ਅਧਿਕਾਰੀਆਂ ਨਾਲ ਬੈਠਕ ਕਰਕੇ ਵਿਕਾਸ ਦੇ ਕਾਰਜਾਂ ਦੀ ਕੀਤੀ ਸਮੀਖਿਆ
ਬਠਿੰਡਾ, 30 ਨਵੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਤੇ ਸ਼ਹਿਰ ਦੀ ਸੁੰਦਰਤਾ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਭਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ।
ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ED ਦੀ ਛਾਪੇਮਾਰੀ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਬਠਿੰਡਾ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਠਿੰਡਾ-ਮਾਨਸਾ ਰੋਡ ਤੇ ਸਥਿਤ ਅੰਡਰ ਬ੍ਰਿਜ਼ ਦੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨਵੇਂ ਬਨਣ ਵਾਲੇ ਬੱਸ ਸਟੈਂਡ ਤੇ ਮੁਲਤਾਨੀਆਂ ਪੁਲ ਤੋਂ ਇਲਾਵਾ ਜ਼ਿਲ੍ਹੇ ਦੀਆਂ ਖ਼ਸਤਾ ਹਾਲਤ ਸੜਕਾਂ, ਆਮ ਆਦਮੀ ਕਲੀਨਿਕਾਂ, ਨੇਚਰ ਪਾਰਕ, ਸਾਈਕਲ ਟਰੈਕ, ਆਡੀਟੋਰੀਅਮ, ਸ਼ਹੀਦ ਮੈਮੋਰੀਅਲ ਯਾਦਗਰ, ਸਰਕਟ ਹਾਊਸ, ਡੀਸੀ ਕੰਪਲੈਕਸ, ਸਪੋਰਟਰ ਸਕੂਲ ਘੁੱਦਾ, ਰਿੰਗ ਰੋਡਜ਼, ਲਾਇਬ੍ਰੇਰੀ, ਪਾਰਕਾਂ, ਪਟਵਾਰਖਾਨੇ ਅਤੇ ਜ਼ਿਲ੍ਹੇ ਅੰਦਰ ਬਨਣ ਵਾਲੇ ਰਿਕਾਰਡ ਰੂਮ ਆਦਿ ਬਾਰੇ ਵੀ ਵਿਸ਼ੇਸ਼ ਚਰਚਾ ਕੀਤੀ।
ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨਜਤਿੰਦਰ ਭੱਲਾ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਸਿਵਲ ਸਰਜਨ ਡਾ. ਤੇਜਵੰਤ ਢਿੱਲੋ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਪ੍ਰੋਜੈਕਟ ਡਾਇਰੈਕਟਰ ਐਨਐਚਏਆਈ ਰਾਜੀਵ ਕੁਮਾਰ, ਨਿਗਰਾਨ ਇੰਜੀਨੀਅਰ ਸੰਦੀਪ ਗੁਪਤਾ, ਨਗਰ ਸੁਧਾਰ ਟਰੱਸਟ ਦੇ ਨਿਗਰਾਨ ਇੰਜਨੀਅਰ ਅਤੁਲ ਸ਼ਰਮਾ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮੰਡਲ 3 ਅਮਿਤ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਸ਼ਹਿਰ ਦੀ ਸੁੰਦਰਤਾ ਤੇ ਵਿਕਾਸ ਕਾਰਜਾਂ ਚ ਨਹੀਂ ਰਹਿਣ ਦਿੱਤੀ ਜਾਵੇਗੀ ਘਾਟ : ਡਿਪਟੀ ਕਮਿਸ਼ਨਰ"