ਪਟਿਆਲਾ,30 ਨਵੰਬਰ (ਸੁਖਜਿੰਦਰ ਮਾਨ): 43ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਉਂਡ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਈਆਂ। ਇਹਨਾਂ ਖੇਡਾਂ ਵਿੱਚ ਖੋ ਖੋ, ਯੋਗਾ ਅਤੇ ਜਿਮਨਾਸਟਿਕ ਦੇ ਮੁਕਾਬਲੇ ਕਰਵਾਏ ਜਿਨ੍ਹਾਂ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚੋਂ ਕੁੱਲ 1150 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਹਨਾਂ ਖੇਡਾਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਕੀਤਾ ਗਿਆ।
ਜਿਲ੍ਹਾ ਸਿੱਖਿਆ ਅਫ਼ਸਰ ((ਐ.ਸਿੱ.) ਸ੍ਰੀਮਤੀ ਅਰਚਨਾ ਮਹਾਜਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸ੍ਰੀਮਤੀ ਮਨਵਿੰਦਰ ਕੌਰ ਭੁੱਲਰ ਪਟਿਆਲਾ ਦੀ ਦੇਖ-ਰੇਖ ਹੇਠ ਖੇਡਾਂ ਦੇ ਸਾਰੇ ਪ੍ਰਬੰਧ ਬੇਹੱਦ ਸ਼ਾਨਦਾਰ ਤਰੀਕੇ ਨਾਲ ਮੁਕੰਮਲ ਕੀਤੇ ਗਏ ਜਿਨ੍ਹਾਂ ਦੀ ਵੱਖ ਵੱਖ ਜਿਲ੍ਹਿਆਂ ਤੋਂ ਆਏ ਅਧਿਆਪਕਾਂ ਵੱਲੋਂ ਬੇਹੱਦ ਸ਼ਲਾਘਾ ਕੀਤੀ ਗਈ।ਖੇਡ ਪਰਬੰਧਨ ਲਈ ਬਣਾਈਆਂ ਗਈਆਂ ਸਾਰੀਆਂ ਕਮੇਟੀਆਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ। ਇਸ ਮੌਕੇ ਬੱਚਿਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ।
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ
ਖੇਡਾਂ ਦੇ ਤੀਸਰੇ ਦਿਨ ਮੈਡਮ ਇਸ਼ਮਤ ਵਿਜੈ ਸਿੰਘ ਐੱਸ.ਡੀ.ਐਮ. ਪਟਿਆਲਾ ਅਤੇ ਸ਼੍ਰੀ ਰਵਿੰਦਰ ਸਿੰਘ, ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਖੇਡ ਸਮਾਰੋਹ ਦੇ ਅੰਤ ਵਿੱਚ ਮੈਡਮ ਮਨਵਿੰਦਰ ਕੌਰ ਭੁੱਲਰ ਉੱਪ ਜਿਲ੍ਹਾ ਸਿੱਖਿਆ ਅਫ਼ਸਰ ((ਐ.ਸਿੱ.) ਵੱਲੋਂ ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਪਹੁੰਚੇ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
Share the post "ਪੰਜਾਬ ਰਾਜ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ਼ ਹੋਈਆਂ ਸੰਪੰਨ"