ਡੀਸੀ ਨੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਵਿਸ਼ੇਸ਼ ਬੈਠਕ
ਬਠਿੰਡਾ, 21 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਨਸ਼ਾ ਮੁਕਤ ਪੰਜਾਬ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਬਠਿੰਡਾ ਪੁਲਿਸ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ 24 ਨਵੰਬਰ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਕਬੱਡੀ ਟੂਰਨਾਮੈਂਟ (ਸਰਕਲ ਸਟਾਈਲ) ਅਤੇ ਕੁਸ਼ਤੀ ਮੁਕਾਬਲੇ ਦੁਪਿਹਰ 12 ਤੋਂ ਲੈ ਕੇ ਬਾਅਦ ਦੁਪਿਹਰ 2 ਵਜੇ ਕਰਵਾਏ ਜਾ ਰਹੇ ਹਨ।
ਹਾਈਕੋਰਟ ਵਿਚੋਂ ਬਠਿੰਡਾ ਦੀ ਸਾਬਕਾ ਮੇਅਰ ਨੂੰ ਨਹੀਂ ਮਿਲੀ ਰਾਹਤ, ਸਰਕਾਰ ਨੂੰ 20 ਲਈ ਨੋਟਿਸ ਜਾਰੀ
ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਬੰਧ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਬੱਡੀ ਟੂਰਨਾਮੈਂਟ ਦੇ ਮੱਦੇਨਜ਼ਰ ਸਮੀਖਿਆ ਮੀਟਿੰਗ ਕਰਨ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰੋਗਰਾਮ ਵਾਲੀ ਥਾਂ ਤੇ ਐਂਬੂਲੈਂਸ ਤੇ ਮੈਡੀਕਲ ਟੀਮਾਂ, ਮੰਡੀ ਬੋਰਡ ਸਾਫ਼ ਪੀਣ ਵਾਲੇ ਪਾਣੀ ਦਾ ਪੁਖਤਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਤਾਂ ਜੋ ਟੂਰਨਾਮੈਂਟ ਦੌਰਾਨ ਕਿਸੇ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ। ਇਸ ਮੌਕੇ ਐਸਪੀ ਹੈਡਕੁਆਰਟਰ ਗੁਰਵਿੰਦਰ ਸਿੰਘ ਸੰਘਾ, ਨਿਗਰਾਨ ਇੰਜੀਨੀਅਰ ਸੰਦੀਪ ਗੁਪਤਾ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।
Share the post "ਬਠਿੰਡਾ ’ਚ ਹੋਣ ਵਾਲੇ ਕਬੱਡੀ ਤੇ ਕੁਸ਼ਤੀ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਵਜੋਂ ਪੁੱਜਣਗੇ ਵਿਤ ਮੰਤਰੀ ਹਰਪਾਲ ਚੀਮਾ"