WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਪਰਾਧ ਜਗਤ

ਪੰਜਾਬ ਪੁਲਿਸ ਵੱਲੋਂ ਆਈਐਸਆਈ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ. ਅਵਨੀਤ ਕੌਰ ਸਿੱਧੂ

ਬਠਿੰਡਾ, 22 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ’ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ ਆਈ.ਐੱਸ.ਆਈ.-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਸਬੰਧਤ 3 ਕਾਰਕੁੰਨਾਂ ਨੂੰ ਗ੍ਰਿਫਤਾਰ ਕਰਕੇ, ਸੂਬੇ ’ਚ ਮਿੱਥ ਕੇ ਕਤਲ ( ਟਾਰਗੇਟ ਕਿਲਿੰਗ ) ਕਰਨ ਦੀਆਂ ਵਾਰਦਾਤਾਂ ਨੂੰ ਟਾਲ ਦੇਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਡਿੱਖ ਬਠਿੰਡਾ, ਰਮਨ ਕੁਮਾਰ ਵਾਸੀ ਪਿੰਡ ਗੁਰੂਹਰਸਹਾਏ ਫਾਜ਼ਿਕਲਕਾ ਅਤੇ ਜਗਜੀਤ ਸਿੰਘ ਵਾਸੀ ਢਿੱਲਵਾ ਕਲਾਂ ਕੋਟਕਪੂਰਾ ਵਜੋਂ ਹੋਈ ਹੈ।

ਸਿਮਰਜੀਤ ਸਿੰਘ ਬੈਂਸ ਦੇ ਨਜ਼ਦੀਕੀ ਦੇ ਘਰ NIA ਦੀ ਰੇਡ

ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 8 ਪਿਸਤੌਲ–ਤਿੰਨ .30 ਬੋਰ ਦੇ ਪਿਸਤੌਲ ਅਤੇ ਪੰਜ .32 ਬੋਰ ਦੇ ਪਿਸਤੌਲ– ਸਮੇਤ 9 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਚੋਰੀ ਦੀ ਆਲਟੋ ਕਾਰ ਨੂੰ ਵੀ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿਖੇ ਪੁਲ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ।

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਮੂੜ ਸ਼ੁਰੂ ਕੀਤੀ ਈ-ਵੀਜ਼ਾ ਸੇਵਾਵਾਂ

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਂਦੇ ਸਨ ਤਾਂ ਜੋ ਰਾਜ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਸਮਾਜ ਵਿੱਚ ਦਹਿਸ਼ਤ ਪੈਦਾ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅਗਲੀਆਂ-ਪਿਛਲੀਆਂ ਕੜੀਆਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ।ਇਸ ਸਬੰਧ ਵਿਚ ਕੇਸ ਐਫਆਈਆਰ ਨੰ. 151 ਮਿਤੀ 21/11/23 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 379, 411, 115, 109 ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ 25(8) ਤਹਿਤ ਥਾਣਾ ਕੈਂਟ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ।

Related posts

ਟਾਈਰ ਫਟਣ ਕਾਰਨ ਬੱਸ ਡਿਵਾਈਡਰ ’ਤੇ ਚੜ੍ਹੀ, ਅੱਧੀ ਦਰਜ਼ਨ ਸਵਾਰੀਆਂ ਜਖਮੀ

punjabusernewssite

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਸੀ.ਏ. ਜਸਵਿੰਦਰ ਡਾਂਗ ਗ੍ਰਿਫਤਾਰ

punjabusernewssite

ਪੁਲਿਸ ਨੇ ਬਠਿੰਡਾ ਸ਼ਹਿਰ ਦੇ ਵਿਵਾਦਤ ‘ਇਮੀਗ੍ਰੇਸ਼ਨ’ ਸੈਂਟਰ ਦਾ ਬੋਰਡ ਉਤਾਰਿਆ

punjabusernewssite