Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਕਿਸਾਨਾਂ ਦਾ ਅਹਿਮ ਰੋਲ : ਲਾਲ ਚੰਦ ਕਟਾਰੂਚੱਕ

13 Views

ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਬਠਿੰਡਾ, 8 ਨਵੰਬਰ : ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਜਿਸ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਕਿਸਾਨਾਂ ਦਾ ਅਹਿਮ ਤੇ ਵਡਮੁੱਲਾ ਯੋਗਦਾਨ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਜੰਗਲਾਤ ਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਕੀਤੇ ਗਏ ਦੌਰਾ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਜ਼ਿਲ੍ਹੇ ਅੰਦਰ ਹੁਣ ਤੱਕ 1.6 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਪਰਾਲੀ ਨੂੰ ਡੰਪਾਂ ਚ ਕੀਤਾ ਜਾ ਚੁੱਕਾ ਹੈ ਸਟੋਰ : ਸ਼ੌਕਤ ਅਹਿਮਦ ਪਰੇ

ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸਐਸਪੀ ਗੁਲਨੀਤ ਸਿੰਘ ਖੁਰਾਣਾ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿਤਲਾਲ ਅਗਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਇਸ ਮੌਕੇ ਸ਼੍ਰੀ ਕਟਾਰੂਚੱਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸੂਬਾ ਸਰਕਾਰ ਦੇ ਯਤਨਾਂ ਸਦਕਾ ਸੂਬੇ ਅੰਦਰ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬੇ ਦੇ 1854 ਖ਼ਰੀਦ ਕੇਂਦਰਾਂ ਚ 137 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 134 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ।

ਬਠਿੰਡਾ ਨੂੰ ਮਿਲੇ 6 ਨਵੇਂ ਪਟਵਾਰੀ, ਡਿਪਟੀ ਕਮਿਸ਼ਨਰ ਨੇ ਵੰਡੇ ਨਿਯੁਕਤੀ ਪੱਤਰ

ਖ਼ਰੀਦ ਕੀਤੇ ਝੋਨੇ ਦੀ ਅਦਾਇਗੀ ਕਰੀਬ 95 ਫੀਸਦੀ ਲਗਭਗ 21 ਹਜ਼ਾਰ ਕਰੋੜ ਰੁਪਏ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ। ਇਸ ਦੌਰਾਨ ਸ਼੍ਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਉਹ ਫਸਲੀ ਵਿਭਿੰਨਤਾ ਨੂੰ ਅਪਣਾਉਂਦਿਆਂ ਹੋਇਆ ਘੱਟ ਪਾਣੀ ਨਾਲ ਪੈਦਾ ਹੋਣ ਵਾਲੀਆਂ ਫ਼ਸਲਾਂ ਬੀਜਣ ਨੂੰ ਤਰਜੀਹ ਦੇਣ। ਉਨ੍ਹਾਂ ਖੇਤੀ ਦੇ ਨਾਲ-ਨਾਲ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਨਾਉਣ ਦੀ ਵੀ ਸਲਾਹ ਦਿੱਤੀ। ਇਸ ਮੌਕੇ ਮੰਤਰੀ ਲਾਲ ਚੰਦ ਨੇ ਕਿਸਾਨਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਫ਼ਸਲ ਦਾ ਕੱਲਾ-ਕੱਲਾ ਦਾਣਾ ਮੰਡੀਆਂ ਚੋਂ ਚੁੱਕਿਆ ਜਾਵੇਗਾ।

ਹਰਜਿੰਦਰ ਸਿੰਘ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਉਨ੍ਹਾਂ ਕਿਸਾਨਾਂ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਤੇ ਪ੍ਰਦੂਸ਼ਣ ਨਾਲ ਪੈਦਾ ਹੋਣ ਵਾਲੀਆਂ ਘਾਤਕ ਬਿਮਾਰੀਆਂ ਤੋਂ ਬਚਾਅ ਲਈ ਝੋਨੇ ਦੀ ਪਰਾਲੀ ਅਤੇ ਉਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਪਰਾਲੀ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਿਜੈ ਸਿੰਗਲਾ, ਮਾਰਕਫ਼ੈਡ ਦੇ ਜ਼ਿਲ੍ਹਾ ਮੈਨੇਜਰ ਗੁਰਮਨ ਸਿੰਘ ਧਾਲੀਵਾਲ, ਜਿਲ੍ਹਾ ਮੰਡੀ ਅਫ਼ਸਰ ਗੁਰਵਿੰਦਰ ਸਿੰਘ, ਸਕੱਤਰ ਮਾਰਕਿਟ ਕਮੇਟੀ ਹਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਡੀਐਮ ਆਦਿ ਹਾਜ਼ਰ ਸਨ।

 

Related posts

ਬਠਿੰਡਾ ’ਚ ਵੋਟਰਾਂ ਦੀ ਗਿਣਤੀ ਸਾਢੇ ਦਸ ਲੱਖ ਹੋਈ, ਪ੍ਰਸ਼ਾਸਨ ਵਲੋਂ ਅੰਤਿਮ ਪ੍ਰਕਾਸ਼ਨਾ ਜਾਰੀ

punjabusernewssite

ਨਜਾਇਜ਼ ਸਬੰਧਾਂ ਦੇ ਰਾਹ ਵਿੱਚ ਅੜਿੱਕਾ ਬਣੇ ਭਤੀਜੇ ਨੂੰ ਫੁੱਫੜ ਨੇ ਦਿੱਤੀ ਦਰਦਨਾਕ ਮੌਤ

punjabusernewssite

ਨਰਮੇ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਚੌਥੇ ਦਿਨ ਵੀ ਘਿਰਾਓ ਜਾਰੀ

punjabusernewssite