Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ਬਿਕਰਮ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ

12 Views

ਜੇਕਰ ਮਜੀਠੀਆ ਨੇ ਨਾ ਦੱਸਿਆ ਤਾਂ ਮੈਂ ਨਾਮ ਜਨਤਕ ਕਰਾਂਗਾ
ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ ਜਾਰੀ, ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ
ਚੰਡੀਗੜ੍ਹ, 1 ਦਸੰਬਰ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਉਪਰ ਵੱਡਾ ਸਿਆਸੀ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ‘‘ਇੰਨ੍ਹਾਂ ਦੇ ਪੁਰਖਿਆਂ ਦੀ ਲਾਲਸਾ ਅਤੇ ਨਿੱਜਵਾਦ ਨੇ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਇਆ ਹੈ, ਜਿਸ ਕਰਕੇ ਇਹ ਮੁਆਫੀ ਦੇ ਵੀ ਲਾਇਕ ਨਹੀਂ ਹਨ।’’ ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਸਾਲ 1957 ਵਿੱਚ ਭਾਰਤ ਵਿੱਚ ਚੋਣਾਂ ਹੋਈਆਂ ਤਾਂ ਉਸ ਮੌਕੇ ਜਵਾਹਰ ਲਾਲ ਨਹਿਰੂ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਦੀ ਅਗਵਾਈ ਵਿੱਚ ਇਕ ਵਫ਼ਦ ਅਰਬ ਮੁਲਕਾਂ ਦੇ ਦੌਰੇ ਉਤੇ ਗਿਆ ਸੀ। ਇਸ ਵਫ਼ਦ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਵਿੱਚੋਂ ਤਤਕਾਲੀ ਉਪ ਰੱਖਿਆ ਮੰਤਰੀ ਸੁਰਜੀਤ ਸਿੰਘ ਮਜੀਠੀਆ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਅਰਬ ਮੁਲਕ ਦੇ ਇਕ ਰਾਜੇ ਨੇ ਭਾਰਤੀ ਫੌਜ ਲਈ ਯਾਦ ਵਜੋਂ ਅਰਬੀ ਨਸਲ ਦੇ ਸ਼ਾਨਦਾਰ ਘੋੜੇ ਤੋਹਫ਼ੇ ਵਿੱਚ ਦਿੱਤੇ ਸਨ। ਇਹ ਘੋੜੇ ਸਿਖਲਾਈ ਲਈ ਫੌਜ ਦੇ ਸਿਖਲਾਈ ਕੇਂਦਰ ਮੇਰਠ ਭੇਜੇ ਜਾਣੇ ਸਨ, ਜਿੱਥੇ ਫੌਜ ਵਿੱਚ ਸ਼ਾਮਲ ਜਾਨਵਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ। ਦੋ ਮਹੀਨੇ ਬਾਅਦ ਅਰਬੀ ਰਾਜੇ ਨੇ ਘੋੜਿਆਂ ਦੀ ਹਾਲਤ ਬਾਰੇ ਪਤਾ ਕੀਤਾ ਤਾਂ ਪਤਾ ਲੱਗਿਆ ਕਿ ਉਹ ਘੋੜੇ ਮੇਰਠ ਵਿੱਚ ਪੁੱਜੇ ਹੀ ਨਹੀਂ। ਇਸ ਤੋਂ ਬਾਅਦ ਰਾਜੇ ਨੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਕੋਲ ਨਾਰਾਜ਼ਗੀ ਜ਼ਾਹਰ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਸ੍ਰੀ ਨਹਿਰੂ ਨੇ ਤੁਰੰਤ ਸੁਰਜੀਤ ਸਿੰਘ ਮਜੀਠੀਆ ਦਾ ਅਸਤੀਫ਼ਾ ਲੈ ਲਿਆ ਸੀ। ਮੁੱਖ ਮੰਤਰੀ ਨੇ ਕਿਹਾ, “ਇਸ ਘਟਨਾ ਨੇ ਸਿੱਖਾਂ ਦੇ ਸੱਚੇ-ਸੁੱਚੇ ਕਿਰਦਾਰ ਉਤੇ ਸਵਾਲ ਖੜ੍ਹੇ ਕੀਤੇ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅੱਜ ਵੀ ਜਦੋਂ ਕੋਈ ਦਸਤਾਰਧਾਰੀ ਸਿੱਖ ਮੇਰਠ ਦੇ ਸਿਖਲਾਈ ਕੇਂਦਰ ਵਿੱਚ ਜਾਂਦਾ ਹੈ ਤਾਂ ਉਸ ਨੂੰ ਘੋੜਾ ਚੋਰ ਦੇ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ।”ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਤਾਨਵੀ ਹਕੂਮਤ ਦਾ ਪਾਣੀ ਭਰਨ ਵਾਲੇ ਮਜੀਠੀਆ ਖ਼ਾਨਦਾਨ ਨੂੰ ਅੰਗਰੇਜ਼ਾਂ ਨੇ ਸਰ ਦੀ ਉਪਾਧੀ ਨਾਲ ਨਿਵਾਜਿਆ ਸੀ ਅਤੇ ਇਹ ਉਪਾਧੀ ਅੰਗਰੇਜ਼ ਆਪਣੇ ਪਿੱਠੂਆਂ ਨੂੰ ਦਿੰਦੇ ਸਨ। ਮੁੱਖ ਮੰਤਰੀ ਨੇ ਦੋਸ਼ਾਂ ਦੀ ਲੜੀ ਅੱਗੇ ਜਾਰੀ ਰੱਖਦਿਆਂ ਕਿਹਾ ਕਿ ਮਜੀਠੀਆ ਖ਼ਾਨਦਾਨ ਨੇ 13 ਅਪ੍ਰੈਲ, 1919 ਨੂੰ ਵਾਪਰੇ ਜੱਲ੍ਹਿਆਵਾਲਾ ਬਾਗ਼ ਦੇ ਕਤਲੇਆਮ ਵਾਲੇ ਦਿਨ ਤੋਂ ਅਗਲੇ ਦਿਨ ਇਸ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਖਾਣਾ ਪਰੋਸਿਆ, ਜਿਸ ਤੋਂ ਇਨ੍ਹਾਂ ਦੀ ਘਟੀਆ ਜ਼ਹਿਨੀਅਤ ਦਾ ਪਤਾ ਲਗਦਾ ਹੈ। ਇੱਥੇ ਹੀ ਬੱਸ ਨਹੀਂ, ਜਨਰਲ ਡਾਇਰ ਨੂੰ ਸਿਰੋਪਾਓ ਵੀ ਦਿਵਾਇਆ ਗਿਆ ਅਤੇ ਮੁਆਫ਼ੀ ਵੀ ਦਿਵਾਈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਹੈਰਾਨੀ ਦੀ ਗੱਲ ਹੈ ਕਿ ਸਿਰੋਪਾਓ ਦੇਣ ਵਾਲੇ ਜਥੇਦਾਰ ਅਰੂੜ ਸਿੰਘ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਸਨ।

ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ

ਭਗਵੰਤ ਸਿੰਘ ਮਾਨ ਨੇ ਕਿਹਾ, “ਇਤਿਹਾਸ ਕਦੇ ਮਿਟਾਇਆ ਨਹੀਂ ਜਾ ਸਕਦਾ, ਮਜੀਠੀਆ ਦੇ ਪੁਰਖਿਆਂ ਦੇ ਕਿਰਦਾਰ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹਨ।” ਸ਼ਰੋਮਣੀ ਅਕਾਲੀ ਦਲ ਦੀ ਤਰਸਯੋਗ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਰਟੀ ਦਾ ਬੇੜਾ ਹੁਣ ਡੁੱਬ ਚੁੱਕਾ ਹੈ ਅਤੇ ਹਾਲਤ ਇਹ ਬਣੀ ਹੋਈ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਤੇ ਹਰਸਿਮਰਤ ਬਾਦਲ ਦੀ ਸੁਰ ਵੀ ਆਪਸ ਵਿੱਚ ਨਹੀਂ ਮਿਲਦੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰੰਜਾਬ ਵਿੱਚ ਸਰਕਾਰੀ ਨੌਕਰੀਆਂ ਦੇਣ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾ ਦਿੱਤੀਆਂ ਹਨ। ਵੱਖ-ਵੱਖ ਵਿਭਾਗਾਂ ਦੇ 251 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 37934 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਪੰਜਾਬ ਦੀ ਮਹਾਨ ਅਤੇ ਜਰਖੇਜ਼ ਧਰਤੀ ਛੱਡ ਕੇ ਵਿਦੇਸ਼ ਜਾਣ ਦੇ ਰੁਝਾਨ ਉਤੇ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਰੁਝਾਨ ਬਦਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿੱਚ ਹੁਣ ਰਿਵਰਸ ਮਾਈਗ੍ਰੇਸ਼ਨ (ਵਤਨ ਵਾਪਸੀ) ਦਾ ਰੁਝਾਨ ਸ਼ੁਰੂ ਹੋਣ ਲੱਗਾ ਹੈ ਅਤੇ ਕਈ ਨੌਜਵਾਨਾਂ ਨੇ ਵਿਦੇਸ਼ ਛੱਡ ਕੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ।

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਅਤੇ ਪੀ.ਐਫ.ਟੀ.ਏ.ਏ. ਦੁਆਰਾ ਕਰਵਾਏ ਗਏ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ

ਪੰਜਾਬ ਦੇ ਖਜ਼ਾਨੇ ਨੂੰ ਖਾਲੀ ਕਹਿ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਵਾਲੇ ਸਿਆਸੀ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਖਜ਼ਾਨਾ ਕਦੇ ਖਾਲੀ ਨਹੀਂ ਹੁੰਦਾ, ਸਗੋਂ ਲੀਡਰਾਂ ਦੀ ਨੀਅਤ ਖੋਟੀ ਹੁੰਦੀ ਹੈ। ਇਹ ਲੀਡਰ ਲੋਕਾਂ ਦਾ ਪੈਸਾ ਆਪਣੇ ਚਾਚੇ-ਭਤੀਜੇ, ਸਾਲੇ-ਜੀਜੇ ਨੂੰ ਦੋਵੇਂ ਹੱਥੀਂ ਲੁਟਾਉਂਦੇ ਸਨ।ਮੁੱਖ ਮੰਤਰੀ ਨੂੰ ਲੋਕ ਸੇਵਾ ਨੂੰ ਪ੍ਰਣਾਇਆ ਰਹਿਣ ਵਾਲਾ ਅਹੁਦਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੁਰਸੀ ਆਰਾਮਪ੍ਰਸਤੀ ਲਈ ਨਹੀਂ ਹੁੰਦੀ, ਸਗੋਂ 24 ਘੰਟੇ ਲੋਕ ਸੇਵਾ ਨੂੰ ਸਮਰਪਿਤ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਜਿਸ ਕਰਕੇ ਉਹ ਪੰਜਾਬ ਦੇ ਹਿੱਤ ਵਿੱਚ ਤੁਰੰਤ ਫੈਸਲਾ ਲੈਂਦੇ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵੀ ਨਸੀਹਤ ਦਿੱਤੀ ਕਿ ਜ਼ਮੀਨੀ ਸਥਿਤੀ ਨੂੰ ਸਮਝਣ ਤੋਂ ਬਿਨਾਂ ਚੰਡੀਗੜ੍ਹ ਬੈਠ ਕੇ ਫੈਸਲੇ ਨਾ ਕੀਤੇ ਜਾਣ ਕਿਉਂਕਿ ਹਰੇਕ ਇਲਾਕੇ ਦੇ ਹਾਲਾਤ ਵੱਖ-ਵੱਖ ਹੁੰਦੇ ਹਨ।

 

Related posts

ਪੰਜਾਬ ਦੇ ਉਦਯੋਗ ਮੰਤਰੀ ਵੱਲੋਂ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

punjabusernewssite

ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ

punjabusernewssite

ਮੁੜ ਭਾਜਪਾ ਵਿੱਚ ਸ਼ਾਮਿਲ ਹੋਈ ਨਿਮਿਸ਼ਾ ਮਹਿਤਾ

punjabusernewssite