ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Date:

spot_img

ਕਿਹਾ, 52 ਹੋਰ ਸੈਕਸ਼ਨ ਅਫਸਰਾਂ ਅਤੇ 53 ਸਹਾਇਕ ਖਜਾਨਚੀਆਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ

ਚੰਡੀਗੜ੍ਹ, 03 ਨਵੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਵਿੱਢੇ ਮਿਸ਼ਨ ਤਹਿਤ ਸਿੱਧੀ ਭਰਤੀ ਰਾਹੀਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੁਆਰਾ 52 ਨਵੇਂ ਮੈਕਸ਼ਨ ਅਫਸਰਾਂ ਅਤੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੁਆਰਾ ਸਹਾਇਕ ਖਜਾਨਚੀ ਦੇ 53 ਉਮੀਦਵਾਰਾਂ ਦੀ ਭਰਤੀ ਪ੍ਰੀਕ੍ਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ ।
ਬਾਬਾ ਫ਼ਰੀਦ ਕਾਲਜ ਦੇ ਸੱਭਿਆਚਾਰਕ ਕਲੱਬ ਨੇ ‘ਡਿਸਕੋ ਫੀਵਰ ਫਿਏਸਟਾ’ ਦਾ ਆਯੋਜਨ
ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦੇ ਖਰਚਿਆਂ ਦੀ ਮੁਕੰਮਲ ਨਜਰਸਾਨੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਫੰਡਾਂ ਦੀ ਲੀਕੇਜ ਨੂੰ ਰੋਕਣ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ  ਇਨਾਂ ਨਿਯੁਕਤੀਆਂ ਨਾਲ ਜਿੱਥੇ ਰਾਜ ਦੇ ਵਿੱਤੀ ਪ੍ਰਬੰਧਨ ਦਾ ਮਜ਼ਬੂਤੀਕਰਨ ਹੋਵੇਗਾ, ਉਥੇ ਹੀ ਖਜਾਨਿਆਂ ਦੇ ਕੰਮ ਵਿੱਚ ਤੇਜੀ ਆਉਣ ਨਾਲ ਰਾਜ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਹੋਰ ਬੇਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।
ਪੰਜਾਬ ਨੂੰ ਭਗਵੰਤ ਮਾਨ ਨਹੀਂ ਬਲਕਿ ਗੈਂਗਸਟਰ ਚਲਾ ਰਹੇ ਹਨ: ਸੁਖਬੀਰ ਬਾਦਲ
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਉਨ੍ਹਾਂ ਨੂੰ ਉਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੇ ਹੁਨਰ ਅਤੇ ਯੋਗਤਾ ਨੂੰ ਅੱਪਡੇਟ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਾਇਰੈਕਟਰ (ਖਜਾਨਾ ਤੇ ਲੇਖਾ) ਸਿਮਰਜੀਤ ਕੌਰ ਅਤੇ ਜਾਇੰਟ ਸਕੱਤਰ (ਯੋਜਨਾ) ਰਾਕੇਸ਼ ਕੁਮਾਰ ਵੀ ਹਾਜ਼ਰ ਸਨ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...