ਪੰਜਾਬ ਨੂੰ ਭਗਵੰਤ ਮਾਨ ਨਹੀਂ ਬਲਕਿ ਗੈਂਗਸਟਰ ਚਲਾ ਰਹੇ ਹਨ: ਸੁਖਬੀਰ ਬਾਦਲ

Date:

spot_img

ਕੁਲਚਾ ਵਪਾਰੀ ਮੇਲਾ ਦੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ

ਬਠਿੰਡਾ, 3 ਨਵੰਬਰ: ਪਿਛਲੇ ਦਿਨੀ ਬਦਮਾਸ਼ਾਂ ਵੱਲੋਂ ਗੋਲੀਆਂ ਚਲਾ ਕੇ ਕਤਲ ਕੀਤੇ ਗਏ ਸਥਾਨਕ ਸ਼ਹਿਰ ਦੇ ਕੁਲਚਾ ਵਪਾਰੀ ਹਰਜਿੰਦਰ ਜੌਹਲ ਉਰਫ ਮੇਲਾ ਦੇ ਪਰਿਵਾਰ ਨਾਲ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਫਸੋਸ ਪ੍ਰਗਟ ਕਰਨ ਆਏ। ਇਸ ਦੌਰਾਨ ਉਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਨੂੰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨਹੀਂ, ਬਲਕਿ ਗੈਂਗਸਟਰ ਚਲਾ ਰਹੇ ਹਨ ਅਤੇ ਇਕੱਲੇ ਬਠਿੰਡਾ ਦੇ ਵਿੱਚ ਹੀ ਨਹੀਂ ਪੂਰੇ ਪੰਜਾਬ ਦੇ ਵਿੱਚ ਹਰ ਦਿਨ ਕਤਲੋਗਾਰਤ, ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਜਿਸ ਕਾਰਨ ਨਾ ਸਿਰਫ ਪੰਜਾਬ ਦੇ ਲੋਕ ਦਹਿਸ਼ਤ ਵਿੱਚ ਹਨ ਬਲਕਿ ਇੱਥੇ ਆਏ ਵਪਾਰੀ ਵੀ ਪੰਜਾਬ ਛੱਡ ਕੇ ਭੱਜ ਰਹੇ ਹਨ।ਉਹਨਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਸੂਬੇ ਨੂੰ ਚਲਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵੱਲ ਧਿਆਨ ਦੇਣ ਦੀ ਬਜਾਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਡਰਾਈਵਰ ਬਣ ਕੇ ਘੁੰਮ ਰਹੇ ਹਨ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਪਰਵਾਰ ਦੇ ਕਮਾਊ ਜੀਅ ਦਾ ਕਤਲ ਹੋਣ ਕਾਰਨ ਹੁਣ ਸਰਕਾਰ ਇੰਨਾਂ ਦੀ ਬਾਂਹ ਫੜੇ ਅਤੇ ਮ੍ਰਿਤਕ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਤੇ ਇਹਨਾਂ ਦਾ ਕਰਜ਼ਾ ਮਾਫ ਕੀਤਾ ਜਾਵੇ।
ਸੁਖਬੀਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਮੌਜੂਦਾ ਸਰਕਾਰ ਪਰਿਵਾਰ ਦੀ ਮਦਦ ਨਹੀਂ ਕਰਦੀ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਪਰਿਵਾਰ ਦੀ ਬਾਂਹ ਫੜੀ ਜਾਵੇਗੀ।ਇਸ ਮੌਕੇ ਉਹਨਾਂ ਜ਼ਿਲ੍ਹਾ ਪ੍ਰਸ਼ਾਸਨ ਉੱਪਰ ਵੀ ਪਰਿਵਾਰ ਤੋਂ ਦੂਰੀ ਬਣਾਉਣ ਦਾ ਦੋਸ਼ ਲਾਇਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਨ, ਸੀਨੀਅਰ ਆਗੂ ਨਿਰਮਲ ਸਿੰਘ ਸੰਧੂ, ਰਾਜਵਿੰਦਰ ਸਿੰਘ ਸਿੱਧੂ, ਯੂਥ ਅਕਾਲੀ ਆਗੂ ਹਰਪਾਲ ਸਿੰਘ ਢਿੱਲੋ, ਗੁਰਪ੍ਰੀਤ ਸਿੰਘ ਸੰਧੂ, ਕੌਂਸਲਰ ਮੱਖਣ ਸਿੰਘ, ਸਾਬਕਾ ਕੌਂਸਲਰ ਹਰਵਿੰਦਰ ਗੰਜੂ ਆਦਿ ਹਾਜ਼ਰ ਰਹੇ।
spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...