ਬਠਿੰਡਾ, 10 ਨਵੰਬਰ: ਅੱਜ ਠੇਕਾ ਮੁਲਾਜਮ ਸੰਘਰਸ ਮੋਰਚੇ ਦੇ ਬੈਨਰ ਹੇਠ ਸੰਗਤ ਮੰਡੀ, ਕੋਟ ਗੁਰੂ ਤੇ ਘੁੱਦੇ ਰੋਸ਼ ਮਾਰਚ ਕਰਦਿਆਂ ਮੋਰਚੇ ਦੇ ਆਗੂਆਂ ਗੁਰਵਿੰਦਰ ਸਿੰਘ ਪੰਨੂ, ਜਸਵੀਰ ਸਿੰਘ ਜੱਸੀ ਅਤੇ ਸਮਰਪਾਲ ਸਿੰਘ ਖੁਸਦੀਪ ਸਿੰਘ ਤੇ ਇਕਬਾਲ ਸਿੰਘ ਨੇ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਮੌਜੂਦਾ ਸਰਕਾਰ ਵਲੋਂ ਵੀ ਸਿਰਫ ਕਮੇਟੀ ਬਣਾਉਣ ਦੇ ਨਾਂ ਥੱਲੇ ਸਮਾਂ ਲਗਾਇਆ ਜਾ ਰਿਹਾ।ਉਨ੍ਹਾਂ ਕਿਹਾ ਕਿ ਨਵੀ ਬਣੀ ਸਰਕਾਰ ਮਸਲੇ ਦੇ ਹੱਲ ਦੀ ਗੱਲ ਤਾਂ ਦੂਰ, ਬਲਕਿ ਉਨ੍ਹਾਂ ਦੀ ਗੱਲ ਸੁਣਨ ਲਈ ਵੀ ਤਿਆਰ ਨਹੀਂ, ਜਿਸਦੇ ਚੱਲਦੇ ਮੋਰਚੇ ਨੂੰ ਦਿੱਤੀਆਂ 18 ਵਾਰ ਮੀਟਿੰਗਾਂ ਬਾਵਜੂਦ ਮੀਟਿੰਗ ਨਹੀਂ ਕੀਤੀ ਗਈ।
67 ਵੀਆ ਜ਼ਿਲ੍ਹਾ ਪੱਧਰੀ ਸਕੂਲੀ ਸਰਦ ਰੁੱਤ ਖੇਡਾਂ ਐਥਲੈਟਿਕਸ ਸੰਪੰਨ
ਆਗੂਆਂ ਨੇ ਕਿਹਾ ਕਿ ਆਊਟਸੋਰਸ ਤੇ ਇਨਲਿਸਟਮੈਂਟ ਮੁਲਾਜਮਾਂ ਨੂੰ ਪੱਕਾ ਕਰਨ ਦੀ ਥਾਂ ਪੰਜਾਬ ਸਰਕਾਰ ਨੇ ਕੰਮ ਦੇ ਘੰਟੇ 8 ਤੋ 12 ਕਰਨ ਦਾ ਫ਼ੈਸਲਾ ਕੀਤਾ ਹੈ। ਇਸੇ ਤਰ੍ਹਾਂ ਵੱਖ ਵੱਖ ਵਿਭਾਗ ਦੀਆਂ ਖਾਲੀ ਅਸਾਮੀਆਂ ਖਤਮ ਕੀਤੀਆਂ ਤੇ ਹੋਰ ਵੀ ਬਹੁਤ ਫੈਸਲੇ ਜੋ ਕੰਪਨੀਆਂ ਨੂੰ ਫਾਇਦਾ ਦੇਣ ਵਾਲੇ ਲਾਗੂ ਕੀਤੇ ਜਾ ਰਹੇ ਹਨ। ਜਿਸਦੇ ਚੱਲਦੇ ਮੋਰਚੇ ਵਲੋਂ ਲਏ ਫੈਸਲੇ ਮੁਤਾਬਕ ਸਰਕਾਰ ਨੂੰ ਮੰਗਾਂ ਮੰਨਣ ਨੂੰ ਮਜਬੂਰ ਕਰਨ ਲਈ ਸੰਘਰਸ਼ ਵਿੱਢਣ ਦਾ ਫੈਸਲਾ ਲਿਆ ਹੈ ਤੇ ਇਸਦੇ ਲਈ 30 ਨਵੰਬਰ ਨੂੰ ਪੰਜਾਬ ਵਿਚ ਕਿਸੇ ਵੀ ਥਾਂ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਯੂਨੀਅਨ ਉਗਰਾਹਾਂ ਤੋ ਰਾਮ ਸਿੰਘ ਤੇ ਨੌਜਵਾਨ ਭਾਰਤ ਸਭਾ ਤੋ ਗੋਰਾ ਸਿੰਘ ਨੇ ਸੰਬੋਧਨ ਕੀਤਾ।