Sunday, April 19, 2026
spot_img
spot_img

ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ

Date:

spot_img

ਅੰਮ੍ਰਿਤਸਰ, 23 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜਥੇਬੰਦੀਆਂ ਦੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਥੇ ਟਕਰਾਅ ਵਾਲੀ ਅਤੇ ਤਲਖ਼ ਸਥਿਤੀ ਠੀਕ ਨਹੀਂ ਹੈ।

ਸੁਲਤਾਨਪੁਰ ਲੋਧੀ ਗੋਲੀਬਾਰੀ ਮਾਮਲਾ: ADGP ਅਤੇ DC ਅਫ਼ਸਰਾਂ ਦੀ ਨਿਹੰਗ ਸਿੰਘਾਂ ਨਾਲ ਗੱਲਬਾਤ ਖ਼ਤਮ, 145 ਧਾਰਾਂ ਲਾਗੂ

ਉਨ੍ਹਾਂ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ। 27 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਲਗਤਾਰ ਗੁਰਦੁਆਰਾ ਸਾਹਿਬਾਨ ਅੰਦਰ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related