Punjabi Khabarsaar
ਚੰਡੀਗੜ੍ਹ

CM ਮਾਨ vs ਰਾਜਪਾਲ: CM ਮਾਨ ਨੇ ਰਾਜਪਾਲ ਨੂੰ ਮੂੜ ਚਿੱਠੀ ਲਿਖ ਮੰਗਿਆ ਜਵਾਬ

 

ਭਗਵੰਤ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ
ਚੰਡੀਗੜ੍ਹ, 24 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੁਝ ਮਹੀਨੇ ਪਹਿਲਾਂ ਰਾਜ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ।ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਪੰਜ ਬਿੱਲ ਰਾਜਪਾਲ ਕੋਲ ਸਹਿਮਤੀ ਲਈ ਲੰਬਿਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਚਾਰ ਬਿੱਲ ਇਸ ਸਾਲ 19 ਅਤੇ 20 ਜੂਨ ਨੂੰ ਹੋਏ ਬਜਟ ਸੈਸ਼ਨ ਦੀਆਂ ਮੀਟਿੰਗਾਂ ਵਿੱਚ ਪਾਸ ਕੀਤੇ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਾਜਪਾਲ ਨਾਲ ਹੋਈ ਉਨ੍ਹਾਂ ਦੀ ਗੱਲਬਾਤ ਦੌਰਾਨ ਰਾਜਪਾਲ ਨੇ ਜੂਨ 2023 ਵਿੱਚ ਸਪੀਕਰ ਵੱਲੋਂ ਬੁਲਾਏ ਗਏ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੀ ਪ੍ਰਮਾਣਿਕਤਾ ’ਤੇ ਸ਼ੱਕ ਜਤਾਇਆ ਸੀ, ਇਸੇ ਕਰਕੇ ਹਾਲੇ ਤੱਕ ਬਿੱਲਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ।

ਮਾਨ ਸਰਕਾਰ ਪੂਰੀ ਕਰਨ ਜਾ ਰਹੀ ਗਰੰਟੀ, ਔਰਤਾਂ ਨੂੰ ਮਿਲਣਗੇ 1000 ਰੁਪਏ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ 10 ਨਵੰਬਰ ਨੂੰ ਅਦਾਲਤ ਵਿੱਚ ਸੁਣਾਏ ਗਏ ਹੁਕਮਾਂ ਵਿੱਚ 19-20 ਜੂਨ ਅਤੇ 20 ਅਕਤੂਬਰ, 2023 ਨੂੰ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਮੀਟਿੰਗਾਂ ਨੂੰ ਜਾਇਜ਼ ਠਹਿਰਾਇਆ ਗਿਆ ਹੈ। ਇਸ ਕਰਕੇ ਪੰਜ ਬਿੱਲ, ਜੋ ਵਿਧਾਨ ਸਭਾ ਦੁਆਰਾ ਜਾਇਜ਼ ਤੌਰ ’ਤੇ ਪਾਸ ਕੀਤੇ ਗਏ ਸਨ, ਰਾਜਪਾਲ ਕੋਲ ਮਨਜ਼ੂਰੀ ਲਈ ਲੰਬਿਤ ਪਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਸਿੱਖ ਗੁਰਦੁਆਰਾਜ਼ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) (ਸੋਧ) ਬਿੱਲ, 2023, ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਅਤੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ, 2022 ਸ਼ਾਮਲ ਹਨ। ਮੁੱਖ ਮੰਤਰੀ ਨੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਮਾਨਯੋਗ ਸੁਪਰੀਮ ਕੋਰਟ ਦੇ 10 ਨਵੰਬਰ ਦੇ ਹੁਕਮਾਂ ਵਿੱਚ ਦਰਸਾਈ ਸੰਵਿਧਾਨਕ ਜ਼ਿੰਮੇਵਾਰੀ ਅਤੇ ਜਮਹੂਰੀਅਤ ਦੇ ਸਰੋਕਾਰਾਂ ਦੀ ਭਾਵਨਾ ਦੇ ਮੱਦੇਨਜ਼ਰ, ਇਨ੍ਹਾਂ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾਵੇ।

 

Related posts

ਗੈਂਗਸਟਰ ਅਰਸ਼ ਡੱਲਾ ਨਾਲ ਜੁੜੇ ਵਿਅਕਤੀਆਂ ‘ਤੇ ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰੀ ਛਾਪੇਮਾਰੀ

punjabusernewssite

’ਆਪ’ ਦਾ ਮਲੇਰਕੋਟਲਾ ’ਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ

punjabusernewssite

ਚਰਨਜੀਤ ਚੰਨੀ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਪਲਟਵਾਰ, ਕਿਹਾ-ਕਾਂਗਰਸ ਦੇ ਸਮੇਂ ਐਕਸਾਈਜ਼ ਤੋਂ 6000 ਕਰੋੜ ਅਤੇ ਹੁਣ 10000 ਕਰੋੜ ਆਮਦਨ

punjabusernewssite