WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਲੁਧਿਆਣਾ

ਕਰ ਲਓ ਘਿਓ ਨੂੰ ਭਾਂਡਾ: ਪਟਵਾਰੀ ਦੇ ਨਾਲ ਉਸਦੇ ਪ੍ਰਵਾਰਕ ਮੈਂਬਰਾਂ ਵਿਰੁਧ 35 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਕੇਸ ਦਰਜ਼

ਲੁਧਿਆਣਾ, 24 ਨਵੰਬਰ: ਤੁਸੀਂ ਅਕਸਰ ਹੀ ਖਬਰਾਂ ਵਿਚ ਪੜਿਆ ਤੇ ਸੁਣਿਆ ਹੋਵੇਗਾ ਕਿ ਪਟਵਾਰੀ ਰਿਸ਼ਵਤ ਲੈਦਾ ਵਿਜੀਲੈਂਸ ਵਲੋਂ ਕਾਬ, ਕਈ ਵਾਰ ਪਟਵਾਰੀ ਦੇ ਨਾਲ ਉਸਦਾ ਪ੍ਰਾਈਵੇਟ ਸਹਾਇਕ ਵੀ ਵਿਜੀਲੈਂਸ ਦੇ ਅੜਿੱਕੇ ਆ ਜਾਂਦਾ ਹੈ। ਪ੍ਰੰਤੂ ਜੋ ਖ਼ਬਰ ਤੁਹਾਨੂੰ ਦੱਸਣ ਜਾ ਰਹੇ ਹਾਂ ਉਹ ਕਾਫ਼ੀ ਵਿਲੱਖਣ ਹੈ ਕਿਉਂਕਿ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਵਲੋਂ ਪਟਵਾਰੀ ਅਤੇ ਉਸਦੇ ਸਹਾਇਕ ਦੇ ਨਾਲ-ਨਾਲ ਉਸਦੇ ਭਰਾ ਅਤੇ ਪਿਤਾ ਵਿਰੁਧ ਕਰੀਬ 35 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕੀਤਾ ਹੈ। ਇਸ ਮਾਮਲੇ ਵਿਚ ਸਿਕਾਇਤਕਰਤਾ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫ਼ੂਲ ਨਾਲ ਸਬੰਧਤ ਦਸਿਆ ਜਾ ਰਿਹਾ ਹੈ।

ਨਵੀ ਪਿਰਤ: ਸਪੀਕਰ ਸੰਧਵਾਂ ਦੇ ਪੀ.ਆਰ ਓ ਧਾਲੀਵਾਲ ਦੇ ਭਰਾ ਦੇ ਵਿਆਹ ਮੌਕੇ ਲਗਾਈ ਗਈ ਕਿਤਾਬਾਂ ਦੀ ਸਟਾਲ

ਫ਼ਿਲਹਾਲ ਵਿਜੀਲੈਂਸ ਵਲੋਂ ਚਾਰਾਂ ਅਰੋਪੀਆਂ ਵਿਰੁਧ ਪਰਚਾ ਦਰਜ਼ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇੱਥੇ ਜਾਣਾਕਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦਸਿਆ ਕਿ ਮਾਲ ਪਟਵਾਰੀ ਗੁਰਵਿੰਦਰ ਸਿੰਘ ਮਾਲ ਹਲਕਾ ਪੀਰੂਬੰਦਾ ਪੂਰਬੀ ਲੁਧਿਆਣਾ ਵਿਖੇ ਤਾਇਨਾਤ ਹੈ, ਜਿੱਥੇ ਉਸਦੇ ਨਾਲ ਨਿੱਜੀ ਏਜੰਟ ਨਿੱਕੂ ਵੀ ਕੰਮ ਕਰਦਾ ਹੈ। ਵਿਜੀਲੈਂਸ ਕੋਲ ਸ਼ਿਕਾਇਤਕਰਤਾ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਨੇ ਉਕਤ ਪਟਵਾਰੀ ਅਤੇ ਉਸ ਦੇ ਪ੍ਰਾਈਵੇਟ ਏਜੰਟ ਖਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।

ਬਠਿੰਡਾ ਪੁਲਿਸ ਲਾਈਨ ਵਿੱਚ ਤੈਨਾਤ ਮੁਲਾਜ਼ਮ ਦੇ ਲੱਗੀ ਗੋਲੀ, ਹਾਲਤ ਗੰਭੀਰ

ਜਿਸ ਵਿਚ ਉਸਨੇ ਦੋਸ਼ ਲਗਾਇਆ ਸੀ ਕਿ ਉਕਤ ਦੋਵਾਂ ਮੁਲਜ਼ਮਾਂ ਨੇ ਆਪਣੇ ਪਿਤਾ ਦੀ ਜਾਇਦਾਦ ਦਾ ਇੰਤਕਾਲ ਮਨਜ਼ੂਰ ਕਰਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਟੀਮ ਵੱਲੋਂ ਆਨਲਾਈਨ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸਦੇ ਏਜੰਟ ਨਿੱਕੂ, ਪਿਤਾ ਪਰਮਜੀਤ ਸਿੰਘ ਅਤੇ ਉਕਤ ਪਟਵਾਰੀ ਦੇ ਭਰਾ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸਦੇ ਪਿਤਾ ਦੀ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਜਾਇਦਾਦ ਦੇ ਇੰਤਕਾਲ ਨੂੰ ਮਨਜ਼ੂਰੀ ਦੇਣ ਬਦਲੇ ਵੱਖ-ਵੱਖ ਸਮਿਆਂ ‘ਤੇ ਚਾਰ ਵਾਰੀ ‘ਚ ਕੁੱਲ 27,50,000 ਰੁਪਏ ਰਿਸ਼ਵਤ ਲਈ ਹੈ।

ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ ’ਚ ਹੋਵੇਗਾ, ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਉਂਦਿਆਂ ਕਿਹਾ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਨਿੱਕੂ ਨੇ ਉਸ ਤੋਂ ਸਮਾਰਟ ਘੜੀਆਂ ਸਮੇਤ ਦੋ ’ਆਈ-ਫੋਨ’ ਅਤੇ 3 ਲੱਖ ਰੁਪਏ ਕੀਮਤ ਵਾਲੀਆਂ ਪਾਕਿਸਤਾਨੀ ਜੁੱਤੀਆਂ ਖਰੀਦਣ ਲਈ 3,40,000 ਰੁਪਏ ਵੀ ਲਏ ਸਨ।ਇਸ ਤੋਂ ਇਲਾਵਾ ਸ਼ਿਕਾਇਤਕਰਤਾ ਵੱਲੋਂ ਉਕਤ ਪਟਵਾਰੀ ਦੇ ਵਿਚੋਲੀਏ ਨਿੱਕੂ ਦੀ ਜਨਮ ਦਿਨ ਪਾਰਟੀ ਮੌਕੇ ਵੀ 80,000 ਰੁਪਏ ਖਰਚ ਕੀਤੇ ਸਨ।ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਮੁਤਾਬਕ ਉਕਤ ਪਟਵਾਰੀ ਨੇ ਨਾ ਤਾਂ ਇਸ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਿੱਧ ਹੁੰਦਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਰਿਸ਼ਵਤ ਲੈ ਕੇ ਵੀ ਉਸ ਨਾਲ ਠੱਗੀ ਕੀਤੀ ਹੈ।

ਮਾਨ ਸਰਕਾਰ ਪੂਰੀ ਕਰਨ ਜਾ ਰਹੀ ਗਰੰਟੀ, ਔਰਤਾਂ ਨੂੰ ਮਿਲਣਗੇ 1000 ਰੁਪਏ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਰਿਸ਼ਵਤ ਮੰਗਣ ਅਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਵਿੱਚ ਦੋਸ਼ੀ ਪਾਉਂਦਿਆਂ, ਇਨ੍ਹਾਂ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰਬਰ 29 ਮਿਤੀ 24-11-2023 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪੁੱਛਗਿੱਛ ’ਚ ਸ਼ਾਮਿਲ ਹੋਣ ਲਈ ਨਹੀਂ ਆਏ ਅਤੇ ਇਸ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

 

Related posts

ਫਾਰਮੇਸੀ ਅਫਸਰਜ ਐਸੋਸੀਏਸਨ ਦੀ ਨਵੀਂ ਸੂਬਾ ਕਾਰਜਕਾਰੀ ਕਮੇਟੀ ਦੀ ਹੋਈ ਚੋਣ

punjabusernewssite

ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਪੰਜਾਬ

punjabusernewssite

ਸਾਡੀ ਦੇਸ਼ ਭਗਤੀ ‘ਤੇ ਸਵਾਲ ਉਠਾਉਣਾ ਅਤੇ ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੋ: ਮੁੱਖ ਮੰਤਰੀ ਦੀ ਮੋਦੀ ਨੂੰ ਦੋ-ਟੁੱਕ

punjabusernewssite