Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਬਾਗ਼ਬਾਨੀ ਵਿਭਾਗ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਜੌੜਾਮਾਜਰਾ ਵੱਲੋਂ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

12 Views

ਅਧਿਕਾਰੀਆਂ ਨੂੰ ਨਵੇਂ ਪ੍ਰਾਜੈਕਟ ਉਲੀਕ ਕੇ ਛੇਤੀ ਤੋਂ ਛੇਤੀ ਰਿਪੋਰਟ ਕਰਨ ਦੀ ਹਦਾਇਤ
ਚੰਡੀਗੜ੍ਹ, 28 ਨਵੰਬਰ:ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਲਿਆਉਣ ਦੇ ਮਨਸ਼ੇ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ।ਆਪਣੀ ਸਰਕਾਰੀ ਰਿਹਾਇਸ਼ ਵਿਖੇ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਨਾਲ ਜ਼ਿਲ੍ਹਾਵਾਰ ਮੀਟਿੰਗ ਕਰਦਿਆਂ ਧਰਾਤਲ ਪੱਧਰ ’ਤੇ ਵਿਭਾਗ ਦੀ ਕਾਰਗੁਜ਼ਾਰੀ, ਪ੍ਰਗਤੀ, ਅਪਗ੍ਰੇਡੇਸ਼ਨ ਅਤੇ ਦਰਪੇਸ਼ ਮੁਸ਼ਕਲਾਂ ਦੀ ਜਾਣਕਾਰੀ ਹਾਸਲ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਤੋਂ ਜਿੱਥੇ ਵਿਕਾਸ ਲਈ ਨਵੀਆਂ ਸਕੀਮਾਂ ਦੇ ਸਕੋਪ ਸਬੰਧੀ ਸੁਝਾਅ ਲਏ, ਉਥੇ ਮੌਜੂਦਾ ਸਕੀਮਾਂ ਨੂੰ ਲਾਗੂ ਕਰਨ ਵਿੱਚ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕੱਢਣ ਲਈ ਵੀ ਕਿਹਾ।

BREAKING: ਸੰਯੁਕਤ ਕਿਸਾਨ ਮੋਰਚਾ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖ਼ਤਮ, ਚੁੱਕਿਆ ਜਾਵੇਗਾ ਧਰਨਾਂ!

ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਨਵੇਂ ਪ੍ਰਾਜੈਕਟ ਉਲੀਕਣ ਅਤੇ ਇਸ ਸਬੰਧੀ ਰਿਪੋਰਟ ਛੇਤੀ ਤੋਂ ਛੇਤੀ ਉਨ੍ਹਾਂ ਦੇ ਦਫ਼ਤਰ ਵਿੱਚ ਦਾਖ਼ਲ ਕਰਨ ਲਈ ਕਿਹਾ। ਕੈਬਨਿਟ ਮੰਤਰੀ ਨੇ ਸਰਕਾਰੀ ਨਰਸਰੀਆਂ ’ਚ ਤਿਆਰ ਕੀਤੇ ਬੂਟਿਆਂ, ਖ਼ਰਚ ਅਤੇ ਆਮਦਨ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਵਾਸਤੇ ਫ਼ਾਇਦੇਮੰਦ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਸੂਬੇ ਵਿੱਚ ਲਾਗੂ ਕਰਨ ਸਬੰਧੀ ਵਿਉਂਤਬੰਦੀ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਕਾਸ ਸੈਂਟਰ/ਇਨਕਿਊਬੇਸ਼ਨ ਸੈਂਟਰ ਅਤੇ ਸਬ-ਸੈਂਟਰ ਬਣਾਉਣ ਨਾਲ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ, ਇਸ ਲਈ ਇਸ ਖੇਤਰ ਵਾਸਤੇ ਵੀ ਸਕੀਮਾਂ ਤਿਆਰ ਕੀਤੀਆਂ ਜਾਣ।ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਰਸਾਣੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਮੰਡੀਕਰਨ ਅਤੇ ਪ੍ਰੋਸੈਸਿੰਗ ਦੇ ਵੱਧ ਤੋਂ ਵੱਧ ਪ੍ਰਾਜੈਕਟ ਤਿਆਰ ਕੀਤੇ ਜਾਣ।

ਜੇਲ੍ਹ ‘ਚ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਹਾਈਕੋਰਟ ਸਖ਼ਤ, ADGP ਜੇਲ੍ਹ ਨੂੰ ਕੀਤਾ ਤਲਬ

ਜ਼ਿਲ੍ਹਾ ਦਫ਼ਤਰਾਂ ਵਿੱਚ ਸਟਾਫ਼ ਦੀ ਘਾਟ ਸਬੰਧੀ ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਵਿੱਚ ਵੱਖ-ਵੱਖ ਆਸਾਮੀਆਂ ਦੀ ਤੁਰੰਤ ਭਰਤੀ ਕਰਨ ਸਬੰਧੀ ਪਿਛਲੇ ਸਮੇਂ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਬਾਗ਼ਬਾਨੀ ਵਿਕਾਸ ਅਫ਼ਸਰਾਂ, ਬੇਲਦਾਰਾਂ/ਮਾਲੀਆਂ ਅਤੇ ਚੌਕੀਦਾਰਾਂ ਦੀਆਂ ਲਗਭਗ 350 ਆਸਾਮੀਆਂ ਦੀ ਭਰਤੀ ਦੀ ਪ੍ਰਕਿਰਿਆ ਛੇਤੀ ਸ਼ੁਰੂ ਕੀਤੀ ਜਾਵੇਗੀ।ਅਗਲੇ ਪੜਾਵਾਂ ਤਹਿਤ ਜ਼ਿਲ੍ਹਾ ਜਲੰਧਰ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ, ਰੋਪੜ ਦੀ ਮੀਟਿੰਗ 29 ਨਵੰਬਰ ਨੂੰ ਰੱਖੀ ਗਈ ਹੈ ਜਦਕਿ ਜ਼ਿਲ੍ਹਾ ਐਸ.ਏ.ਐਸ ਨਗਰ, ਮਾਨਸਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ 5 ਦਸੰਬਰ ਨੂੰ ਅਤੇ ਜ਼ਿਲ੍ਹਾ ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਲੁਧਿਆਣਾ, ਮੋਗਾ ਤੇ ਫ਼ਰੀਦਕੋਟ ਦੀ ਮੀਟਿੰਗ 6 ਦਸੰਬਰ ਨੂੰ ਉਲੀਕੀ ਗਈ ਹੈ।

 

Related posts

ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਦਿ੍ਰੜ੍ਹ ਵਚਨਬੱਧ-ਮੁੱਖ ਮੰਤਰੀ

punjabusernewssite

ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤ: ਗੁਰਮੀਤ ਸਿੰਘ ਖੁੱਡੀਆਂ

punjabusernewssite

ਡਾ ਬਲਜੀਤ ਕੌਰ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

punjabusernewssite