ਚੰਡੀਗੜ੍ਹ: ਮੌਹਾਲੀ-ਚੰਡੀਗੜ੍ਹ ਬਾਰਡਰ ਤੇ ਡਟੇ ਕਿਸਾਨਾਂ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਸੱਦਾ ਦਿੱਤਾ ਗਿਆ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਵੱਲੋਂ ਕਿਸਾਨ ਮੋਰਚੇ ਨੂੰ ਪੰਜਾਬ ਭਵਨ ਵਿਚ ਇਸ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਰਾਜਪਾਲ ਨੂੰ ਮਿੱਲਣ ਤੋਂ ਪਹਿਲਾ ਕਿਸਾਨਾਂ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਕਰਨ ਲਈ ਦੁਪਹਿਰ 12 ਵਜੇ ਦਾ ਸੱਦਾ ਦਿੱਤਾ ਗਿਆ ਹੈ।
ਬਠਿੰਡਾ ਦੇ ਚੱਪੇ ਚੱਪੇ ’ਤੇ ਨਜ਼ਰ ਆਉਣਗੀਆਂ ਪੀ.ਸੀ.ਆਰ ਟੀਮਾਂ: ਐਸ.ਐਸ.ਪੀ ਗਿੱਲ
ਕਿਸਾਨ ਮੋਰਚੇ ਦੇ ਸੀਨੀਅਰ ਆਗੂ ਇਸ ਮੀਟਿੰਗ ‘ਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾ ਕਿਸਾਨਾਂ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਸੀ ਕਿ ਕੇਂਦਰ ਵੱਲੋਂ ਸਾਨੂੰ ਰਾਜਪਾਲ ਨਾਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਸਾਨੂੰ ਹੱਲੇ ਤੱਕ ਕੋਈ ਸੱਦਾ ਨਹੀਂ ਦਿੱਤਾ ਗਿਆ। ਕਿਸਾਨਾਂ ਦਾ ਸਾਫ਼ ਤੌਰ ਤੇ ਕਹਿਣਾ ਸੀ ਕਿ ਜਦੋਂ ਤੱਕ ਸਾਡਾ ਪੰਜਾਬ ਸਰਕਾਰ ਨਾਲ ਕੋਈ ਗੱਲ ਨਹੀਂ ਬਣਦੀ ਤੱਦ ਤੱਕ ਅਸੀ ਧਰਨਾਂ ਨਹੀਂ ਚੁੱਕਾਂਗੇ।
Share the post "BREAKING: ਰਾਜਪਾਲ ਨਾਲ ਮੀਟਿੰਗ ਤੋਂ ਪਹਿਲਾ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਸਦਾ"