ਜੈਪੂਰ, 21 ਨਵੰਬਰ: ਰਾਜਸਥਾਨ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਵਿਧਾਨ ਸਭਾ ਹਲਕਾ ਬਾਇਤੋ ਤੋਂ ਚੋਣ ਲੜ ਰਹੇ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਹਰੀਸ਼ ਚੌਧਰੀ ਦੇ ਹੱਕ ਵਿਚ ਪੰਜਾਬ ਤੋਂ ਵੱਡੀ ਗਿਣਤੀ ਵਿਚ ਲੀਡਰ ਪੁੱਜ ਰਹੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ਼ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਪੰਜਾਬ ਪੁਲਿਸ ’ਚ ਵੱਡਾ ਫ਼ੇਰਬਦਲ: ਕਈ ਏਡੀਜੀਪੀ ਤੇ ਆਈ.ਜੀ ਸਹਿਤ 9 ਜ਼ਿਲ੍ਹਿਆਂ ਦੇ ਐਸਐਸਪੀ ਬਦਲੇ
ਇਸ ਮੌਕੇ ਉਮੀਦਵਾਰ ਹਰੀਸ਼ ਚੌਧਰੀ ਦੇ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖੁਸ਼ਬਾਸ਼ ਸਿੰਘ ਜਟਾਣਾ ਵੱਲੋਂ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਵਿਕਾਸ ਲਈ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸ: ਜਟਾਣਾ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਅਮਨ ਕਾਨੂੰਨ ਦੀ ਸਥਿਤੀ ਤੇ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਵਾਲੀ ਕਾਂਗਰਸ ਪਾਰਟੀ ਨੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿੰਨ੍ਹਾਂ ਨੂੰ ਕੋਈ ਵੀ ਦੇਸ ਵਾਸੀ ਭੁਲਾ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹੀ ਰਾਜਸਥਾਨ ਵਿੱਚ ਵਿਕਾਸ ਦੀ ਲਹਿਰ ਨੂੰ ਅੱਗੇ ਤੋਰਿਆ ਅਤੇ ਇਸਨੂੰ ਨਿਰੰਤਰ ਜਾਰੀ ਰੱਖਣ ਲਈ ਮੁੜ ਕਾਂਗਰਸ ਦੀ ਸਰਕਾਰ ਸਮੇਂ ਦੀ ਲੋੜ ਹੈ।
ਆਪ ਸਰਕਾਰ ਦੂਜਿਆਂ ਦੇ ਕੀਤੇ ਕੰਮਾਂ ਦਾ ਸਿਹਰਾ ਲੈਣ ਵਿਚ ਮੋਹਰੀ, ਪਰ ਖੁਦ ਕੁਝ ਨਹੀਂ ਕੀਤਾ: ਸੁਨੀਲ ਜਾਖ਼ੜ ਤੇ ਸੋਮ ਪ੍ਰਕਾਸ਼
ਇਸ ਮੌਕੇ ਉਹਨਾਂ ਕਿਹਾ ਕਿ ਪਾਰਟੀ ਉਮੀਦਵਾਰ ਹਰੀਸ਼ ਚੌਧਰੀ ਪਰਿਵਾਰਕ ਅਤੇ ਕਾਂਗਰਸ ਦੇ ਸਿਰ ਕੱਢ ਆਗੂ ਹਨ ਜਿਨਾਂ ਨੇ ਹਮੇਸ਼ਾ ਹੀ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹਨ ਇਸ ਲਈ ਉਹ ਅਪੀਲ ਕਰਦੇ ਹਨ ਕਿ ਕਾਂਗਰਸ ਦੇ ਉਮੀਦਵਾਰ ਹਰੀਸ਼ ਚੌਧਰੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਇਆ ਜਾਵੇ। ਇਸ ਮੌਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸੂ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅਤੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋ ਨੇ ਵੀ ਸੰਬੋਧਨ ਕੀਤਾ।
Share the post "ਕਾਂਗਰਸੀ ਉਮੀਦਵਾਰ ਹਰੀਸ਼ ਚੌਧਰੀ ਦੇ ਹੱਕ ਵਿੱਚ ਚਰਨਜੀਤ ਸਿੰਘ ਚੰਨੀ ਅਤੇ ਖੁਸ਼ਬਾਜ ਜਟਾਣਾ ਨੇ ਕੀਤੀ ਰੈਲੀ"