ਬਠਿੰਡਾ, 27 ਨਵੰਬਰ: ਅੱਜ ਗੁਰਪੂਰਬ ਦੇ ਪਵਿੱਤਰ ਮੌਕੇ ਜ਼ਿਲ੍ਹੇ ਦੇ ਐਸ ਐਸ ਪੀ ਹਰਮਨਬੀਰ ਸਿੰਘ ਗਿੱਲ ਤਖਤ ਸ਼੍ਰੀ ਦਮਦਮਾ ਸਾਹਿਬ ਨੱਤਮੱਸਤਕ ਹੋਏ। ਜਿੱਥੇ ਉਨ੍ਹਾਂ ਜਿਲ੍ਹਾ ਬਠਿੰਡਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਨ੍ਹਾਂ ਨਾਲ ਹੀ ਪੁਲਿਸ ਫੋਰਸ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਦੀ ਵੀ ਕਾਮਨਾ ਕੀਤੀ।
ਗੋਲ਼ੀ ਕਾਂਡ ਤੋਂ ਬਾਅਦ ਸਾਹਮਣੇ ਆਇਆ ਗਿੱਪੀ ਗਰੇਵਾਲ, ਕਿਹਾ ਮੇਰੀ ਨਹੀਂ ਹੈ ਸਲਮਾਨ ਨਾਲ ਦੋਸਤੀ
ਇਸ ਮੌਕੇ ਐੱਸ.ਐੱਸ.ਪੀ ਸ: ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਕੋਈ ਕੋਈ ਨਸ਼ਾ ਸਮੱਗਲਰ ਬਖਸ਼ਿਆ ਨਹੀ ਜਾਵੇਗਾ।
ਪੰਜਾਬ ਪੁਲਿਸ ਨੇ ਅਮਰੀਕਾ ਅਧਾਰਿਤ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼
ਇਸ ਸਬੰਧੀ ਪਬਲਿਕ ਨੂੰ ਵੀ ਅਪੀਲ ਕੀਤੀ ਗਈ ਕਿ ਜੇਕਰ ਉਹਨਾਂ ਪਾਸ ਕੋਈ ਸੂਹ ਹੁੰਦੀ ਹੈ ਤਾਂ ਉਹ ਬਿਨਾ ਕਿਸੇ ਡਰ-ਝਿਜਕ ਦੇ ਇਤਲਾਹ ਪੁਲਿਸ ਨੂੰ ਦੇਣ ਤਾਂ ਜੋ ਸ਼ਰਾਰਤੀ/ਮਾੜੇ ਅਨਸਰਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਿਆ ਜਾ ਸਕੇ।
Share the post "ਐੱਸ.ਐੱਸ.ਪੀ ਗਿੱਲ ਜਿਲ੍ਹੇ ਵਿੱਚ ਅਮਨ-ਸਾਂਤੀ ਤੇ ਪੁਲਿਸ ਦੀ ਭਲਾਈ ਲਈ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ"