ਭੈਣ ਰਣਜੀਤ ਕੌਰ ਇੰਸਾਂ ਬਣੇ ਬਲਾਕ ਬਠਿੰਡਾ ਦੇ 101ਵੇਂ ਸਰੀਰਦਾਨੀ
ਬਠਿੰਡਾ, 11 ਨਵੰਬਰ : ਡਾ. ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੀ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 159 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 101ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦੇ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਅਤੇ ਉਸ ਤੋਂ ਪਹਿਲਾਂ ਉਨਾਂ ਦੀਆਂ ਅੱਖਾਂ ਵੀ ਦਾਨ ਕੀਤੀਆਂ ਗਈਆਂ।
ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ, ਕਿਹਾ- ਇਹ ਫੈਸਲਾ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰੇਗਾ
ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਭੈਣ ਰਣਜੀਤ ਕੌਰ ਇੰਸਾਂ ਗਲੀ ਨੰ.1, ਹਜੂਰਾ ਕਪੂਰਾ ਕਲੋਨੀ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪਤੀ ਚਰਨਜੀਤ ਸਿੰਘ ਇੰਸਾਂ, ਬੇਟੇ ਪ੍ਰਭਜੋਤ ਇੰਸਾਂ, ਅਮਨ ਇੰਸਾਂ, ਬੇਟੀ ਸੁਖਦੀਪ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਸਰਸਵਤੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਅਨਵਾਪੁਰ ਪਿਲਹੁਵਾ ਹਾਪੁੜ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ। ਸੇਵਾਦਾਰ ਭੈਣ ਰਣਜੀਤ ਕੌਰ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ।
30 ਨਵੰਬਰ ਨੂੰ ਕੌਮੀ ਮਾਰਗ ਨੂੰ ਕੀਤਾ ਜਾਵੇਗਾ ਜਾਮ :-ਮੋਰਚਾ ਆਗੂ
ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਵਿੱਕੀ ਇੰਸਾਂ ਅਤੇ 15 ਮੈਂਬਰ ਅਸ਼ਵਨੀ ਇੰਸਾਂ ਨੇ ਦੱਸਿਆ ਕਿ ਅੱਜ ਸਵੇਰੇ ਭੈਣ ਰਣਜੀਤ ਕੌਰ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਇਨਾਂ ਦੇ ਸਾਰੇ ਹੀ ਪਰਿਵਾਰ ਨੇ ਮੌਤ ਉਪਰੰਤ ਸਰੀਰਦਾਨ ਅਤੇ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ ਹੋਇਆ ਹੈ। ਭੈਣ ਰਣਜੀਤ ਕੌਰ ਇੰਸਾਂ ਦੀ ਇਸ ਇੱਛਾ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਭੈਣ ਰਣਜੀਤ ਕੌਰ ਇੰਸਾਂ ਨੇ ਅੱਜ ਤੋਂ ਲਗਭਗ 26 ਸਾਲ ਪਹਿਲਾਂ ਪੂਜਨੀਕ ਗੁਰੂ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਤੋਂ ਨਾਮ ਦੀ ਦਾਤ ਪ੍ਰਾਪਤ ਕੀਤੀ ਸੀ ਅਤੇ ਉਹ ਡੇਰਾ ਸੱਚਾ ਸੌਦਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ।
ਸੁਦੇਸ਼ ਕਟਾਰਿਆ ਨੇ ਸੰਭਾਲਿਆ ਹਰਿਆਣਾ ਦੇ ਮੁੱਖ ਮੰਤਰੀ ਦੇ ਚੀਫ ਮੀਡੀਆ ਕੋਰਡੀਨੇਟਰ ਦਾ ਕਾਰਜਭਾਰ
ਇਸ ਮੌਕੇ 85 ਮੈਂਬਰ ਪੰਜਾਬ ਕੁਲਬੀਰ ਸਿੰਘ ਇੰਸਾਂ ਨੇ ਦੱਸਿਆ ਕਿ ਭੈਣ ਰਣਜੀਤ ਕੌਰ ਇੰਸਾਂ ਦਾ ਪੂਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਉਹ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ। ਇਸ ਮੌਕੇ 85 ਮੈਂਬਰ ਪੰਜਾਬ ਵਿਕਾਸ ਇੰਸਾਂ, ਜਸਵਿੰਦਰ ਇੰਸਾਂ, ਪ੍ਰੇਮੀ ਸੰਮਤੀ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਸੇਵਾਦਾਰ ਮੋਹਨ ਲਾਲ ਇੰਸਾਂ, ਭੈਣ ਕਰਮਜੀਤ ਕੌਰ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।





