ਚੰਡੀਗੜ੍ਹ, 1 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਅਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ ਸੀ ਬੀ ਆਈ ਜਾਂਚ ਦੀ ਸਿਫਾਰਸ਼ ਕੀਤੀ ਜਾਵੇ ਕਿਉੱਕਿ ਇਸ ਨਾਲ ਦੁਨੀਆਂ ਭਰ ਦੀ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। ਰਾਜਪਾਲ ਨਾਲ ਹੋਈ ਮੀਟਿੰਗ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਹਨਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਵਾਲੇ ਉੱਚ ਪੱਧਰੀ ਵਫਦ ਦੀ ਅਗਵਾਈ ਕੀਤੀ, ਨੇ ਕਿਹਾ ਕਿ ਸਵੇਰੇ 4.00 ਵਜੇ ਸ਼ਾਂਤਮਈ ਬੈਠੀ ਸੰਗਤ ’ਤੇ ਉਸ ਵੇਲੇ ਹਥਿਆਰਬੰਦ ਹਮਲਾ ਕੀਤਾ ਗਿਆ ਜਦੋਂ ਉਹ ਗੁਰਬਾਣੀ ਦਾ ਜਾਪ ਕਰ ਰਹੀ ਸੀ ਤੇ ਇਸ ਹਮਲੇ ਨੇ 1984 ਵਿਚ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹੋਇਆ ਹਮਲਾ ਚੇਤੇ ਕਰਵਾ ਦਿੱਤਾ ਹੈ।
ਨੌਜਵਾਨ ਆਪਣੇ ਮਾਪਿਆਂ ਨਾਲ ਕੁੱਝ ਸਮਾਂ ਜਰੂਤ ਬਿਤਾਉਣ: ਡਿਪਟੀ ਕਮਿਸ਼ਨਰ
ਸ: ਬਾਦਲ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਨੇ ਨਿਹੰਗ ਸਿੰਘਾਂ ਦੇ ਇੱਕ ਧੜੇ ਦਾ ਗੁਰਦੁਆਰਾ ਅਕਾਲ ਬੁੰਗਾ ’ਤੇ ਕਬਜ਼ਾ ਕਪੂਰਥਲਾ ਪੁਲਿਸ ਨੂੰ ਹੁਕਮ ਦੇ ਕਰਵਾਇਆ ਗਿਆ। ਉਹਨਾਂ ਕਿਹਾ ਕਿ ਇਸ ਸਬੰਧ ਵਿਚ ਸਬੂਤ ਰਾਜਪਾਲ ਨੂੰ ਸੌਂਪੇ ਗਏ ਹਨ। ਪਾਰਟੀ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਦੇ ਵਫਦ ਜਿਸ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਸਨ, ਨੇ ਰਾਜਪਾਲ ਨੂੰ ਦੱਸਿਆ ਕਿ ਮੁੱਖ ਮੰਤਰੀ ਨੇ ਘਟਨਾ ਦੀ ਜਾਂਚ ਵਾਸਤੇ ਉਸੇ ਅਫਸਰ ਦੀ ਅਗਵਾਈ ਵਿਚ ਐਸ ਆਈ ਟੀ ਗਠਿਤ ਕਰ ਕੇ ਆਪਣੀਆਂ ਮੁਸ਼ਕਿਲਾਂ ਹੋਰ ਵਧਾ ਲਈਆਂ ਹਨ ਜਿਸਨੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਹਮਲਾ ਕੀਤਾ। ਜਿਸਦੇ ਚੱਲਦੇ ਸਿਰਫ ਸੀ ਬੀ ਆਈ ਜਾਂਚ ਹੀ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰ ਸਕਦੀ ਹੈ ਤੇ ਇਸ ਮਾਮਲੇ ਵਿਚ ਮੁੱਖ ਮੰਤਰੀ ਅਤੇ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਦੇ ਖਿਲਾਫ ਕਤਲ ਕੇਸ ਦੇ ਨਾਲ-ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਦਰਜ ਹੋਣਾ ਚਾਹੀਦਾ ਹੈ।
Share the post "ਸ਼੍ਰੋਮਣੀ ਅਕਾਲੀ ਦਲ ਨੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਹਮਲੇ ਦੀ ਮੰਗੀ ਸੀ ਬੀ ਆਈ ਜਾਂਚ"