ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਭੇਜਿਆ ਲੀਗਲ ਨੋਟਿਸ

Date:

spot_img

ਕਿਹਾ,ਪੰਜ ਦਿਨਾਂ ਵਿਚ ਮੁਆਫੀ ਮੰਗੋ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰੋ
ਚੰਡੀਗੜ੍ਹ, 17 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜ ਕੇ ਉਹਨਾਂ ਵੱਲੋਂ ਬਾਦਲ ਪਰਿਵਾਰ ਦੇ ਮਾਣ ਸਨਮਾਨ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਕੀਤੇ ਕੂੜ ਪ੍ਰਚਾਰ ਲਈ ਪੰਜ ਦਿਨਾਂ ਦੇ ਅੰਦਰ ਅੰਦਰ ਮੁਆਫੀ ਮੰਗਣ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਮੁੱਖ ਮੰਤਰੀ ਨੂੰ ਭੇਜੇ ਲੀਗਲ ਨੋਟਿਸ ਵਿਚ ਸ: ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਇਕ ਬਹਿਸ ਵਿਚ ਜਾਣ ਬੁੱਝ ਕੇ ਗਲਤ ਬਿਆਨਬਾਜ਼ੀ ਕੀਤੀ ਕਿ ਬਾਦਲ ਪਰਿਵਾਰ ਨੇ ਨਿੱਜੀ ਫਾਇਦੇ ਵਾਸਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ।ਨੋਟਿਸ ਵਿਚ ਕਿਹਾ ਗਿਆ ਕਿ ਮੁੱਖ ਮੰਤਰੀ ਇਕ ਡੂੰਘੀ ਸਾਜ਼ਿਸ਼ ਤਹਿਤ ਦਾਅਵਾ ਕੀਤਾ ਕਿ ਹਰਿਆਣਾ ਵਿਚ ਬਾਦਲ ਪਰਿਵਾਰ ਦੇ ਬਾਲਾਸਰ ਫਾਰਮ ਹਾਊਸ ਦੇ ਖੇਤਾਂ ਲਈਪਾਣੀ ਪ੍ਰਦਾਨ ਕਰਨ ਵਾਸਤੇ ਪ੍ਰਾਈਵੇਟ ਨਹਿਰ ਖੁਦਵਾਈ ਗਈ।

Breking News: ਮਨਪ੍ਰੀਤ ਖੇਮੇ ਨੂੰ ਵੱਡਾ ਝਟਕਾ: ਰਮਨ ਗੋਇਲ ਤੋਂ ਮੇਅਰ ਦੀਆਂ ‘ਪਾਵਰਾਂ’ ਵਾਪਸ ਲਈਆਂ

ਨੋਟਿਸ ਵਿਚ ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਨੇ ਪਰਿਵਾਰ ਦੇ ਟਰਾਂਸਪੋਰਟ ਵਪਾਰ ਬਾਰੇ ਝੂਠੇ ਦੋਸ਼ ਲਗਾ ਕੇ ਪਰਿਵਾਰ ਦੇ ਅਕਸ ਨੂੰ ਸੱਟ ਮਾਰਨ ਦਾ ਯਤਨ ਕੀਤਾ।ਆਪਣੇ ਵਕੀਲ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਿਸ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਦੇ ਨਿੱਜੀ, ਸਮਾਜਿਕ ਤੇ ਸਿਆਸੀ ਅਕਸ ਨੂੰ ਸੱਟ ਮਾਰਨ ਵਾਸਤੇ ਯੋਜਨਾਬੱਧ ਤਰੀਕੇ ਨਾਲ ਕੂੜ ਪ੍ਰਚਾਰ ਕੀਤਾ।ਨੋਟਿਸ ਵਿਚ ਕਿਹਾ ਗਿਆ ਮੁੱਖ ਮੰਤਰੀ ਦੀ ਸਾਰੇ ਸੱਚੇ ਤੱਥਾਂ ਤੱਕ ਪਹੁੰਚ ਹੈ ਪਰ ਉਹਨਾਂ ਨੇ ਜਾਣ ਬੁੱਝ ਕੇ ਸੁਖਬੀਰ ਸਿੰਘ ਬਾਦਲ ਨੂੰ ਬਦਨਾਮ ਕਰ ਕੇ ਉਹਨਾਂ ਦੇ ਅਕਸ ਨੂੰ ਢਾਹ ਲਗਾਈ।ਨੋਟਿਸ ਵਿਚ ਮੁੱਖ ਮੰਤਰੀ ਨੂੰ ਆਖਿਆ ਗਿਆ ਕਿ ਉਹ ਨੋਟਿਸ ਮਿਲਣ ਦੇ ਪੰਜ ਦਿਨਾਂ ਦੇ ਅੰਦਰ ਅੰਦਰ ਬਿਨਾਂ ਸ਼ਰਤ ਮੁਆਫੀ ਮੰਗਣ ਜਾਂ ਫਿਰ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

 

spot_img
spot_img

Share post:

Popular

More like this
Related

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ‘ਤੇ ਗੁਰਸ਼ਰਨ ਮਾਖਾ ਨੇ ਦਿੱਤੀ ਵਧਾਈ

ਔਖੇ ਸਮੇਂ 'ਚ ਕਾਂਗਰਸ ਦੀ ਕਮਾਂਡ ਸੰਭਾਲਣ ਵਾਲੇ ਰਾਜਾ...

CM Mann ਨਾਲ ਮੀਟਿੰਗ ਮਾਮਲੇ ‘ਚ ਸਪਸ਼ਟੀਕਰਨ ਦੇਣ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਬਾਬਾ ਲੱਖਾ ਸਿੰਘ

Amritsar News: ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ...

ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...