ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਅਧਿਕਾਰੀਆਂ ਦੀ ਹੋਈ ਮੀਟਿੰਗ
ਬਠਿੰਡਾ, 22 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਆਗਾਮੀ 27 ਨਵੰਬਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਕੀਤੀ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸਸਾਨਿਕ ਅਧਿਕਾਰੀਆਂ ਵਲੋਂ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਮੰਤਵ ਲਈ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਜ਼ਿਲ੍ਹਾ ਅਧਿਕਾਰੀਟਾਂ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਇਸ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਚਰਚਾ ਕੀਤੀ ਗਈ ਅਤੇ ਦਸਿਆ ਕਿ ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨ ਹੋਣਗੇ, ਲੰਬੀ ਦੂਰੀ ਦੇ ਧਾਰਮਿਕ ਅਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ।
ਮੁੱਖ ਮੰਤਰੀ ਨੇ ਦਿੱਤੀ ਕਿਸਾਨ ਯੂਨੀਅਨਾਂ ਨੂੰ ਨਸੀਹਤ: ਸੜਕਾਂ ਰੋਕਣ ਕੇ ਨਾਲ ਲੋਕ ਤੁਹਾਡੇ ਵਿਰੁੱਧ ਹੋ ਜਾਣਗੇ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਪ੍ਰਤੀ ਹਲਕੇ ਚੋਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ 8-8 ਬੱਸਾਂ ਰਵਾਨਾ ਹੋਣਗੀਆਂ। ਉਨ੍ਹਾਂ ਐਸਡੀਐਮਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਪ੍ਰਤੀ ਹਲਕੇ ਦੇ ਵਿਧਾਇਕਾਂ/ਇੰਚਾਰਜਾਂ ਨਾਲ ਰਾਬਤਾ ਕਰਕੇ ਸ਼ਰਧਾਲੂਆਂ ਲਈ ਵਿਸ਼ੇਸ਼ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਐਸਡੀਐਮ ਤਲਵੰਡੀ ਸਾਬੋ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਉਹ ਇਸ ਯਾਤਰਾ ਦੌਰਾਨ ਰੋਜ਼ਾਨਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਰਹਿਣ-ਸਹਿਣ ਦੇ ਪੁਖ਼ਤਾ ਪ੍ਰਬੰਧ ਕਰਨੇ ਲਾਜ਼ਮੀ ਬਣਾਏ ਜਾਣ। ਇਸਤੋਂ ਇਲਾਵਾ ਉਨ੍ਹਾਂ ਸਿਵਲ ਸਰਜਨ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦਾ ਸਪੈਸ਼ਲ ਮੈਡੀਕਲ ਚੈਕਅਪ ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ।ਜਦੋਂਕਿ ਪੀਆਰਟੀਸੀ ਵਿਭਾਗ ਦੇ ਅਧਿਕਾਰੀਆਂ ਨੂੰ ਯਾਤਰਾ ਲਈ ਜਾਣ ਵਾਲੀਆਂ ਬੱਸਾਂ ਚ ਸ਼ਰਧਾਲੂਆਂ ਲਈ ਕੀਰਤਨ/ਭਜਨਾਂ ਆਦਿ ਦੇ ਖਾਸ ਪ੍ਰਬੰਧ ਅਤੇ ਮਾਰਕਫੈਡ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੇ ਖਾਣ-ਪੀਣ ਦਾ ਇੰਤਜਾਮ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ।
ਪੰਜਾਬ ਪੁਲਿਸ ਵੱਲੋਂ ਆਈਐਸਆਈ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ
ਗੌਰਤਲਬ ਹੈ ਕਿ ਬੱਸਾਂ ਤੋਂ ਇਲਾਵਾ ਪਾਵਨ ਅਸਥਾਨਾਂ ਲਈ ਵੱਖ-ਵੱਖ ਸਥਾਨਾਂ ਤੋਂ ਸਪੈਸ਼ਲ ਰੇਲ ਗੱਡੀਆਂ ਵੀ ਚਲਾਈਆਂ ਜਾਣਗੀਆਂ। ਜਿਨ੍ਹਾਂ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਆਦਿ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਇਸ ਮੀਟਿੰਗ ਵਿਚ ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਵਰਿੰਦਰ ਸਿੰਘ ਤੋਂ ਇਲਾਵਾ ਪੁਲਿਸ, ਰੇਲਵੇ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਤਿਆਰੀਆਂ ਸ਼ੁਰੂ"