ਬਠਿੰਡਾ, 4 ਨਵੰਬਰ: ਬਠਿੰਡਾ ਬੱਸ ਆਪਰੇਟਰ ਯੂਨੀਅਨ ਦੇ ਪ੍ਰਧਾਨ ਨਰਪਿੰਦਰ ਸਿੰਘ ਜਲਾਲ ਦੀ ਅਗਵਾਈ ਹੇਠ ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਅੱਜ ਬਠਿੰਡਾ ਦੇ ਬੱਸ ਅੱਡੇ ਉਪਰ ਪੰਜਾਬ ਸਰਕਾਰ ਵਿਰੁਧ ਰੋਸ ਪ੍ਰਦਰਸ਼ਨ ਕਰਦਿਆਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ । ਇਸ ਮੌਕੇ ਬੱਸ ਸਟੈਂਡ ’ਤੇ ਕਾਲੀ ਦੀਵਾਲੀ ਮਨਾਉਣ ਸਬੰਧੀ ਪੋਸਟਰ ਵੀ ਲਗਾਏ ਗਏ।
ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਰੋਕਣ ਗਏ ਅਧਿਕਾਰੀ ਤੋਂ ਅੱਗ ਲਗਾਉਣਾ ਪਿਆ ਮਹਿੰਗਾ, ਕਿਸਾਨ ਆਗੂਆਂ ਵਿਰੁਧ ਪਰਚਾ ਦਰਜ਼
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਰਵੀ ਜਲਾਲ ਨੇ ਦਸਿਆ ਕਿ ਪਿਛਲੇ ਡੇਢ ਸਾਲ ਤੋਂ ਪੰਜਾਬ ਸਰਕਾਰ ਪ੍ਰਾਈਵੇਟ ਟਰਾਂਸਪੋਰਟਰਾਂ ਦੀਆਂ ਮੰਗਾਂ ਨੂੰ ਅਣਗੋਲਿਆ ਕਰ ਰਹੀ ਹੈ। ਹਾਲਾਂਕਿ ਇਸ ਸਬੰਧ ਵਿਚ ਪੰਜਾਬ ਮੋਟਰ ਯੂਨੀਅਨ ਵੱਲੋਂ ਵਾਰ ਵਾਰ ਪੰਜਾਬ ਸਰਕਾਰ ਤੱਕ ਪਹੁੰਚ ਕੀਤੀ ਗਈ ਅਤੇ ਕਈ ਮੰਤਰੀਆਂ ਸਹਿਤ ਮੁੱਖ ਮੰਤਰੀ ਨਾਲ ਵੀ ਮੁਲਕਾਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਾਂ ਨੂੰ ਜਾਇਜ਼ ਮੰਨਦਿਆ ਪੂਰਾ ਕਰਨ ਦਾ ਭਰੋਸਾ ਦਿੱਤਾ ਪਰ ਹੁਣ ਤੱਕ ਇੰਨ੍ਹਾਂ ਮੰਗਾਂ ਨੂੰ ਠੰਡੇ ਬਸਤੇ ਵਿੱਚ ਪਾ ਦਿੱਤਾ ਹੈ।
ਪੰਜਾਬ ਦੇ ਵਿਗੜ ਰਹੇ ਹਾਲਾਤ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ: ਰਾਜਾ ਵੜਿੰਗ
ਟ੍ਰਾਂਸਪੋਟਰਾਂ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਟ੍ਰਾਂਸਪੋਰਟ ਕਿੱਤਾ ਲਗਾਤਾਰ ਘਾਟੇ ਵਿੱਚ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਸਰਕਾਰ ਦੇ ਇਸ ਬੇਰੁਖੇ ਰਵੀਏ ਕਾਰਨ ਪ੍ਰਾਈਵੇਟ ਟ੍ਰਾਂਸਪੋਟਟਰ ਇਸ ਵਾਰ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਹੋ ਗਏ ਹਨ। ਟ੍ਰਾਂਸਪੋਟਰਾਂ ਨੇ ਪੰਜਾਬ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾ ਵੱਲ ਵਿਸ਼ੇਸ਼ ਧਿਆਨ ਦੇਵੇ ਤਾਂ ਜੋ ਉਹ ਆਪਣਾ ਕਾਰੋਬਾਰ ਚਲਦਾ ਰੱਖ ਸਕਣ।
Share the post "ਪ੍ਰਾਈਵੇਟ ਬੱਸ ਅਪਰਟਰਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਾਲੀ ਦੀਵਾਲੀ ਮਨਾਉਣ ਦੇ ਲਗਾਏ ਪੋਸਟਰ"