Saturday, April 18, 2026
spot_img
spot_img

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

Date:

spot_img
ਚੰਡੀਗੜ੍ਹ, 30 ਨਵੰਬਰ: ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 01 ਦਸੰਬਰ, 2023 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਿੱਧੇ ਤੌਰ ’ਤੇ ਭੇਜੀ ਗਈ ਅਰਜ਼ੀ ਨੂੰ ਕਿਸੇ ਵੀ ਸਥਿਤੀ ਵਿਚ ਵਿਚਾਰਿਆ ਨਹੀਂ ਜਾਵੇਗਾ, ਅਧੂਰੀਆਂ ਅਰਜ਼ੀਆਂ ਰੱਦ ਕੀਤੀਆਂ ਜਾਣਗੀਆਂ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਜਿਸ ਲਈ ਸਬੰਧਤ ਬਿਨੈਕਾਰ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਿਸ ਉਮੀਦਵਾਰ ਨੂੰ 07 ਦਸੰਬਰ, 2023 ਤੱਕ ਪ੍ਰੀਖਿਆਵਾਂ ਲਈ ਆਪਣਾ ਰੋਲ ਨੰਬਰ ਨਹੀਂ ਮਿਲਦਾ, ਉਹ ਈ-ਮੇਲ (supdt.pcs@punjab.gov.in) ਜਾਂ ਟੈਲੀਫੋਨ (0172-2740553 (ਪੀ.ਬੀ.ਐਕਸ. -4648) ਜ਼ਰੀਏ ਪੀ.ਸੀ.ਐਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

👉ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਅਧਾਰਤ ਹੈਂਡਲਰ ਨਾਲ...

ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

👉ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕੇਟ ਹਰਜਿੰਦਰ...

Bathinda ਦੇ ਹੋਟਲ Bahia Fort ‘ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ; 4 ਕਾਬੂ ਤੇ 3 ਫ਼ਰਾਰ

Bathinda News: Bathinda ਦੀ ਥਾਣਾ ਕੋਤਵਾਲੀ ਪੁਲਿਸ ਵੱਲੋਂ ਕੀਤੀ...