥ ਵਿਖੇਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਸ ਮੁਹਿੰਮ ਦੇ ਸੰਪੂਨਤਾ ਸਮਾਗਮ ਨੂੰ ਸੰਬੋਧਨ ਕਰਣਗੇ।ਉਨ੍ਹਾਂ ਨੇ ਕਿਹਾ ਕਿ ਇਸ ਮੌਕੇ 7000 ਬਲਾਕਾਂ ਅਤੇ 766 ਜਿ?ਲਿ?ਹਆਂ ਤੋਂ ਅੰਮ੍ਰਿਤ ਕਲਸ਼ ਯਾਤਰਾ ਇੱਥੇ ਪੁੱਜੇਗੀ। ਇਸੇ ਤਰਾਂ ਇਸ ਨਾਲ 2 ਸਾਲ ਤੱਕ ਚੱਲੇ ਆਜਾਦੀ ਦਾ ਅੰਮ੍ਰਿਤ ਮਹੋਤਸਵ ਸਮਾਗਮਾਂ ਦਾ ਵੀ ਇਸ ਨਾਲ ਸਮਾਪਨ ਹੋਵੇਗਾ।
ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਮੂੜ ਹੋਵੇਗੀ ਸੁਣਵਾਈ
ਇਕ ਹੋਰ ਸਵਾਲ ਦੇ ਜਵਾਬ ਵਿਚ ਜਾਖੜ ਨੇ ਕਿਹਾ ਕਿ ਜ਼ੇਕਰ ਨਹਿਰ ਬਣੀ ਤਾਂ ਇਸਨਾਲ ਦੱਖਣੀ ਪੱਛਮੀ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ ਜਦ ਕਿ ਆਪ ਸਰਕਾਰ ਸਮਝ ਨਹੀਂ ਰਹੀ ਹੈ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਜਾਖੜ ਨੇ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਵੰਡਨ ਦੀ ਆਪ ਸਰਕਾਰ ਦੀ ਨੀਤੀ ਹੋਰ ਨਹੀਂ ਚੱਲੇਗੀ ਅਤੇ ਲੋਕ 2024 ਦੀਆਂ ਲੋਕ ਸਭਾ ਚੋਣਾਂ ਵਿਚ ਆਪ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ।ਇਸ ਮੌਕੇ ਜਨਰਲ ਸਕੱਤਰ ਜਗਮੋਹਨ ਰਾਜੂ, ਜਨਰਲ ਸਕੱਤਰ ਅਨਿਲ ਸਰੀਨ, ਕੋਰ ਕਮੇਟੀ ਮੈਂਬਰ ਜੀਵਨ ਗੁਪਤਾ, ਸਟੇਟ ਖਜਾਂਚੀ ਗੁਰਦੇਵ ਸ਼ਰਮਾ ਅਤੇ ਜਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵੀ ਹਾਜਰ ਸਨ।
Share the post "ਮੁੱਖ ਮੰਤਰੀ ਐਸ.ਵਾਈ.ਐਲ ਮੁੱਦੇ ’ਤੇ ਪੰਜਾਬ ਦੇ ਭਵਿੱਖ ਦੀ ਰਾਖੀ ਲਈ ਕੰਮ ਕਰਨ: ਸੁਨੀਲ ਜਾਖ਼ੜ"