ਬਠਿੰਡਾ ਪੁਲਿਸ ਲਾਈਨ ਵਿੱਚ ਤੈਨਾਤ ਮੁਲਾਜ਼ਮ ਦੇ ਲੱਗੀ ਗੋਲੀ, ਹਾਲਤ ਗੰਭੀਰ

Date:

spot_img
ਬਠਿੰਡਾ, 24 ਨਵੰਬਰ: ਸਥਾਨਕ ਪੁਲਿਸ ਲਾਈਨ ਵਿੱਚ ਤੈਨਾਤ ਇੱਕ ਪੁਲਿਸ ਮੁਲਾਜ਼ਮ ਦੇ ਅੱਜ ਸਵੇਰੇ ਗੋਲੀ ਲੱਗਣ ਦੀ ਸੂਚਨਾ ਮਿਲੀ ਹੈ ।ਘਟਨਾ ਤੋਂ ਬਾਅਦ ਜਖਮੀ ਨੌਜਵਾਨ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪ੍ਰਾਈਵੇਟ ਹਸਪਤਾਲ ਮੈਕਸ ਵਿੱਚ ਰੈਫਰ ਕਰ ਦਿੱਤਾ ਗਿਆ। ਜਖਮੀ ਨੌਜਵਾਨ ਦੀ ਪਹਿਚਾਨ ਅਮਨਪ੍ਰੀਤ ਸਿੰਘ ਦੇ ਤੌਰ ਤੇ ਹੋਈ ਹੈ। ਮਿਲੀ ਸੂਚਨਾ ਮੁਤਾਬਕ ਅਮਨਪ੍ਰੀਤ ਸਿੰਘ ਪੁਲਿਸ ਲਾਈਨ ਵਿੱਚ ਰਿਜ਼ਰਵ ਫੋਰਸ ‘ਚ ਤੈਨਾਤ ਸੀ।
ਅੱਜ ਸਵੇਰੇ ਉਹ ਡਿਊਟੀ ਉਪਰ ਬੈਠਾ ਹੋਇਆ ਸੀ ਅਤੇ ਉਸਦੇ ਕੋਲ ਸਰਕਾਰੀ ਐਸਐਲਆਰ ਰਾਈਫਲ ਸੀ। ਜਿਸ ਵਿੱਚੋਂ ਇਹ ਗੋਲੀ ਉਸਦੇ ਮੱਥੇ ਉੱਪਰ ਲੱਗੀ ਹੈ। ਹਾਲਾਂਕਿ ਇਸ ਸਪਸ਼ਟ ਨਹੀਂ ਹੋ ਸਕਿਆ ਕਿ ਗੋਲੀ ਅਚਾਨਕ ਚੱਲੀ ਹੈ ਜਾਂ ਇਸਦੇ ਪਿੱਛੇ ਕੋਈ ਹੋਰ ਕਾਰਨ ਹੈ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਜ਼ਖ਼ਮੀ ਪੁਲਿਸ ਜਵਾਨ ਦਾ ਹਸਪਤਾਲ ਅੰਦਰ ਇਲਾਜ ਚੱਲ ਰਿਹਾ ਹੈ।
spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...