WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

CM ਭਗਵੰਤ ਮਾਨ VS ਰਾਜਪਾਲ: ਗਵਰਨਰ ਨੂੰ ਸੁਪਰੀਮ ਕੋਰਟ ਤੋਂ ਪਈ ਝਾੜ!

ਚੰਡੀਗੜ੍ਹ: CM ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਲਗਾਤਾਰ ਤਕਰਾਰ ਦੇਖਣ ਨੂੰ ਮਿਲਦੀ ਹੈ। ਇਸਦਾ ਸਾਫ਼ ਅਸਰ ਬੀਤੇ ਦਿਨ ਬੁਲਾਏ ਗਏ ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਦੇਖਣ ਨੂੰ ਮਿਲਿਆ ਸੀ। ਜਿਥੇ ਰਾਜਪਾਲ ਨੇ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਸੈਸ਼ਨ ਨੂੰ ਗੈਰ ਸਵਿਧਾਨਕ ਐਲਾਨਿਆ ਸੀ ਤੇ ਪੰਜਾਬ ਸਰਕਾਰ ਦੇ ਤਿੰਨ ਬਿਲਾ ਨੂੰ ਨਾ ਮੰਨਜ਼ੂਰ ਕਰ ਦਿੱਤਾ ਸੀ। ਉਥੇ ਹੀ ਦੂਜੇ ਪਾਸੇ CM ਮਾਨ ਵੀ ਪੰਜਾਬ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ‘ਚ ਦੇਰੀ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਏ ਸਨ। ਜਿਥੇ ਅੱਜ ਇਸ ਮਾਮਲੇ ਦੀ ਸੁਣਵਾਈ ਹੋਈ।

ਪੰਜਾਬ ਕੈਬਨਿਟ ਮੀਟਿੰਗ ‘ਚ ਲੱਗੀ ਕਈ ਅਹਿਮ ਫੈਸਲਿਆਂ ਤੇ ਮੋਹਰ, ਵਪਾਰੀਆਂ ਨੂੰ ਵੱਡੀ ਰਾਹਤ

ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਮਾਮਲੇ ਸੁਪਰੀਮ ਕੋਰਟ ਵਿੱਚ ਆਉਣ ਤੋਂ ਪਹਿਲਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜਦੋਂ ਮਾਮਲਾ ਸੁਪਰੀਮ ਕੋਰਟ ਵਿੱਚ ਆਉਂਦਾ ਹੈ ਤਾਂ ਹੀ ਰਾਜਪਾਲ ਕਾਰਵਾਈ ਕਰਦਾ ਹੈ। ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਹਾਕਮਾਂ ਨੂੰ ਜ਼ਮੀਰ ਦੀ ਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਚੁਣੇ ਹੋਏ ਅਧਿਕਾਰੀ ਨਹੀਂ ਹਨ। ਮਾਮਲੇ ਦੀ ਅਗਲੀ ਸੁਣਵਾਈ 10 ਨਵੰਬਰ ਨੂੰ ਹੋਵੇਗੀ।

ਪੰਜਾਬ ਸਰਕਾਰ ਵੱਲ੍ਹੋਂ ਖੇਡ ਸਹੂਲਤਾਂ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ-ਡਾ.ਸਿੰਗਲਾ

ਪੰਜਾਬ ਸਰਕਾਰ ਨੇ ਪਟੀਸ਼ਨ ‘ਚ ਮੰਗ ਕੀਤੀ ਸੀ ਕਿ ਸੁਪਰੀਮ ਕੋਰਟ ਰਾਜਪਾਲ ਨੂੰ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਦਾ ਨਿਰਦੇਸ਼ ਦੇਵੇ। ਸਰਕਾਰ ਨੇ ਇਹ ਵੀ ਕਿਹਾ ਕਿ ਅਜਿਹੀ ਸੰਵਿਧਾਨਕ ਕਾਰਵਾਈ ਕਾਰਨ ਪ੍ਰਸ਼ਾਸਨ ਦਾ ਕੰਮਕਾਜ ਠੱਪ ਹੋ ਗਿਆ ਹੈ। ਰਾਜਪਾਲ ਕਥਿਤ ਤੌਰ ‘ਤੇ ਵਿਧਾਨ ਸਭਾ ‘ਚ ਪਾਸ ਕੀਤੇ ਗਏ ਬਿੱਲਾਂ ਨੂੰ ਪਾਸ ਕਰਵਾਉਣ ‘ਚ ਦੇਰੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ

ਤੁਹਾਨੂੰ ਦੱਸ ਦਈਏ ਕਿ ਸਰਕਾਰ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਨੇ ਵਿਧਾਨ ਸਭਾ ‘ਚ ਪਾਸ ਹੋਣ ਲਈ ਤਿਆਰ 3 ਮਨੀ ਬਿੱਲਾਂ ‘ਚੋਂ 2 ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਈ ਬਿੱਲ ਅਜੇ ਵੀ ਬਕਾਇਆ ਪਏ ਹਨ। ਦੂਜੇ ਪਾਸੇ ਰਾਜ ਸਰਕਾਰ ਦੇ ਜਿਨ੍ਹਾਂ ਦੋ ਮਨੀ ਬਿੱਲਾਂ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਜੀਐਸਟੀ ਸੋਧ ਬਿੱਲ 2023 ਵੀ ਸ਼ਾਮਲ ਹੈ। ਇਸ ਤਹਿਤ ਸੂਬੇ ਵਿੱਚ ਜੀਐਸਟੀ ਅਪੀਲੀ ਟ੍ਰਿਬਿਊਨਲ ਬਣਾਏ ਜਾਣੇ ਹਨ। ਦੂਜਾ ਮਨੀ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ ‘ਤੇ ਸਟੈਂਪ ਡਿਊਟੀ ਲਗਾਉਣ ਨਾਲ ਸਬੰਧਤ ਹੈ।

Related posts

ਵੱਡੀ ਖ਼ਬਰ: 20 ਤੋਂ 21 ਅਕਤੂਬਰ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ

punjabusernewssite

ਪ੍ਰਤਾਪ ਬਾਜਵਾ ਨੇ ਆਪ ਸਰਕਾਰ ਵਲੋਂ ਪੰਚਾਇਤੀ ਗ੍ਰਾਂਟਾਂ ਰੋਕਣ ਦੇ ਫੈਸਲੇ ਦਾ ਕੀਤਾ ਵਿਰੋਧ

punjabusernewssite

ਵਿਰਸਾ ਸਿੰਘ ਵਲਟੋਹਾ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਿੱਤਾ ਓੁਪਨ ਡਿਬੇਟ ਦਾ ਚੈਂਲੇਜ

punjabusernewssite