ਬਠਿੰਡਾ, 3 ਨਵੰਬਰ: ਪਿਛਲੇ ਦਿਨੀਂ ਬਦਮਾਸ਼ਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਕੇ ਜਾਨ ਗਵਾਉਣ ਵਾਲੇ ਸ਼ਹਿਰ ਦੇ ਕੁਲਚਾ ਵਪਾਰੀ ਹਰਜਿੰਦਰ ਜੌਹਲ ਉਰਫ਼ ਮੇਲਾ ਦੇ ਘਰ ਅੱਜ ਸਥਾਨਕ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਅਫ਼ਸੋਸ ਪ੍ਰਗਟ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰਵਾਰ ਨੂੰ ਸਰਕਾਰ ਵਲੋਂ ਕਾਤਲਾਂ ਨੂੰ ਫ਼ੜਣ ਅਤੇ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਹਰ ਸੰਭਵ ਮੱਦਦ ਦਾ ਭਰੋਸਾ ਦਿਵਾਇਆ।
ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਡਾਕਟਰ ਨੂੰ ਵਿਜੀਲੈਂਸ ਨੇ ਕੀਤਾ ਕਾਬੂ
ਸ: ਗਿੱਲ ਨੇ ਇਸ ਮੰਦਭਾਗੀ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੈਦਾ ਹੋਏ ਇਸ ਕਲਚਰ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ। ਵਿਧਾਇਕ ਗਿੱਲ ਨੇ ਦਸਿਆ ਕਿ ਘਟਨਾ ਤੋਂ ਕੁੱਝ ਸਮੇਂ ਬਾਅਦ ਹੀ ਉਹ ਮੌਕੇ ’ਤੇ ਪੁੱਜ ਗਏ ਸਨ ਤੇ ਅਧਿਕਾਰੀਆਂ ਨੂੰ ਤੁਰੰਤ ਕਾਤਲਾਂ ਨੂੰ ਫ਼ੜਣ ਲਈ ਕਿਹਾ ਸੀ।
ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਉਨ੍ਹਾਂ ਪੁਲਿਸ ਪ੍ਰਸ਼ਾਸਨ ਦੀ ਪਿੱਠ ਥਾਪੜਦਿਆਂ ਕਿਹਾ ਕਿ ਕੁੱਝ ਹੀ ਘੰਟਿਆਂ ਵਿਚ ਇੱਕ ਪੁਲਿਸ ਮੁਕਾਬਲੇ ਤੋਂ ਬਾਅਦ ਦੋਸੀਆਂ ਨੂੰ ਫ਼ੜ ਲਿਆ ਗਿਆ। ਸ: ਗਿੱਲ ਨੇ ਕਿਹਾ ਕਿ ਪ੍ਰਵਾਰ ਦਾ ਮੁਖੀ ਇਸ ਦੁਖਦਾਈਕ ਘਟਨਾ ਵਿਚ ਚਲਾ ਗਿਆ ਹੈ, ਜਿਸਦੇ ਚੱਲਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਵਾਰ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਇਆ ਜਾਵੇਗਾ।
ਬਠਿੰਡਾ ਚ ਪਟਾਕਿਆਂ ਦੀ ਵਿਕਰੀ ਲਈ ਲੱਕੀ ਡਰਾਅ ਰਾਹੀਂ 34 ਆਰਜ਼ੀ ਲਾਇਸੰਸ ਜਾਰੀ
ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਸੁਖਦੀਪ ਸਿੰਘ ਢਿੱਲੋਂ ਤੇ ਬਲਾਕ ਪ੍ਰਧਾਨ ਜਗਦੀਸ਼ ਸਿੰਘ ਵੜੈਚ ਸਹਿਤ ਆਪ ਆਗੂ ਤੇ ਵਰਕਰ ਮੌਜੂਦ ਰਹੇ।
Share the post "ਵਿਧਾਇਕ ਜਗਰੂਪ ਸਿੰਘ ਗਿੱਲ ਨੇ ‘ਕੁਲਚਾ ਵਪਾਰੀ’ ਦੇ ਘਰ ਕੀਤਾ ਅਫ਼ਸੋਸ ਪ੍ਰਗਟ ਕੀਤਾ"