ਸ਼੍ਰੀ ਅੰਮ੍ਰਿਤਸਰ ਸਾਹਬ , 7 ਨਵੰਬਰ: ਭਲਕੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਦੀ ਹੋ ਰਹੀ ਚੋਣ ਵਿਚ ਬਾਦਲ ਵਿਰੋਧੀ ਦਲਾਂ ਵਲੋਂ ਸੰਤ ਬਲਵੀਰ ਸਿੰਘ ਘੁੰਨਸ ਨੂੰ ਸਾਂਝਾ ਉਮੀਦਵਾਰ ਬਣਾਇਆ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਤੇ ਮੌਜੂਦਾ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੁਕਾਬਲਾ ਦੇਣਗੇ। ਪ੍ਰਧਾਨ ਧਾਮੀ ਨੂੰ ਅੱਜ ਸਵੇਰੇ ਅਕਾਲੀ ਦਲ ਵਲੋਂ ਮੁੜ ਪ੍ਰਧਾਨਗੀ ਲਈ ਮੈਦਾਨ ਵਿਚ ਉਤਾਰਿਆ ਗਿਆ ਸੀ। ਜਿਸਤੋਂ ਬਾਅਦ ਅੱਜ ਸ਼ਾਮ ਸਾਬਕਾ ਪ੍ਰਧਾਨ ਬੀਬੀ ਜੰਗੀਰ ਕੌਰ ਦੀ ਅਗਵਾਈ ਹੇਠ ਇਕੱਠੇ ਹੋਏ ਵਿਰੋਧੀ ਦਲਾਂ ਨੇ ਸੰਤ ਘੁੰਨਸ ਦੇ ਨਾਂ ਦਾ ਐਲਾਨ ਕਰਦਿਆਂ ਕਿਹਾ ਕਿ ਜਾਗਦੀ ਜਮੀਰ ਵਾਲੇ ਮੈਂਬਰ ਉਨ੍ਹਾਂ ਦੀ ਹਿਮਾਇਤ ਕਰਨਗੇ। ਦਸਣਾ ਬਣਦਾ ਹੈ ਕਿ ਪਿਛਲੇ ਸਾਲ ਹੋਈਆਂ ਚੋਣਾਂ ਵਿਚ ਵਿਰੋਧੀ ਧਿਰਾਂ ਵਲੋਂ ਬੀਬੀ ਜੰਗੀਰ ਕੌਰ ਖੁਦ ਉਮੀਦਵਾਰ ਸਨ, ਜਿਸਦੇ ਚੱਲਦੇ ਉਨ੍ਹਾਂ ਨੂੰ ਅਕਾਲੀ ਦਲ ਵਿਚੋਂ ਕੱਢ ਦਿੱਤਾ ਗਿਆ ਸੀ।
Share the post "ਅਕਾਲੀ ਦਲ ਦੇ ਹਰਜਿੰਦਰ ਸਿੰਘ ਧਾਮੀ ਨੂੰ ਵਿਰੋਧੀ ਧਿਰ ਦੇ ਸੰਤ ਬਲਵੀਰ ਸਿੰਘ ਘੁੰਨਸ ਦੇਣਗੇ ਮੁਕਾਬਲਾ"