WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸਿੱਖਿਆ

ਗੁਰੂ ਕਾਸ਼ੀ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ

2 Views

ਬਠਿੰਡਾ, 4 ਨਵੰਬਰ : ਸਥਾਨਕ ਗੁਰੂ ਕਾਸ਼ੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਇਕਬਾਲ ਸਿੰਘ ਬੁੱਟਰ (ਸੈ. ਸਿ.) ਪੁੱਜੇ, ਜਿੰਨ੍ਹਾਂ ਦਾ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਤੋਗਾ ਸਿੰਘ ਢਿੱਲੋਂ, ਸਕੱਤਰ ਐਡਵੋਕੇਟ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਪ੍ਰਿੰਸੀਪਲ ਰਣਜੀਤ ਕੌਰ ਵਲੋਂ ਨਿੱਘਾ ਸਵਾਗਤ ਕੀਤਾ ।

ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ: ਸਪੀਕਰ ਸੰਧਵਾਂ

ਇਸ ਮੌਕੇ ਤੇ ਬੱਚਿਆਂ ਵੱਲੋਂ ਵੱਖ -ਵੱਖ ਸੱਭਿਆਚਾਰਕ, ਸਮਾਜਿਕ, ਸਿੱਖਿਆਦਾਇਕ, ਮਨੋਰੰਜਕ ਵਿਸ਼ਿਆ ਤੇ ਆਧਾਰਿਤ ਪੇਸ਼ਕਾਰੀਆਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੀਆਂ। ਇਹਨਾਂ ਵਿੱਚ ਸਮਾਜਿਕ ਮੁੱਦਿਆਂ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਾਲੀਆਂ ਵੰਨਗੀਆਂ ਪੇਸ਼ ਕੀਤੀਆ ਗਈਆਂ। ਸਕੂਲ ਦੀਆਂ ਵਿੱਦਿਅਕ, ਸੱਭਿਆਚਾਰਕ ਅਤੇ ਖੇਡ ਗਤੀਵਿਧੀਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਵਾਈਸ ਪ੍ਰਿੰਸੀਪਲ ਜਸਬੀਰ ਕੌਰ ਵੱਲੋ ਸਕੂਲ ਦੀ ਰਿਪੋਰਟ ਪੇਸ਼ ਕੀਤੀ ਗਈ ।

ਪੰਜਾਬ ਦੇ ਵਿਗੜ ਰਹੇ ਹਾਲਾਤ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ: ਰਾਜਾ ਵੜਿੰਗ

ਡਿਪਟੀ ਡੀ. ਈ. ਓ. ਇਕਬਾਲ ਸਿੰਘ ਬੁੱਟਰ ਨੇ ਅਪਣੇ ਭਾਸ਼ਣ ਰਾਹੀ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਸਕੂਲ ਮੈਨੇਜ਼ਮੈਂਟ ਦੀ ਚੰਗੇ ਪ੍ਰਬੰਧਾਂ ਲਈ ਸ਼ਲਾਘਾ ਕੀਤੀ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਅੰਤ ਵਿੱਚ ਪ੍ਰਿੰਸੀਪਲ ਰਣਜੀਤ ਕੌਰ ਵੱਲੋ ਇਸ ਮੌਕੇ ’ਤੇ ਬਿਰਾਜਮਾਨ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਮਹਿੰਦਰ ਸਿੰਘ, ਪ੍ਰਿੰਸੀਪਲ ਤਸ਼ਵਿੰਦਰ ਸਿੰਘ, ਜਗਮੋਹਨ ਬਾਂਸਲ, ਪ੍ਰਿੰਸੀਪਲ ਚਰਨਜੀਤ ਸਿੰਘ, ਗੁਰਸੇਵਕ ਸਿੰਘ, ਡਾ. ਜਿੰਦਲ, ਮੈਡਮ ਸ਼ਾਰਦਾ, ਨਰਦੇਵ ਸਿੰਘ, ਐੱਮ.ਡੀ.ਅਵਤਾਰ ਸਿੰਘ, ਸੂਬੇਦਾਰ ਮਹਿੰਦਰ ਸਿੰਘ, ਸਮੂਹ ਸਟਾਫ਼, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ ।

Related posts

ਮਾਲਵਾ ਸਰੀਰਿਕ ਸਿੱਖਿਆਂ ਕਾਲਜ ਦੇ ਖਿਡਾਰੀਆਂ ਨੇ ਕਾਲਜ ਦਾ ਨਾਂ ਕੀਤਾ ਰੋਸ਼ਨ

punjabusernewssite

ਸਿਲਵਰ ਓਕਸ ਸਕੂਲ ਵਿੱਚ ਚੱਲ ਰਿਹਾ ਦੋ ਰੋਜ਼ਾ ਸਲਾਨਾ ਸਮਾਗਮ ‘ਯਾਫੋਰੀਆ’ ਹੋਇਆ ਸਮਾਪਤ

punjabusernewssite

ਪੀ.ਆਈ.ਟੀ. ਨੰਦਗੜ੍ਹ ਦੇ ਵਿਦਿਆਰਥੀਆਂ ਵੱਲੋਂ ਵਿੱਦਿਅਕ ਟੂਰ ਦੌਰਾਨ ਜਲੰਧਰ ਅਤੇ ਅੰਮ੍ਰਿਤਸਰ ਦੇ ਇਤਿਹਾਸਿਕ, ਵਿਗਿਆਨਿਕ ਅਤੇ ਉਦਯੋਗਿਕ ਖੇਤਰਾਂ ਬਾਰੇ ਜਾਣਕਾਰੀ ਹਾਸਿਲ ਕੀਤੀ

punjabusernewssite