ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅੱਜ ਕਈ ਵੱਡੇ ਫੈਸਲਿਆਂ ਤੇ ਮੋਹਰ ਲੱਗੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ ਮੰਜੂਰੀ ਦਿੱਤੀ ਹੈ…ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ ਖੁਆਰੀ ਵੀ ਦੂਰ ਹੋਵੇਗੀ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।
ਪੰਜਾਬ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ…
ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ ਮੰਜੂਰੀ ਦਿੱਤੀ ਹੈ…ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ ਖੁਆਰੀ…
— Bhagwant Mann (@BhagwantMann) November 6, 2023
ਇਸ ਤੋਂ ਇਲਾਵਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟ੍ਰੇਨਾਂ ਤੇ ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ। 27 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਸਕੀਮ ਸ਼ੁਰੂ ਕੀਤੀ ਜਾਵੇਗੀ। ਜਿਸਦੇ ਵੇਰਵੇ ਜਲਦ ਹੀ ਸਰਕਾਰ ਵੱਲੋਂ ਸਾਂਝੇ ਕੀਤੇ ਜਾਣਗੇ।
ਅੱਜ ਕੈਬਨਿਟ ਮੀਟਿੰਗ ‘ਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਮਨਜੂਰੀ ਦਿੱਤੀ…ਹੁਣ ਤੁਹਾਡੀ ਸਰਕਾਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟ੍ਰੇਨਾਂ ਤੇ ਬੱਸਾਂ ਸ਼ੁਰੂ ਕਰੇਗੀ…
27 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਸਕੀਮ ਸ਼ੁਰੂ ਕਰਾਂਗੇ ਜਿਸਦੇ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ…
— Bhagwant Mann (@BhagwantMann) November 6, 2023
Share the post "ਪੰਜਾਬ ਕੈਬਨਿਟ ਮੀਟਿੰਗ ‘ਚ ਲੱਗੀ ਕਈ ਅਹਿਮ ਫੈਸਲਿਆਂ ਤੇ ਮੋਹਰ, ਵਪਾਰੀਆਂ ਨੂੰ ਵੱਡੀ ਰਾਹਤ"