ਯਕਮੁਸ਼ਤ ਨਿਪਟਾਰਾ ਸਕੀਮ-2023: ਮੁਕੱਦਮੇਬਾਜੀ ਘਟੇਗੀ ਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ-ਚੀਮਾ

Date:

spot_img

ਯੋਜਨਾ ਤਹਿਤ 6086.25 ਕਰੋੜ ਰੁਪਏ ਦੇ ਕੁੱਲ ਬਕਾਇਆਂ ਨਾਲ ਨਿਜਿੱਠਿਆ ਜਾਵੇਗਾ
ਚੰਡੀਗੜ, 15 ਨਵੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਅਤੇ ਸਬੰਧਤ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੀ ਪਾਲਣਾ ਯੋਗ ਬਣਾਇਆ ਜਾ ਸਕੇਗਾ।

ਬਠਿੰਡਾ ’ਚ ਕੌਂਸਲਰਾਂ ਨੇ ਮੇਅਰ ਰਮਨ ਗੋਇਲ ਨੂੰ ਗੱਦੀਓ ਉਤਾਰਿਆਂ, ਮੇਅਰ ਵਲੋਂ ਕੋਰਟ ’ਚ ਜਾਣ ਦਾ ਐਲਾਨ

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਦੇ ਟੈਕਸ, ਵਿਆਜ ਅਤੇ ਜੁਰਮਾਨੇ ਦੀ ਕੁੱਲ ਬਕਾਇਆ ਰਕਮ 6086.25 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ 39,787 ਟੈਕਸਦਾਤਿਆਂ ਨੂੰ ਲਾਭ ਪਹੁੰਚਾਉਣ ਲਈ ਜਿੰਨ੍ਹਾਂ ਵੱਲ ਕੁੱਲ ਕਰ ਬਕਾਇਆ 1 ਲੱਖ ਰੁਪਏ ਤੋਂ ਘੱਟ ਸੀ, 528.38 ਕਰੋੜ ਰੁਪਏ ਦੇ ਬਕਾਏ ਦੀ ਪੂਰੀ ਮੁਆਫੀ ਦਾ ਪ੍ਰਸਤਾਵ ਹੈ।ਇਸ ਸਕੀਮ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਰ ਵਿਭਾਗ, ਪੰਜਾਬ ਵੱਲੋਂ 31 ਮਾਰਚ, 2023 ਤੱਕ ਜਿਨ੍ਹਾਂ ਕਰਦਾਤਾਵਾਂ ਦਾ ਮੁਲਾਂਕਣ ਤਿਆਰ ਕੀਤਾ ਗਿਆ ਹੈ, ਉਹ ਇਸ ਸਕੀਮ ਅਧੀਨ ਆਪਣੇ ਬਕਾਏ ਦੇ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ।

ਹੁਣ ਅਵਾਰਾ ਕੁੱਤੇ ਦੇ ਕੱਟਣ ’ਤੇ ਸਰਕਾਰ ਨੂੰ ਦੇਣੇ ਪੈਣਗੇ 10 ਹਜ਼ਾਰ ਰੁਪਏ

ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 1948, ਕੇਂਦਰੀ ਵਿਕਰੀ ਕਰ ਐਕਟ, 1956, ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 2002 ਅਤੇ ਪੰਜਾਬ ਵੈਲਿਊ ਐਡਿਡ ਟੈਕਸ ਐਕਟ, 2005 ਦੇ ਅਧੀਨ ਬਕਾਇਆ ਅਦਾ ਕਰਨ ਲਈ ਲਾਗੂ ਹੋਵੇਗੀ।ਟੈਕਸ, ਵਿਆਜ ਅਤੇ ਜੁਰਮਾਨੇ ਦੀ ਸਲੈਬ-ਵਾਰ ਪ੍ਰਸਤਾਵਿਤ ਛੋਟ ਬਾਰੇ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਕਰਦਾਤਾ ਯਕਮੁਸ਼ਤ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ ਜਿੰਨ੍ਹਾ ਵੱਲ ਕੁਲ ਬਕਾਇਆ ਰਕਮ (ਟੈਕਸ, ਜੁਰਮਾਨਾ ਅਤੇ ਵਿਆਜ) 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਸੀ।

ਪੰਜਾਬ ਦੇ ਪੇਂਡੁੂ ਯੁਵਕ ਕਲੱਬਾਂ ਨੂੰ ਪਹਿਲੀ ਵਾਰ ਸਰਕਾਰ ਦੀ ਤਰਫ਼ੋਂ ਮਿਲੇਗੀ ਗ੍ਰਾਂਟ

ਉਨ੍ਹਾਂ ਕਿਹਾ ਕਿ ਇਹ ਸਕੀਮ 1 ਲੱਖ ਰੁਪਏ ਤੋਂ ਘੱਟ ਬਕਾਇਆ ਵਾਲੇ ਕੇਸਾਂ ਵਿੱਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਪ੍ਰਦਾਨ ਕਰੇਗੀ, ਜਦੋਂ ਕਿ 1 ਲੱਖ ਰੁਪਏ ਤੋਂ ਰੁ. 1 ਕਰੋੜ ਤੱਕ ਦੇ ਬਕਾਏ ਲਈ ਵਿਆਜ ਤੇ ਜੁਰਮਾਨੇ ‘ਤੇ 100 ਫੀਸਦੀ ਮੁਆਫੀ ਹੋਵੇਗੀ ਅਤੇ ਕਰ ਦੀ ਰਕਮ ਦਾ 50 ਫੀਸਦੀ ਮੁਆਫ਼ ਹੋਵੇਗਾ।ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਜਲਦੀ ਤੋਂ ਜਲਦੀ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 15 ਮਾਰਚ, 2024 ਤੋਂ ਬਾਅਦ ਬਕਾਏ ਦੇ ਨਿਪਟਾਰੇ ਲਈ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਬਕਾਏ ਲਈ ਲਿਆਂਦੀ ਗਈ ਇਸ ਯਕਮੁਸ਼ਤ ਨਿਪਟਾਰਾ ਸਕੀਮ ਨਾਲ ਜਿੱਥੇ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਉਥੇ ਇਸ ਨਾਲ ਵਿਭਾਗ ਦੇ ਸਰੋਤਾਂ ਦੀ ਸਰਵੋਤਮ ਵਰਤੋਂ ਨਾਲ ਜੀ.ਐਸ.ਟੀ ਪ੍ਰਣਾਲੀ ਦੇ ਸੁਚਾਰੂ ਪ੍ਰਬੰਧਨ ਵਿੱਚ ਮਦਦ ਮਿਲੇਗੀ।

 

spot_img
spot_img

Share post:

Popular

More like this
Related

SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਗੈੱਟ-ਟੂ-ਗੈਦਰ

Bathinda News : SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ...

ਮੋਹਾਲੀ ਦੇ ਲੋਕਾਂ ਵੱਲੋਂ ਮਿਲੇ ਮਾਣ-ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗੇ: ਵਿਧਾਇਕ ਕੁਲਵੰਤ ਸਿੰਘ

👉ਸੈਕਟਰ-70 ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਮੇਅਰ...

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ‘ਤੇ ਗੁਰਸ਼ਰਨ ਮਾਖਾ ਨੇ ਦਿੱਤੀ ਵਧਾਈ

ਔਖੇ ਸਮੇਂ 'ਚ ਕਾਂਗਰਸ ਦੀ ਕਮਾਂਡ ਸੰਭਾਲਣ ਵਾਲੇ ਰਾਜਾ...

CM Mann ਨਾਲ ਮੀਟਿੰਗ ਮਾਮਲੇ ‘ਚ ਸਪਸ਼ਟੀਕਰਨ ਦੇਣ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਬਾਬਾ ਲੱਖਾ ਸਿੰਘ

Amritsar News: ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ...