ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ

Date:

spot_img
ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਮਿਲੇਗੀ ਜਾਣਕਾਰੀ
ਚੰਡੀਗੜ੍ਹ, 25 ਨਵੰਬਰ: ਪੰਜਾਬ ਦੇ  ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ।
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਸਬੰਧੀ ਸਾਰੀਆਂ ਤਿਆਰੀਆਂ 12 ਦਸੰਬਰ 2023 ਤੱਕ ਮੁਕੰਮਲ ਕਰ ਲਈ ਜਾਣ।
ਉਨ੍ਹਾਂ ਕਿਹਾ ਕਿ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ  ਜਾਣਕਾਰੀ ਮਿਲ ਸਕੇਗੀ।ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯਤਨ ਆਰੰਭੇ ਗਏ ਹਨ।
spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...